17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕੇਂਦਰੀ ਮੰਤਰੀ ਮਹੋਲ ਵਲੋਂ ਮੋਗਾ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਿਹਾ, ਕੇਂਦਰ ਸਰਕਾਰ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਕੀਤੇ ਜਾਣਗੇ ਤੇਜ਼ <br/>

Ad Position 21
No active advertisement
ਅਜੀਤ ਡੈਸਕ 21-09-2025
ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਮੋਗਾ ਵਿਖੇ ਕੇਂਦਰੀ ਰਾਜ ਮੰਤਰੀ ਮੁਰਲੀਧਰ ਕ੍ਰਿਸ਼ਨ ਮਹੋਲ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਤੋਂ ਬਾਅਦ ਮੋਗਾ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ, ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਨਿਧੜਕ ਸਿੰਘ ਬਰਾੜ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ, ਭਾਜਪਾ ਮਹਿਲਾ ਵਿੰਗ ਦੀ ਆਗੂ ਸਰਪੰਚ ਮਨਿੰਦਰ ਕੌਰ ਸਲੀਣਾ, ਸਾਬਕਾ ਸਰਪੰਚ ਲਖਵੰਤ ਸਿੰਘ ਸਾਫੂਵਾਲਾ ਤੇ ਸ਼ਮਸ਼ੇਰ ਸਿੰਘ ਕੈਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਕੇਂਦਰੀ ਮੰਤਰੀ ਨੇ ਕਿਹਾ ਕਿ ਸਭ ਤੋਂ ਵੱਡੀ ਕਿਸਾਨਾਂ ਦੀ ਮੰਗ ਇਹ ਸੀ ਕਿ 7 ਕਿਲੋਮੀਟਰ ਦਾ ਜੋ ਬੰਨ੍ਹ ਹੈ ਉਸ ਨੂੰ ਜੇਕਰ ਪੱਕਾ ਕੀਤਾ ਜਾਵੇ ਤਾਂ ਹੜ੍ਹ ਆਉਣ ਦੀ ਸਥਿਤੀ ਕਾਫ਼ੀ ਹੱਦ ਤੱਕ ਕੰਟਰੋਲ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਪਿੰਡ ਸੈਦਪੁਰ, ਜਲਾਲਪੁਰ ਕੋਲ ਜੋ ਦਰਿਆ 'ਤੇ ਪੁਲ ਬਣਾਇਆ ਜਾ ਰਿਹਾ ਹੈ ਉਸ ਨੂੰ ਵੀ ਜੇਕਰ ਪਿੱਲਰਾਂ 'ਤੇ ਬਣਾਇਆ ਜਾਵੇ ਤਾਂ ਪਾਣੀ ਆਪਣੇ ਆਪ ਪੁਲ ਹੇਠੋਂ ਗੁਜ਼ਰ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਸੂਬਾ ਸਰਕਾਰ ਨੂੰ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਪਰ ਸੂਬਾ ਸਰਕਾਰ ਇਨ੍ਹਾਂ ਯਤਨਾਂ ਲਈ ਗੰਭੀਰ ਵਿਖਾਈ ਨਹੀਂ ਦਿੰਦੀ | ਇਸ ਮੌਕੇ ਲਖਵੀਰ ਸਿੰਘ ਸੋਨੀ ਭੱਟੀ, ਸੁਖਬੀਰ ਘੋਲੀਆ, ਜ਼ੋਰਾ ਸਿੰਘ, ਅਮਰੀਕ ਸਿੰਘ, ਤੇਜਬੀਰ ਸਿੰਘ, ਹਰਜਿੰਦਰ ਸਿੰਘ ਸਮਾਲਸਰ, ਦੀਪਕ ਤਲਵਾੜ ਬਾਘਾ ਪੁਰਾਣਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਤੇ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਹਾਕਮਵਾਲਾ ਦਾ ਨੌਜਵਾਨ ਸਾਊਦੀ ਅਰਬ ਦੀ ਜੇਲ੍ਹ 'ਚ ਬੰਦ ਨੌਜਵਾਨ ਦੀ ਮਾਤਾ ਵਲੋਂ ਪੁੱਤ ਦੀ ਰਿਹਾਈ ਲਈ ਗੁਹਾਰ <br... ਅਗਲੀ ਖ਼ਬਰ ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਕੈਂਪਸ ਵਿਖੇ ਖ਼ੂਨਦਾਨ ਕੈਂਪ ਲਗਾਇਆ <br/>
Ad Position 24