19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੰਜਾਬ ਯੂਨੀਵਰਸਿਟੀ ਸੰਬੰਧੀ ਕੇਂਦਰ ਵਲੋਂ ਆਪਣੇ ਫ਼ੈਸਲੇ 'ਤੇ ਰੋਕ ਲਾਉਣਾ ਲੋਕਾਂ ਦੀ ਵੱਡੀ ਜਿੱਤ-ਢਿੱਲਵਾਂ

Ad Position 21
No active advertisement
ਅਜੀਤ ਡੈਸਕ 07-11-2025
ਬਾਜਾਖਾਨਾ, 6 ਨਵੰਬਰ (ਜੀਵਨ ਗਰਗ)-ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਪੰਜਾਬ ਦੇ ਇੰਨਸਾਫ਼ ਪਸੰਦ ਲੋਕਾਂ ਵਲੋਂ ਵੱਡੀ ਪੱਧਰ 'ਤੇ ਵਿਰੋਧ ਕੀਤੇ ਜਾਣ ਤੇ ਕੇਂਦਰ ਸਰਕਾਰ ਨੂੰ ਆਪਣਾ ਇਹ ਫ਼ੈਸਲਾ ਮੁਲਤਵੀ ਕਰਨਾ ਪਿਆ | ਇਸ ਨੂੰ ਪੰਜਾਬ ਦੀਆਂ ਵਿਦਿਆਰਥੀ ਯੂਨੀਅਨਾਂ, ਅਧਿਆਪਕ ਐਸੋਸੀਏਸ਼ਨ ਤੇ ਪੰਜਾਬ ਦੀਆਂ ਇੰਨਸਾਫ਼ ਪਸੰਦ ਜਥੇਬੰਦੀਆਂ ਦੀ ਵੱਡੀ ਜਿੱਤ ਕਿਹਾ ਜਾ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਬਾਜਾਖਾਨਾ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਨੇ ਬੜੇ ਮਹਾਨ ਵਿਦਵਾਨ ਤੇ ਰਾਜਨੀਤਿਕ ਆਗੂ ਪੈਂਦਾ ਕੀਤੇ ਹਨ | ਇਸ ਕਰਕੇ ਇਹ ਯੂਨੀਵਰਸਿਟੀ ਪੰਜਾਬ ਦਾ ਬਹੁਤ ਹੀ ਅਮੁੱਲ ਸਰਮਾਇਆ ਹੈ ਤੇ ਪੰਜਾਬ ਦੇ ਲੋਕ ਇਸ ਸਰਮਾਏ ਨੂੰ ਕਿਸੇ ਵੀ ਕੀਮਤ 'ਤੇ ਕੇਂਦਰ ਸਰਕਾਰ ਦੇ ਹੱਥਾਂ 'ਚ ਨਹੀਂ ਜਾਣ ਦੇਣਗੇ, ਚਾਹੇ ਉਨ੍ਹਾਂ ਨੂੰ ਇਸ ਦੀ ਕੋਈ ਵੀ ਕੀਮਤ ਕਿਉਂ ਨਾ ਚੁਕਾਉਣੀ ਪਵੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਜਿਹੇ ਫ਼ੈਸਲੇ ਲਾਗੂ ਕਰਕੇ ਫਿਰ ਵਾਪਸ ਲੈਣਾ ਸਰਕਾਰ ਦੀ ਨਾਂਹ ਸੋਚ ਦਾ ਹਿੱਸਾ ਹੈ | ਭਾਜਪਾ ਦੀ ਕੇਂਦਰ ਸਰਕਾਰ ਵਿੱਦਿਆ ਦੇ ਖੇਤਰ 'ਚ ਵੱਡੇ ਬਦਲਾਅ ਕਰਕੇ ਵਿੱਦਿਆ ਦਾ ਭਗਵਾਂ ਕਰਨ ਕਰਨਾ ਚਾਹੁੰਦੀ ਹੈ ਜੋ ਪੰਜਾਬ ਦੇ ਲੋਕ ਹਰਗਿਜ ਬਰਦਾਸਤ ਨਹੀਂ ਕਰਨਗੇ | ਕੇਂਦਰ ਸਰਕਾਰ ਨੇ ਪਹਿਲਾਂ ਅਛੋਪਲੇ ਢੰਗ ਨਾਲ ਭਾਖੜਾ, ਬਿਆਸ ਦੇ ਪ੍ਰਬੰਧ ਨੂੰ ਆਪਣੇ ਹੱਥਾਂ 'ਚ ਲੈ ਕੇ ਪੰਜਾਬ ਦੇ ਹੱਕਾਂ 'ਤੇ ਢਾਕਾ ਮਾਰਿਆ ਤੇ ਹੁਣ ਪੰਜਾਬ ਯੂਨੀਵਰਸਿਟੀ ਦੇ ਅਧਿਕਾਰਾਂ ਨੂੰ ਗੈਰ ਸੰਵਿਧਾਨਕ ਢੰਗ ਨਾਲ ਲਾਗੂ ਕਰਨ ਸਮੇਂ ਪੰਜਾਬ ਸਰਕਾਰ ਵਲੋਂ ਇਸ ਦਾ ਕੋਈ ਸਾਰਥਿਕ ਵਿਰੋਧ ਨਾ ਕਰਨਾ ਪੰਜਾਬ ਸਰਕਾਰ ਦੀ ਕੇਂਦਰ ਸਰਕਾਰ ਨਾਲ ਮਿਲੀ ਭੁਗਤ ਜਾਪਦੀ ਹੈ | ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ ਵਾਪਸ ਲਵੇ | ਇਸ ਮੌਕੇ ਪ੍ਰਭਜੀਤ ਸਿੰਘ ਬਰਾੜ ਬਲਾਕ ਪ੍ਰਧਾਨ, ਭਗਤ ਸਿੰਘ ਚਹਿਲ, ਸਾਬਕਾ ਸਰਪੰਚ ਹਰਨੇਕ ਸਿੰਘ, ਭੁਪਿੰਦਰ ਸਿੰਘ ਮੱਲਾ, ਪ੍ਰਧਾਨ ਜਗਜੀਤ ਸਿੰਘ, ਗੁਰਤੇਜ ਸਿੰਘ ਦਬੜੀਖਾਨਾ, ਲਾਭ ਸਿੰਘ ਸੈਕਟਰੀ, ਬਲਦੇਵ ਸਿੰੰਘ ਢਿੱਲੋਂ, ਰਾਜੂ ਢਿੱਲੋਂ, ਜਗਸੀਰ ਸਿੰਘ, ਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਨਿਵਾਸ ਕੋਠੇ ਸਮਾਲਸਰ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24