19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਨਿਊ ਕਾਂਸਲ ਮੈਡੀਕਲ ਸਟੋਰ ਜੈਤੋ ਤੋਂ 995 ਪਾਬੰਧੀਸ਼ੁਦਾ ਕੈਪਸੂਲ ਬਰਾਮਦ

Ad Position 21
No active advertisement
ਨਿਊ ਕਾਂਸਲ ਮੈਡੀਕਲ ਹਾਲ ਜੈਤੋ ਵਿਖੇ ਸਿਹਤ ਵਿਭਾਗ ਦੇ ਅਧਿਕਾਰੀ ਦਵਾਈਆਂ ਦੀ ਜਾਂਚ ਕਰਦੇ ਹੋਏ ਤੇ ਦੁਕਾਨ ਨੂੰ ਸੀਲ੍ਹ ਕੀਤੇ ਜਾਣ ਦਾ ਦਿ੍ਸ਼ | ਅਜੀਤ ਤਸਵੀਰਾਂ <br/> 07-11-2025
ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਫ਼ਰੀਦਕੋਟ ਪੁਲਿਸ ਵਲੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਜਿੱਥੇ ਡਰੱਗ ਹੋਟ ਸਪਾਟ ਇਲਾਕਿਆਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ, ਉਥੇ ਹੀ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਮਿਲ ਕੇ ਜ਼ਿਲ੍ਹੇ ਦੇ ਅੰਦਰ ਦੁਕਾਨਾਂ ਅੰਦਰ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਨਸ਼ੇ ਦੀ ਵਿਕਰੀ ਉੱਪਰ ਮੁਕੰਮਲ ਤੌਰ 'ਤੇ ਪਾਬੰਧੀ ਲਗਾਈ ਜਾ ਸਕੇ | ਇਸੇ ਲੜੀ ਤਹਿਤ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਦੀ ਰਹਿਨੁਮਾਈ ਹੇਠ ਪੁਲਿਸ ਤੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਮਿਲਕੇ ਮੈਡੀਕਲ ਸਟੋਰਾਂ 'ਤੇ ਅਚਨਚੇਤ ਚੈਕਿੰਗ ਕੀਤੀ ਗਈ | ਇਸ ਕਾਰਵਾਈ ਦੌਰਾਨ ਨਿਊ ਕਾਂਸਲ ਮੈਡੀਕਲ ਹਾਲ ਜੈਤੋ 'ਚੋਂ ਪਾਬੰਧੀਸ਼ੁਦਾ 995 ਕੈਪਸੂਲ ਬਰਾਮਦ ਕੀਤੇ ਗਏ ਹਨ | ਮੁੱਖ ਅਫ਼ਸਰ ਥਾਣਾ ਜੈਤੋ ਇੰਸਪੈਕਟਰ ਨਵਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਹਰਜਿੰਦਰ ਸਿੰਘ ਡਰੱਗ ਇੰਸਪੈਕਟਰ ਨਾਲ ਮੈਡੀਕਲ ਸਟੋਰ ਚੈੱਕ ਕੀਤੇ ਗਏ ਸਨ | ਚੈਕਿੰਗ ਦੌਰਾਨ ਨਿਊ ਕਾਂਸਲ ਮੈਡੀਕਲ ਹਾਲ ਜੈਤੋ ਵਿਚੋਂ 995 ਦੇ ਕਰੀਬ ਪਾਬੰਧੀਸ਼ੂਦਾ ਕੈਪਸੂਲ ਮਿਲੇ ਹਨ, ਜਿਸ ਕਾਰਨ ਡਰੱਗ ਇੰਸਪੈਕਟਰ ਵਲੋਂ ਜਬਤ ਕਰਕੇ ਮੈਡੀਕਲ ਸਟੋਰ ਨੂੰ ਸੀਲ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਜੈਤੋ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਆਗੂ ਮਨਦੀਪ ਸਿੰਘ ਮਨੀ ਭੰਗਚੜੀ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਵਿੱਦਿਅਕ ਫ਼ੇਰਾ ਲਗਾਇਆ
Ad Position 24