19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਪੁਤਲਾ ਫ਼ੂਕਿਆ

Ad Position 21
No active advertisement
ਅਜੀਤ ਡੈਸਕ 07-11-2025
ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਤਰਨਤਾਰਨ ਵਿਖੇ ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਪਾਰਲੀਮੈਂਟ ਲੁਧਿਆਣਾ ਵਲੋਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਸ: ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਨੂੰ ਲੈ ਕੇ ਅਨੁਸੂਚਿਤ ਜਾਤੀ ਭਾਈਚਾਰੇ ਵਲੋਂ ਲਗਾਤਾਰ ਨਿਖੇਧੀ ਕੀਤੀ ਜਾ ਰਹੀ ਹੈ ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਤਰਨ ਤਾਰਨ ਹਲਕੇ ਤੋਂ ਚੱਲਿਆ ਵਿਰੋਧ ਹੁਣ ਰਾਜਾ ਵੜਿੰਗ ਦੇ ਜੱਦੀ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਵਿਚ ਵੀ ਪਹੁੰਚ ਗਿਆ ਹੈ | ਐਸ.ਸੀ. ਸਮਾਜ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਰਾਜਾ ਵੜਿੰਗ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ਕੋਟਕਪੂਰਾ ਚੌਂਕ ਸ੍ਰੀ ਮੁਕਤਸਰ ਸਾਹਿਬ ਵਿਖੇ ਰਾਜਾ ਵੜਿੰਗ ਦਾ ਪੁਤਲਾ ਵੀ ਫ਼ੂਕਿਆ ਗਿਆ | ਇਸ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਅਨੁਸੂਚਿਤ ਜਾਤੀ ਸਮਾਜ ਵਲੋਂ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ | ਇਸ ਦੌਰਾਨ ਉਨ੍ਹਾਂ ਵਲੋਂ ਰਾਜਾ ਵੜਿੰਗ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਐਸ.ਸੀ. ਸਮਾਜ ਦੇ ਨੁਮਾਇੰਦਿਆਂ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸਾਬਕਾ ਗ੍ਰਹਿ ਮੰਤਰੀ ਦੇ ਖ਼ਿਲਾਫ਼ ਅਜਿਹੀ ਸ਼ਬਦਾਵਲੀ ਦਾ ਇਸਤੇਮਾਲ ਕਰਨਾ ਨਿੰਦਣਯੋਗ ਹੈ | ਇਸ ਮੌਕੇ ਪ੍ਰਧਾਨ ਛਿੰਦਰ ਕੌਰ ਧਾਲੀਵਾਲ, ਪਰਮਜੀਤ ਸਿੰਘ ਰਾਜਾ ਚੌਹਾਨ, ਕੌਂਸਲਰ ਪਰਮਿੰਦਰ ਸਿੰਘ ਪਾਸ਼ਾ, ਬਲਵੰਤ ਸਿੰਘ ਸੰਮੇਵਾਲੀ, ਸ਼ਮਿੰਦਰ ਕੁਮਾਰ ਬੌਬੀ, ਧੱਕੜ ਸਿੰਘ ਸਾਬਕਾ ਸਰਪੰਚ ਗੋਨਿਆਣਾ, ਬਲਜਿੰਦਰ ਸਿੰਘ, ਕਿ੍ਸ਼ਨ ਸਿੰਘ ਅÏਲਖ, ਗੁਰਨਾਮ ਸਿੰਘ ਠੇਕੇਦਾਰ, ਬਲਕਰਨ ਸਿੰਘ ਉਦੇਕਰਨ, ਕੁਲਵਿੰਦਰ ਸਿੰਘ ਭੁੱਟੀਵਾਲਾ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਆਦਿ ਨੇ ਸੰਬੋਧਨ ਕੀਤਾ ਤੇ ਸਰਦਾਰ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦੀ ਨਿਖੇਧੀ ਕੀਤੀ | ਇਸ ਮੌਕੇ ਪਹੁੰਚੇ ਗੁਰਚਰਨ ਸਿੰਘ ਸੰਧੂ ਸੂਬਾ ਜਨਰਲ ਸਕੱਤਰ ਕਿਸਾਨ ਮੋਰਚਾ ਪੰਜਾਬ ਨੇ ਵੀ ਗੱਲਬਾਤ ਕਰਦਿਆਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬਾਰੇ ਪੰਜਾਬ ਕਾਂਗਰਸ ਪ੍ਰਧਾਨ ਵਲੋਂ ਵਰਤੀ ਗਈ ਸ਼ਬਦਾਵਲੀ ਦੀ ਨਿਖੇਧੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਨੌਜਵਾਨ ਆਗੂ ਮਨਦੀਪ ਸਿੰਘ ਮਨੀ ਭੰਗਚੜੀ ਨਮਿਤ ਸ਼ਰਧਾਂਜਲੀ ਸਮਾਗਮ
Ad Position 24