10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਕੈਪਟਨ ਵਲੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ

Ad Position 21
No active advertisement
ਅਜੀਤ ਡੈਸਕ 01-09-2025

ਚੰਡੀਗੜ੍ਹ, 31 ਅਗਸਤ (ਵਿਕਰਮਜੀਤ ਸਿੰਘ ਮਾਨ)-ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਹੜ੍ਹਾਂ ਨਾਲ ਹੋਈ ਤਬਾਹੀ ਦੇ ਚਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਹੈ | ਇਸ ਦੇ ਨਾਲ ਹੀ ਉਨ੍ਹਾਂ ਸੂਬੇ 'ਚ ਬਚਾਅ ਅਤੇ ਮੁੜ ਵਸੇਬੇ ਦੇ ਕੰਮਾਂ ਵਿਚ ਸਹਾਇਤਾ ਲਈ ਕੇਂਦਰੀ ਫ਼ੌਜਾਂ ਭੇਜਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ, ਜੋ ਪਹਿਲਾਂ ਹੀ ਵੱਖ-ਵੱਖ ਕਾਰਨ ਦੇ ਚਲਦਿਆਂ ਮੁਸ਼ਕਿਲ ਵਿਚ ਹੈ, ਕੇਂਦਰ ਦੀ ਤੁਰੰਤ ਮਦਦ ਤੋਂ ਬਿਨਾਂ ਇਸ ਤਬਾਹੀ ਦਾ ਸਾਹਮਣਾ ਨਹੀਂ ਕਰ ਸਕਦੀ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮਦਦ ਲਈ ਕੇਂਦਰ ਸਰਕਾਰ ਤੁਰੰਤ ਅੱਗੇ ਆਵੇ |

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਨੇ 'ਲਹਿੰਦੇ ਤੇ ਚੜ੍ਹਦੇ' ਪੰਜਾਬ ਦੇ ਲੋਕਾਂ ਲਈ ਸੰਗਤ ਨਾਲ ਧੁੱਸੀ ਨੇੜੇ ਖੜ੍ਹੇ ਹੋ ਕੇ ਕੀਤੀ ਅਰਦਾਸ ਅਗਲੀ ਖ਼ਬਰ ਸ੍ਰੀ ਬਾਬਾ ਲਾਲ ਦਿਆਲ ਮੰਦਿਰ 'ਚ ਮਨਾਇਆ ਸ੍ਰੀ ਰਾਧਾ ਅਸ਼ਟਮੀ ਦਾ ਤਿਉਹਾਰ
Ad Position 24