18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਕੱਲ੍ਹ ਪਾਏ ਜਾਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Ad Position 21
No active advertisement
ਅਜੀਤ ਡੈਸਕ 21-09-2025

ਅੰਮਿ੍ਤਸਰ, 20 ਸਤੰਬਰ (ਸੁਰਿੰਦਰ ਕੋਛੜ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਅਤੇ ਕਰਤਾਰਪੁਰ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਵਲੋਂ ਸਾਂਝੇ ਤੌਰ 'ਤੇ ਸੰਗਤ ਦੇ ਸਹਿਯੋਗ ਨਾਲ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ 22 ਸਤੰਬਰ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 486ਵੇਂ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਅੱਜ ਸਵੇਰੇ ਅਖੰਡ ਪਾਠ ਦੀ ਆਰੰਭਤਾ ਹੋਈ | ਅਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਅਰੋੜਾ ਨੇ ਕੀਤੀ | ਉਨ੍ਹਾਂ ਦੱਸਿਆ ਕਿ ਜੋਤੀ ਜੋਤਿ ਦਿਵਸ ਨੂੰ ਸਮਰਪਿਤ 21 ਸਤੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 12 ਵਜੇ ਤਕ ਰੈਣ ਸਬਾਈ ਕੀਰਤਨ ਸਮਾਗਮ ਹੋਵੇਗਾ ਅਤੇ 22 ਸਤੰਬਰ ਨੂੰ ਸਵੇਰੇ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਤੇ ਕੀਰਤਨੀ ਜਥੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ | ਕਰਤਾਰਪੁਰ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਦੇ ਅਧਿਕਾਰੀਆਂ ਨੇ ਦੱਸਿਆ ਕਿ ਜੋਤੀ ਜੋਤਿ ਦਿਵਸ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬ ਵਿਖੇ ਸਮਾਧ, ਮਜ਼ਾਰ ਸਾਹਿਬ, ਦੀਵਾਨ ਹਾਲ, ਨਿਸ਼ਾਨ ਸਾਹਿਬ ਸਮੇਤ ਹੋਰਨਾਂ ਭਵਨਾਂ ਨੂੰ ਵਿਸ਼ੇਸ਼ ਤਰ੍ਹਾਂ ਦੀਆਂ ਰੰਗ-ਬਰੰਗੀਆਂ ਲਾਈਟਾਂ ਅਤੇ ਮਹਿਕਦੇ ਫੁੱਲਾਂ ਨਾਲ ਸਜਾਇਆ ਗਿਆ ਹੈ | ਇਸ ਵਾਰ ਗੁਰਦੁਆਰਾ ਸਾਹਿਬ ਦੇ ਸਭ ਪ੍ਰਵੇਸ਼ ਰਸਤਿਆਂ ਦੀ ਰੰਗ-ਬਰੰਗੇ ਗ਼ੁਬਾਰਿਆਂ ਅਤੇ ਬਨਾਵਟੀ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਕਰਤਾਰਪੁਰ ਲਾਂਘਾ ਬੰਦ ਰੱਖੇ ਜਾਣ ਕਰਕੇ ਇਸ ਵਾਰ ਭਾਰਤੀ ਸ਼ਰਧਾਲੂ ਜੋਤੀ ਜੋਤਿ ਸਮਾਗਮਾਂ 'ਚ ਸ਼ਾਮਿਲ ਨਹੀਂ ਹੋ ਸਕਣਗੇ | ਇਹ ਵੀ ਜਾਣਕਾਰੀ ਮਿਲੀ ਹੈ ਕਿ ਹੜ੍ਹ ਕਾਰਨ ਲਾਂਘੇ ਵਾਲੀ ਸੜਕ ਦੇ ਹੋਏ ਨੁਕਸਾਨ ਕਾਰਨ ਇਸ ਵਾਰ ਗੁਰਦੁਆਰਾ ਸਾਹਿਬ ਤੋਂ ਲਾਂਘੇ ਦੇ ਜ਼ੀਰੋ ਪੁਆਇੰਟ ਤੱਕ ਨਗਰ ਕੀਰਤਨ ਸਜਾਏ ਜਾਣ ਦੀ ਬਜਾਇ ਪੰਜ ਪਿਆਰਿਆਂ ਦੀ ਅਗਵਾਈ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸਾਹਿਬ ਦੀ ਪਰਿਕਰਮਾ 'ਚ ਹੀ ਨਗਰ ਕੀਰਤਨ ਸਜਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਕਾਰਾਂ ਦੀਆਂ ਸਿਕਿਉਰਿਟੀ ਨੰਬਰ ਪਲੇਟਾਂ ਚੋਰੀ ਕਰਕੇ ਚੋਰ ਹੋਏ ਫ਼ਰਾਰ ਅਗਲੀ ਖ਼ਬਰ ਅੰਮਿ੍ਤਸਰ 'ਚ ਪੰਜ ਕਿੱਲੋ ਹੈਰੋਇਨ ਸਮੇਤ ਇਕ ਕਾਬੂ <br/>
Ad Position 24