19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸ਼ਹੀਦੀ ਨਗਰ ਕੀਰਤਨ ਦਾ ਛੱਤੀਸਗੜ੍ਹ ਦੇ ਮੁੱਖ ਮੰਤਰੀ ਵਲੋਂ ਨਿੱਘਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 21-09-2025
ਅੰਮਿ੍ਤਸਰ, 20 ਸਤੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ 'ਚ ਸਜਾਏ ਜਾ ਰਹੇ ਸ਼ਹੀਦੀ ਨਗਰ ਕੀਰਤਨ ਦੇ ਅੱਜ ਸ਼ਾਮ ਰਾਏਪੁਰ ਪਹੁੰਚਣ 'ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਏ ਵਲੋਂ ਸ਼ਮੂਲੀਅਤ ਤੇ ਨਿੱਘਾ ਸਵਾਗਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ | ਦਸਤਾਰ ਸਜਾ ਕੇ ਪੁੱਜੇ ਮੁੱਖ ਮੰਤਰੀ ਸ੍ਰੀ ਸਾਏ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮੁੱਚਾ ਭਾਰਤ ਨਮਸਕਾਰ ਕਰਦਾ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੂੰ ਮਨੁੱਖੀ ਅਧਿਕਾਰਾਂ ਦੇ ਰਾਖੇ ਵਜੋਂ ਜਾਣਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਵਿੱਚ ਸ਼ਮੂਲੀਅਤ ਮੇਰੇ ਲਈ ਮਾਣ ਵਾਲੀ ਗੱਲ ਹੈ | ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਵਲੋਂ ਮੁੱਖ ਮੰਤਰੀ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਪਹਿਲਾਂ ਇਹ ਨਗਰ ਕੀਰਤਨ ਅੱਜ ਸਵੇਰੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਭਲਪੁਰ ਓਡੀਸ਼ਾ ਤੋਂ ਚੱਲ ਕੇ ਦੇਰ ਸ਼ਾਮ ਰਾਏਪੁਰ ਛੱਤੀਸਗੜ੍ਹ ਵਿਖੇ ਪੁੱਜਾ | ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਤੋਂ ਇਲਾਵ ਛੱਤੀਸਗੜ੍ਹ ਤੋਂ ਸੰਸਦ ਮੈਂਬਰ ਰੂਪ ਕੁਮਾਰੀ ਚੌਧਰੀ, ਸੁਨੀਲ ਸੋਨੀ ਵਿਧਾਇਕ, ਗੁਰਮੀਤ ਸਿੰਘ ਸੈਣੀ, ਅਮਰਜੀਤ ਸਿੰਘ ਛਾਬੜਾ ਚੇਅਰਮੈਨ ਘੱਟ ਗਿਣਤੀ ਕਮਿਸ਼ਨ, ਜਗਜੀਤ ਸਿੰਘ ਖਨੂਜਾ, ਕੁਲਦੀਪ ਸਿੰਘ ਜੁਨੇਜਾ ਸਾਬਕਾ ਮੰਤਰੀ, ਜਗਜੀਤ ਸਿੰਘ ਅਰੋੜਾ, ਜੀ. ਐੱਸ. ਭਾਵਰਾ, ਦਿਲੀਪ ਸਿੰਘ ਛਾਬੜਾ, ਲਖਵਿੰਦਰ ਸਿੰਘ, ਅਜੀਤ ਸਿੰਘ ਇੰਚਾਰਜ ਵਿਦਿਆਲਾ, ਅਮਰਜੀਤ ਸਿੰਘ, ਗੁਰਦੁਆਰਾ ਕਮੇਟੀ ਸੰਭਲਪੁਰ ਦੇ ਪ੍ਰਧਾਨ ਗੁਰਚਰਨ ਸਿੰਘ, ਦਲਜੀਤ ਸਿੰਘ ਸਲੂਜਾ, ਮੋਹਣ ਸਿੰਘ, ਮੋਹਿੰਦਰ ਸਿੰਘ, ਗੀਤਮ ਸਿੰਘ, ਸੁਰਜੀਤ ਸਿੰਘ ਓਡੀਸ਼ਾ ਅਤੇ ਛੱਤੀਸਗੜ੍ਹ ਦੀਆਂ ਹੋਰ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਦਾ ਨਤੀਜਾ-ਡੱਲੇਵਾਲ/ਰਾਮਾਂ ਅਗਲੀ ਖ਼ਬਰ ਪੰਜਾਬ ਦੀਆਂ ਸਮੂਹ ਬੀ.ਐੱਡ. ਅਤੇ ਈ.ਟੀ.ਟੀ. ਸੰਸਥਾਵਾਂ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣਗੀਆਂ-ਨਿਰਮਲ...
Ad Position 24