13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 01-09-2025

ਤਲਵੰਡੀ ਸਾਬੋ, 31 ਅਗਸਤ (ਰਣਜੀਤ ਸਿੰਘ ਰਾਜੂ)-ਪਿਛਲੇ ਦਿਨੀਂ ਉੱਪ ਮੰਡਲ ਦੇ ਪਿੰਡ ਭਾਗੀਵਾਂਦਰ ਦੇ ਨੌਜਵਾਨ ਧਰਮਪ੍ਰੀਤ ਸਿੰਘ ਦੀ ਮੌਤ ਦੀਆਂ ਖ਼ਬਰਾਂ ਦੀ ਅਜੇ ਸਿਆਹੀ ਵੀ ਨਹੀਂ ਸੀ ਸੁੱਕੀ ਕਿ ਅੱਜ ਪਿੰਡ ਦੇ ਦੂਜੇ ਨੌਜਵਾਨ ਦੀ ਵੀ 'ਚਿੱਟੇ' ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ | ਨੌਜਵਾਨ ਪਿ੍ਤਪਾਲ ਸਿੰਘ (26) ਦੀ ਮਾਤਾ ਅਮਰੋ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਜੋ ਕਿ ਪਿਛਲੇ ਸਮੇਂ ਤੋਂ 'ਚਿੱਟੇ' ਦਾ ਆਦੀ ਸੀ ਬੀਤੇ ਕੱਲ੍ਹ ਤਲਵੰਡੀ ਸਾਬੋ ਸਿਵਲ ਹਸਪਤਾਲ ਵਿਚੋਂ ਨਸ਼ਾ ਛੁਡਾਉਣ ਦੇ ਨਾਂਅ 'ਤੇ ਦਿੱਤੀ ਜਾਂਦੀ ਜੀਭ ਥੱਲੇ ਰੱਖਣ ਵਾਲੀ ਗੋਲੀ ਲੈਣ ਜਾਣ ਦਾ ਕਹਿ ਕੇ ਘਰੋਂ ਨਿਕਲਿਆ ਸੀ ਤੇ ਦੇਰ ਸ਼ਾਮ ਤੱਕ ਘਰੇ ਨਾ ਆਉਣ 'ਤੇ ਉਸ ਦੀ ਭਾਲ ਕੀਤੀ ਤਾਂ ਉਹ ਸਿਵਲ ਹਸਪਤਾਲ ਦੇ ਨੇੜਿਉਂ ਮਿ੍ਤਕ ਮਿਲਿਆ | ਉਹ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ 22 ਸਾਲਾਂ ਪਤਨੀ ਤੇ ਦੋ ਬੱਚੀਆਂ ਛੱਡ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਰੇਲ ਵਿਭਾਗ ਅਗਲੇ ਦੋ ਦਿਨਾਂ ਵਿਚ ਪੰਜਾਬ ਨੂੰ ਵੱਡਾ ਤੋਹਫ਼ਾ ਦੇਵੇਗਾ-ਰਵਨੀਤ ਬਿੱਟੂ ਅਗਲੀ ਖ਼ਬਰ ਹਰਿਆਣਾ ਸਰਕਾਰ ਨੂੰ ਕਹਿ ਕੇ ਘੱਗਰ ਨੂੰ ਚੌੜਾ ਕਰਨ ਸੰਬੰਧੀ ਅਦਾਲਤੀ ਸਟੇਅ ਹਟਵਾਏ ਕੇਂਦਰ ਸਰਕਾਰ-ਹਰਪਾਲ ਸਿੰਘ ਚੀਮਾ
Ad Position 24