13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਫਾਜ਼ਿਲਕਾ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 01-09-2025

ਫ਼ਾਜ਼ਿਲਕਾ, 31 ਅਗਸਤ (ਦਵਿੰਦਰ ਪਾਲ ਸਿੰਘ)- ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਜਿਲ੍ਹੇ ਦੇ ਪਿੰਡ ਨੂਰ ਸ਼ਾਹ ਨੇੜੇ ਚੰਦ ਭਾਨ ਡਰੇਨ ਦੇ ਕੋਲ ਹੜ ਪ੍ਰਭਾਵਿਤ ਲੋਕਾਂ ਨਾਲ ਮਿਲ ਕੇ ਆਪਣੇ ਹੱਥੀਂ ਰਾਹਤ ਸਮੱਗਰੀ ਵੰਡੀ ਤੇ ਉਨ੍ਹਾਂ ਦਾ ਹੌਸਲਾ ਵਧਾਇਆ | ਇਸ ਦੌਰੇ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਤੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ | ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਹਲਕੇ ਵਿਚ ਹੁਣ ਤੱਕ 70 ਲੱਖ ਰੁਪਏ ਤੋਂ ਵੱਧ ਦੀ ਰਾਹਤ ਸਮੱਗਰੀ ਵੰਡ ਚੁੱਕੀ ਹੈ, ਜਿਸ ਵਿਚ 4558 ਰਾਸ਼ਨ ਕਿੱਟਾਂ ਅਤੇ 2017 ਬੈਗ ਕੈਟਲ ਫੀਡ ਸ਼ਾਦਮਲ ਹਨ | ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਬਿਰਧ ਆਸ਼ਰਮ ਹੜ ਪੀੜਤ ਬਜ਼ੁਰਗਾਂ ਲਈ ਖੋਲ੍ਹੇ ਗਏ ਹਨ ਤੇ ਰਾਹਤ ਕੈਂਪਾਂ ਵਿਚ ਲੋਕਾਂ ਨੂੰ ਹਰ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ | ਦਿਵਿਆਂਗ ਜਨਾਂ ਨੂੰ ਖਾਸ ਤਰਜੀਹ ਦੇ ਆਧਾਰ 'ਤੇ ਸੁਰੱਖਿਅਤ ਥਾਵਾਂ 'ਤੇ ਭੇਜਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ | ਦੌਰੇ ਤੋਂ ਪਹਿਲਾਂ ਮੰਤਰੀ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਹੋਰ ਅਧਿਕਾਰੀਆਂ ਨਾਲ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ | ਪਿੰਡ ਨੂਰ ਸ਼ਾਹ ਦੇ ਦੌਰੇ ਦੌਰਾਨ ਡਾ. ਬਲਜੀਤ ਕੌਰ ਤੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਬੰਨ੍ਹ ਕਿਨਾਰੇ ਹੜ ਪੀੜਤ ਲੋਕਾਂ ਦੇ ਨਾਲ ਲੰਗਰ ਛਕਿਆ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਅੱਜ ਸਜਾਇਆ ਜਾਵੇਗਾ ਨਗਰ ਕੀਰ... ਅਗਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਲਈ ਆਰਥਿਕ ਪੈਕੇਜ ਜਾਰੀ ਕਰੇ-ਗਿਆਨੀ ਹਰਪ੍ਰੀਤ ਸਿੰਘ
Ad Position 24