19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਿਮਰਨਜੀਤ ਸਿੰਘ ਮਾਨ ਵਲੋਂ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਣ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 21-09-2025
ਡੇਰਾ ਬਾਬਾ ਨਾਨਕ, 20 ਸਤੰਬਰ (ਹੀਰਾ ਸਿੰਘ ਮਾਂਗਟ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਭਾਰਤ ਸਰਕਾਰ 'ਤੇ ਸਿੱਖਾਂ ਨੂੰ ਆਪਣੇ ਗੁਰਧਾਮਾਂ ਤੋਂ ਵੱਖ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਸਿੱਖ ਸੰਗਤ ਨੂੰ ਜਾਣ ਤੋਂ ਰੋਕਣਾ ਸਿੱਖ ਹਿਰਦਿਆਂ ਨੂੰ ਝਿੰਜੋੜਨ ਵਾਲੀ ਗੱਲ ਹੈ | ਮਾਨ ਨੇ ਦਾਅਵਾ ਕੀਤਾ ਕਿ ਭਾਰਤ ਸਰਕਾਰ ਜੰਗ ਅਤੇ ਹੜ੍ਹਾਂ ਦੇ ਜ਼ਰੀਏ ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਸ ਗੰਭੀਰ ਮਾਮਲੇ 'ਤੇ ਸਿੱਖ ਜਥੇਬੰਦੀਆਂ ਅਤੇ ਸੰਸਥਾਵਾਂ ਨੂੰ ਇਕੱਤਰ ਕਰਨ ਦੀ ਅਪੀਲ ਕੀਤੀ | ਉਨ੍ਹਾਂ ਸਾਫ਼ ਕਿਹਾ ਕਿ ਲਾਂਘਾ ਲਾਂਘਾ ਤੁਰੰਤ ਖੋਲਿ੍ਹਆ ਜਾਵੇ ਤਾਂ ਜੋ ਸਿੱਖ ਸੰਗਤ ਆਪਣੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰ ਸਕੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਸਮੂਹ ਬੀ.ਐੱਡ. ਅਤੇ ਈ.ਟੀ.ਟੀ. ਸੰਸਥਾਵਾਂ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣਗੀਆਂ-ਨਿਰਮਲ... ਅਗਲੀ ਖ਼ਬਰ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਅੰਮਿ੍ਤਸਰ ਵਿਖੇ ਕੱਲ੍ਹ- ਜ਼ਿਲ੍ਹਾ ਪ੍ਰਧਾਨ
Ad Position 24