22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਰਾਜਪਾਲ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 7 ਟਰੱਕ ਰਵਾਨਾ <br/>

Ad Position 21
No active advertisement
ਅਜੀਤ ਡੈਸਕ 21-09-2025
ਜਲੰਧਰ, 20 ਸਤੰਬਰ (ਸ਼ੈਲੀ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਜਲੰਧਰ ਦੇ ਬਾਬਾ ਮੋਹਨ ਦਾਸ ਆਸ਼ਰਮ ਪਹੁੰਚੇ, ਜਿਥੇ ਉਨ੍ਹਾਂ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਸਮੱਗਰੀ ਦੇ 7 ਟਰੱਕਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਧਾਰਮਿਕ ਆਗੂ ਗੁਰੂ ਮਾਂ ਸੋਮਾ ਦੇਵੀ ਵੀ ਮੌਜੂਦ ਸਨ | ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਕਿਹਾ ਕਿ ਹਾਲ ਹੀ 'ਚ ਆਏ ਹੜ੍ਹਾਂ ਦੌਰਾਨ ਪੰਜਾਬ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ ਪਰ ਪੰਜਾਬੀਆਂ ਦੀ ਅÏਖੀ ਘੜੀ 'ਚ ਲੋੜਵੰਦਾਂ ਦੀ ਸਹਾਇਤਾ ਕਰਨ ਦੀ ਦਿ੍ੜ ਭਾਵਨਾ ਨੇ ਹਮੇਸ਼ਾਂ ਦੀ ਤਰ੍ਹਾਂ ਮਾਨਵਤਾ ਦੀ ਸੇਵਾ 'ਚ ਨਵੀਂ ਮਿਸਾਲ ਕਾਇਮ ਕੀਤੀ ਹੈ | ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਦੌਰਾਨ ਇਕਜੁੱਟਤਾ ਅਤੇ ਸੇਵਾ ਦੀ ਜੋ ਮਿਸਾਲ ਪੰਜਾਬ 'ਚ ਦੇਖਣ ਨੂੰ ਮਿਲੀ ਹੈ, ਉਸ ਦਾ ਦੇਸ਼ 'ਚ ਕਿਤੇ ਮੇਲ ਨਹੀਂ ਹੈ | ਰਾਜਪਾਲ ਵਲੋਂ ਬਾਬਾ ਮੋਹਨ ਦਾਸ ਟਰੱਸਟ ਵਲੋਂ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ, ਜਿਨ੍ਹਾਂ ਵਲੋਂ ਅੱਜ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਰਾਹਤ ਸਮਗਰੀ ਦੇ 7 ਟਰੱਕ ਭੇਜੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਧਰਮ ਦੇ ਖੇਤਰ 'ਚ ਮਹੱਤਵਪੂਰਨ ਯੋਗਦਾਨ ਪਾਉਣ ਤੋਂ ਇਲਾਵਾ ਟਰੱਸਟ ਹਮੇਸ਼ਾਂ ਹੀ ਮਨੁੱਖਤਾ ਦੀ ਸੇਵਾ ਲਈ ਮੋਹਰੀ ਹੋ ਕੇ ਅੱਗੇ ਆਇਆ ਹੈ | ਇਸ ਤੋਂ ਪਹਿਲਾਂ ਜਲੰਧਰ ਪ੍ਰਸ਼ਾਸਨ ਵਲੋਂ ਆਸ਼ਰਮ ਵਿਖੇ ਪਹੁੰਚਣ 'ਤੇ ਰਾਜਪਾਲ ਦਾ ਸਵਾਗਤ ਕੀਤਾ ਗਿਆ | ਇਸ ਉਪਰੰਤ ਉਨ੍ਹਾਂ ਵਲੋਂ ਅਧਿਆਤਮਿਕ ਸਥਾਨ 'ਤੇ ਮੱਥਾ ਟੇਕਿਆ ਗਿਆ | ਇਸ ਮੌਕੇ ਉਮਾ ਜੋਤੀ ਵਰਮਾ, ਲਵਨਿੰਦਰ ਵਰਮਾ, ਰਾਜੀਵ ਬੇਰੀ, ਹਰਨੇਕ ਸਿੰਘ, ਪਦਮ ਪਾਂਡੇ, ਆਂਚਲ ਗੁਪਤਾ, ਨਵੀਨ ਸ਼ਰਮਾ, ਸਵਿੰਦਰ ਤੇਜਪਾਲ ਅਤੇ ਟਰੱਸਟ ਦੇ ਹੋਰ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਝੋਨੇ 'ਚ ਸਪਰੇਅ ਕਰਨ ਦੌਰਾਨ ਬਿਜਲੀ ਦਾ ਕਰੰਟ ਲੱਗਣ ਨਾਲ 2 ਦੀ ਮੌਤ <br/> ਅਗਲੀ ਖ਼ਬਰ ਸੂਬੇ ਦੇ 288 ਪੰਚਾਇਤੀ ਖ਼ਾਤਿਆਂ 'ਚ 6 ਅਰਬ 18 ਕਰੋੜ ਦੇ ਕਰੀਬ ਐਕਵਾਇਰ ਐੱਫ.ਡੀ. ਰਾਸ਼ੀ ਜਮ੍ਹਾਂ
Ad Position 24