18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪਾਕਿ ਗੁਰਦੁਆਰਾ ਕਮੇਟੀ ਨੇ ਬੈਠਕ ਕਰ ਕੇ ਭਾਰਤੀ ਕਾਰਵਾਈ ਵਿਰੁੱਧ ਮਤਾ ਕੀਤਾ ਪਾਸ <br/>

Ad Position 21
No active advertisement
ਅਜੀਤ ਡੈਸਕ 21-09-2025
ਅੰਮਿ੍ਤਸਰ, 20 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐੱਸ. ਜੀ. ਪੀ. ਸੀ.) ਦੀ 9ਵੀਂ ਬੈਠਕ ਰਮੇਸ਼ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਦੇ ਮੁੱਖ ਦਫ਼ਤਰ ਵਿਖੇ ਹੋਈ | ਬੈਠਕ 'ਚ ਮੌਜੂਦ ਜਨਰਲ ਸਕੱਤਰ ਸਤਵੰਤ ਕੌਰ, ਉਪ ਪ੍ਰਧਾਨ ਮਹੇਸ਼ ਸਿੰਘ ਕਸ਼ਮੋਰ, ਡਾ. ਮਿਮਪਾਲ ਸਿੰਘ, ਤਾਰਾ ਸਿੰਘ, ਗਿਆਨ ਸਿੰਘ ਚਾਵਲਾ, ਸਤਵੰਤ ਸਿੰਘ, ਹਰਮੀਤ ਸਿੰਘ, ਸਾਹਿਬ ਸਿੰਘ ਤੇ ਭਗਤ ਸਿੰਘ ਨੇ ਭਾਰਤ ਸਰਕਾਰ ਵਲੋਂ ਸਿੱਖ ਸ਼ਰਧਾਲੂਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਦੀ ਸਖ਼ਤ ਨਿੰਦਾ ਕੀਤੀ ਅਤੇ ਇਸ ਕਾਰਵਾਈ ਵਿਰੁੱਧ ਸਰਬਸੰਮਤੀ ਨਾਲ ਮਤਾ ਵੀ ਪਾਸ ਕੀਤਾ ਗਿਆ | ਇਸ ਤੋਂ ਇਲਾਵਾ ਉਨ੍ਹਾਂ ਨੇ ਕੌਮਾਂਤਰੀ ਭਾਈਚਾਰੇ ਤੇ ਸੰਯੁਕਤ ਰਾਸ਼ਟਰ ਤੋਂ ਭਾਰਤ ਨੂੰ ਕਥਿਤ ਤੌਰ 'ਤੇ ਧਾਰਮਿਕ ਆਜ਼ਾਦੀ ਦੀ ਉਲੰਘਣਾ ਕਰਨ ਤੋਂ ਰੋਕਣ ਲਈ ਪ੍ਰਭਾਵਸ਼ਾਲੀ ਉਪਾਅ ਕਰਨ ਦੀ ਅਪੀਲ ਕੀਤੀ ਗਈ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇ ਲਹਿੰਦੇ ਪੰਜਾਬ ਦੇ ਘੱਟ-ਗਿਣਤੀ ਮਾਮਲਿਆਂ ਬਾਰੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਇਹ ਕਾਰਵਾਈ ਧਾਰਮਿਕ ਆਜ਼ਾਦੀ ਅਤੇ ਬੁਨਿਆਦੀ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ, ਜਿਸ ਨੇ ਦੁਨੀਆ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ | ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਕਿ ਨੇ ਦੁਨੀਆ ਭਰ ਦੇ ਸਿੱਖਾਂ, ਖ਼ਾਸ ਕਰਕੇ ਯੂ. ਕੇ., ਕੈਨੇਡਾ ਅਤੇ ਅਮਰੀਕਾ ਦੇ ਸ਼ਰਧਾਲੂਆਂ ਲਈ ਆਨਲਾਈਨ ਵੀਜ਼ਾ ਸਹੂਲਤ ਸ਼ੁਰੂ ਕੀਤੀ ਹੈ ਤਾਂ ਜੋ ਉਨ੍ਹਾਂ ਲਈ ਪਾਕਿ ਦੀ ਯਾਤਰਾ ਕਰਨਾ ਆਸਾਨ ਹੋ ਸਕੇ | ਈ. ਟੀ. ਪੀ. ਬੀ. ਦੇ ਚੇਅਰਮੈਨ ਡਾ: ਸਾਜਿਦ ਮਹਿਮੂਦ ਚੌਹਾਨ ਨੇ ਕਿਹਾ ਕਿ ਪਾਕਿ ਸਰਕਾਰ ਨੇ ਹਮੇਸ਼ਾ ਗੁਰਦੁਆਰਿਆਂ ਅਤੇ ਹਿੰਦੂ ਸਿੱਖਾਂ ਦੇ ਹੋਰ ਪਵਿੱਤਰ ਅਸਥਾਨਾਂ ਦੀ ਸੰਭਾਲ ਅਤੇ ਰੱਖ-ਰਖਾਅ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ | ਵਧੀਕ ਸਕੱਤਰ (ਸ਼ਰਾਈਨਜ਼) ਨਾਸਿਰ ਮੁਸ਼ਤਾਕ ਨੇ ਕਿਹਾ ਕਿ ਪਾਕਿ ਭਾਰਤ ਤੇ ਦੁਨੀਆ ਭਰ ਦੇ ਸਿੱਖ ਸ਼ਰਧਾਲੂਆਂ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ 37 ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਦਾ ਸਾਲਾਨਾ ਜੋੜ ਮੇਲਾ ਉਤਸ਼ਾਹ ਨਾਲ ਮਨਾਇਆ ਵੱਡੀ ਗਿਣਤੀ 'ਚ ਸੰਗਤਾਂ ਨੇ ਨਤਮਸਤਕ ਹੋ ਕੇ...
Ad Position 24