28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਆਗਾਮੀ ਵਿਧਾਨ ਸਭਾ ਇਜਲਾਸ 'ਚ ਆਫ਼ਤ ਪ੍ਰਬੰਧਨ ਫੰਡਾਂ ਨਾਲ ਸੰਬੰਧਿਤ ਮੁੱਦਿਆਂ 'ਤੇ ਹੋਵੇਗੀ ਚਰਚਾ-ਚੀਮਾ

Ad Position 21
No active advertisement
ਅਜੀਤ ਡੈਸਕ 20-09-2025
ਚੰਡੀਗੜ੍ਹ 19 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਇਜਲਾਸ ਦੌਰਾਨ ਆਫ਼ਤ ਪ੍ਰਬੰਧਨ ਫੰਡਾਂ ਨਾਲ ਸੰਬੰਧਿਤ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਜਾਵੇਗੀ | ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਮੁਹਾਲੀ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਉਨ੍ਹਾਂ ਦੱਸਿਆ ਕਿ ਅਗਲੇ 45 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਕੀਤੀ ਜਾਵੇਗੀ ਅਤੇ ਦਵਾਈਆਂ ਵੰਡੀਆਂ ਜਾਣਗੀਆਂ ਅਤੇ ਗੰਭੀਰ ਮਾਮਲਿਆਂ ਵਾਲੇ ਮਰੀਜ਼ਾਂ ਨੂੰ ਇਲਾਜ ਲਈ ਨੇੜਲੇ ਸਿਹਤ ਸੰਭਾਲ ਕੇਂਦਰਾਂ 'ਚ ਭੇਜਿਆ ਜਾਵੇਗਾ¢ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਦੇ ਇਰਾਦੇ ਨਾਲ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੀ ਸਹਾਇਤਾ ਲਈ ਸਾਰੇ ਸੰਭਵ ਕਦਮ ਚੁੱਕੇ ਜਾਣਗੇ¢

Ad Position 22
No active advertisement
ਪਿਛਲੀ ਖ਼ਬਰ ਫਗਵਾੜਾ ਦੇ ਹੋਟਲ 'ਚ ਚੱਲ ਰਹੇ ਫ਼ਰਜੀ ਕਾਲ ਸੈਂਟਰ ਦਾ ਪਰਦਾਫ਼ਾਸ਼-39 ਗਿ੍ਫ਼ਤਾਰ ਲੈਪਟਾਪ, ਮੋਬਾਈਲ ਤੇ ਲੱਖਾਂ ਦੀ ਨਕਦੀ... ਅਗਲੀ ਖ਼ਬਰ ਕੈਨੇਡਾ ਦੀ ਯੂਨੀਵਰਸਿਟੀ 'ਚ ਦਿਲਜੀਤ ਦੋਸਾਂਝ ਨੂੰ ਸਮਰਪਿਤ ਵਿਸ਼ੇਸ਼ ਕੋਰਸ ਹੋਵੇਗਾ ਸ਼ੁਰੂ
Ad Position 24