22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਵਾਲੇ ਮਤਰੇਏ ਬਾਪ ਨੂੰ 20 ਸਾਲ ਦੀ ਕੈਦ <br/>

Ad Position 21
No active advertisement
ਅਜੀਤ ਡੈਸਕ 21-09-2025
ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮਤਰੇਏ ਬਾਪ ਵਲੋਂ ਆਪਣੀ 15 ਸਾਲ ਦੀ ਨਾਬਾਲਗ ਧੀ ਨਾਲ ਵਾਰ-ਵਾਰ ਜਬਰ ਜਨਾਹ ਦੇ ਮਾਮਲੇ ਵਿਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਿਤਾ ਸਿੰਘ ਦੀ ਅਦਾਲਤ ਨੇ ਦੋਸ਼ੀ ਵਿਅਕਤੀ ਨੂੰ 20 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਮਾਮਲਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨਾਲ ਸੰਬੰਧਿਤ ਹੈ ਅਤੇ ਇਸ ਸੰਬੰਧੀ ਮਈ 2020 ਵਿਚ ਐੱਫ਼. ਆਈ. ਆਰ. ਦਰਜ ਕੀਤੀ ਗਈ ਸੀ | ਪੀੜਤਾ ਅੱਠਵੀਂ ਸ਼੍ਰੇਣੀ ਦੀ ਬੱਚੀ ਨੇ ਖ਼ੁਦ ਹੀ ਪੁਲਿਸ ਨੂੰ 112 'ਤੇ ਫ਼ੋਨ ਕਰਕੇ ਇਸ ਸੰਬੰਧੀ ਜਾਣਕਾਰੀ ਦਿੱਤੀ ਸੀ | ਪੀੜਤਾ ਨੇ ਦੱਸਿਆ ਕਿ ਉਸ ਦੀ ਮਾਤਾ ਦਾ ਵਿਆਹ ਪਹਿਲਾਂ ਪਟਿਆਲਾ ਜ਼ਿਲ੍ਹੇ ਵਿਚ ਹੋਇਆ ਸੀ ਅਤੇ ਉਹ ਆਪਣੀ ਮਾਤਾ ਦੀ ਇਕਲੌਤੀ ਧੀ ਹੈ | ਉਹ ਕਰੀਬ 3 ਸਾਲ ਦੀ ਸੀ, ਜਦ ਉਸ ਦੀ ਮਾਤਾ ਨੇ ਉਸ ਦੇ ਪਿਤਾ ਨੂੰ ਛੱਡ ਦਿੱਤਾ ਸੀ | ਹੁਣ ਉਸ ਦੀ ਮਾਤਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਇਸ ਵਿਅਕਤੀ ਨਾਲ ਬੀਤੇ 2 ਸਾਲ ਤੋਂ ਰਹਿ ਰਹੀ ਸੀ | ਪੀੜਤਾ ਅਨੁਸਾਰ ਇਹ ਉਸ ਦਾ ਮਤਰੇਏ ਬਾਪ ਜਿਸ ਦੀ ਉਮਰ ਕਰੀਬ 32 ਸਾਲ ਉਸ ਨਾਲ ਬੀਤੇ ਕਰੀਬ 7-8 ਮਹੀਨਿਆਂ ਤੋਂ ਉਸ ਨਾਲ ਜਬਰ ਜਨਾਹ ਕਰ ਰਿਹਾ ਸੀ ਅਤੇ ਉਸ ਨੂੰ ਕਿਸੇ ਨੂੰ ਦੱਸਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਸੀ |

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨੀ ਯਾਤਰੂਆਂ ਲਈ 25 ਦਿਨਾਂ ਬਾਅਦ ਮੁੜ ਖੋਲਿ੍ਹਆ ਗਿਆ ਕਰਤਾਰਪੁਰ ਲਾਂਘਾ <br/> ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ 'ਗਿਵ ਐਂਡ ਗਰੋਅ ਫਾਊਾਡੇਸ਼ਨ' <br/>
Ad Position 24