10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸੁਖਬੀਰ ਨੇ 'ਲਹਿੰਦੇ ਤੇ ਚੜ੍ਹਦੇ' ਪੰਜਾਬ ਦੇ ਲੋਕਾਂ ਲਈ ਸੰਗਤ ਨਾਲ ਧੁੱਸੀ ਨੇੜੇ ਖੜ੍ਹੇ ਹੋ ਕੇ ਕੀਤੀ ਅਰਦਾਸ

Ad Position 21
No active advertisement
ਅਜੀਤ ਡੈਸਕ 01-09-2025

ਡੇਰਾ ਬਾਬਾ ਨਾਨਕ, 31 ਅਗਸਤ (ਵਿਜੇ ਸ਼ਰਮਾ, ਹੀਰਾ ਸਿੰਘ ਮਾਂਗਟ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਜਥੇ. ਸੁੱਚਾ ਸਿੰਘ ਲੰਗਾਹ ਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨਾਲ ਕਰਤਾਰਪੁਰ ਸਾਹਿਬ ਦੇ ਲਾਂਘੇ ਉੱਪਰ ਪਹੰਚੇ ਸ: ਬਾਦਲ ਨੇ ਸੰਗਤਾਂ ਨਾਲ ਰਲ ਕੇ 'ਲਹਿੰਦੇ ਤੇ ਚੜ੍ਹਦੇ' ਪੰਜਾਬ ਤੇ ਪੰਜਾਬੀਆਂ ਦੀ ਚੜ੍ਹਦੀ ਕਲਾ ਤੇ ਹੜ੍ਹ ਵਰਗੀ ਤਰਾਸਦੀ ਤੋਂ ਉੱਭਰਨ ਲਈ ਕਰਤਾਰਪੁਰ ਸਾਹਿਬ ਦੇ ਸਨਮੁੱਖ ਅਰਦਾਸ ਕੀਤੀ | ਦਰਿਆ ਰਾਵੀ ਦੀ ਮਾਰ ਨਾਲ ਪ੍ਰਭਾਵਿਤ ਹੋਏ ਪਰਿਵਾਰਾਂ ਦੀ ਸਾਰ ਲੈਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਨਣ ਲਈ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਦੇ ਨਾਲ ਲੱਗਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ | ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ 150 ਟਰਾਲੀਆਂ ਰਾਸ਼ਨ ਤੇ ਜਰੂਰੀ ਵਸਤਾਂ ਵੀ ਪ੍ਰਦਾਨ ਕੀਤੀਆਂ | ਸ. ਬਾਦਲ ਨੇ ਪਾਕਿਸਤਾਨ ਸਰਕਾਰ ਦਾ ਧੰਨਵਾਦ ਵੀ ਕੀਤਾ ਜਿਸਨੇ ਪਹਿਲ ਦੇ ਆਧਾਰ 'ਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਸਫਾਈ ਕਰਵਾਈ ਜੋਕਿ ਹੜ੍ਹਾਂ ਦੇ ਪਾਣੀ ਵਿਚ ਘਿਰ ਗਿਆ ਸੀ | ਉਨ੍ਹਾਂ ਸੁਮੱਚੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਆਓ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੜ੍ਹ ਪੀੜਤਾਂ ਦੀ ਬਾਂਹ ਫੜੀਏ, ਕਿਉਂਕਿ ਇਹ ਸਮਾਂ ਸਿਆਸਤ ਕਰਨ ਦਾ ਨਹੀਂ, ਸਗੋਂ ਪੰਜਾਬੀਆਂ ਦੇ ਨਾਲ ਖੜ੍ਹਨ ਦਾ ਹੈ |

Ad Position 22
No active advertisement
ਪਿਛਲੀ ਖ਼ਬਰ ਬਾਰਿਸ਼ ਪੈਣ ਕਾਰਨ ਸ਼ਹਿਰ ਦੇ ਬਾਜ਼ਾਰਾਂ ਅਤੇ ਸੜਕਾਂ ਨੇ ਧਾਰਿਆ ਛੱਪੜਾਂ ਦਾ ਰੂਪ <br/> ਅਗਲੀ ਖ਼ਬਰ ਕੈਪਟਨ ਵਲੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ
Ad Position 24