14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਸਰਬ ਧਰਮ ਸੰਮੇਲਨ' ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 21-09-2025
ਨਵੀਂ ਦਿੱਲੀ, 20 ਸਤੰਬਰ (ਜਗਤਾਰ ਸਿੰਘ)-ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਸਰਬ ਧਰਮ ਸੰਮੇਲਨ' ਕਰਵਾਇਆ ਗਿਆ ¢ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਦਿੱਲੀ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਵਿਚ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸਵਾਮੀ ਚਿਦਾਨੰਦ ਸਰਸਵਤੀ, ਸ੍ਰੀ ਗੋਸਵਾਮੀ ਸੁਸ਼ੀਲ ਜੀ, ਸ੍ਰੀ ਭੀਖੂ ਸੰਘਾਸੈਨਾ, ਹਾਜੀ ਸਈਦ ਸਲਮਾਨ ਚਿਸ਼ਤੀ, ਸ੍ਰੀ ਰੱਬੀ ਈ. ਆਈ. ਮਾਲੇਕਰ ਸਮੇਤ ਕਈ ਧਰਮਾਂ ਨਾਲ ਸਬੰਧਿਤ ਨੁਮਾਇੰਦਿਆਂ ਤੋਂ ਇਲਾਵਾ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਕਪਿਲਾ ਮਿਸ਼ਰਾ ਤੇ ਹੋਰਨਾ ਨੇ ਹਾਜ਼ਰੀ ਭਰੀ ਤੇ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਤੇ ਸ਼ਹਾਦਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਦਾ ਮੌਜੂਦਾ ਸਰੂਪ ਗੁਰੂ ਸਾਹਿਬ ਦੀ ਸ਼ਹਾਦਤ ਸਦਕਾ ਹੀ ਕਾਇਮ ਹੈ ¢ਸਮਾਗਮ ਦੌਰਾਨ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇ ਧਰਮ ਪ੍ਰਚਾਰ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਦਿੱਲੀ ਸਰਕਾਰ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਦੀ ਦੁਨੀਆ ਵਿਚ ਕੋਈ ਦੂਜੀ ਮਿਸਾਲ ਨਹੀਂ ਮਿਲਦੀ ਕਿਉਂਕਿ ਗੁਰੂ ਸਾਹਿਬ ਨੇ ਦੂਜੇ ਧਰਮ ਦੀ ਰਾਖੀ ਲਈ ਸ਼ਹਾਦਤ ਦੇ ਕੇ ਨਿਵੇਕਲਾ ਇਤਿਹਾਸ ਰਚਿਆ ¢ ਦਿੱਲੀ ਦੇ ਕੈਬਨਿਟ ਮੰਤਰੀ ਸਿਰਸਾ ਨੇ ਸ਼ਹਾਦਤ ਨੂੰ ਸਿੱਜਦਾ ਕਰਦੇ ਹੋਏ ਕਿਹਾ ਕਿ ਜਿਹੜੇ ਤਾਨਾਸ਼ਾਹ ਨੇ ਸ਼ਹਾਦਤ ਦੇ ਹੁਕਮ ਸੁਣਾਏ ਅੱਜ ਉਸ ਦਾ ਕੋਈ ਨਾਂਅ ਲੈਣ ਵਾਲਾ ਨਹੀਂ ਹੈ ਜਦਕਿ ਗੁਰੂ ਤੇਗ਼ ਬਹਾਦਰ ਸਾਹਿਬ ਦੀ ਉਸਤਤ ਕਰਨ ਵਾਲਿਆਂ ਦੀ ਗਿਣਤੀ ਕਰੋੜਾਂ ਅਰਬਾਂ ਵਿਚ ਹੈ ¢ ਮੰਤਰੀ ਕਪਿਲ ਮਿਸ਼ਰਾ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਸਬੰਧੀ ਸਰਕਾਰ ਵਲੋਂ ਕਈ ਪ੍ਰੋਗਰਾਮ ਉਲੀਕੇ ਗਏ ਹਨ ¢ ਇਸ ਪ੍ਰੋਗਰਾਮ ਵਿਚ ਡਾ. ਅਨਿਲ ਜੋਸਫ ਥਾਮਸ, ਸ੍ਰੀ ਰਵੀਸ਼ੰਕਰ, ਸਵਾਮੀ ਭਵਤੇਜ, ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਤੇ ਡਾ. ਲੋਕੇਸ਼ ਮੁਨੀ ਨੇ ਵੀ ਆਪਣੇ ਵਿਚਾਰ ਰੱਖੇ ¢

Ad Position 22
No active advertisement
ਪਿਛਲੀ ਖ਼ਬਰ ਕੈਂਸਰ ਦੇ ਇਲਾਜ 'ਚ ਵੱਡੀ ਸਫ਼ਲਤਾ-ਕੈਪੀਟੋਲ ਹਸਪਤਾਲ ਜਲੰਧਰ ਨੇ ਦਿੱਤੀ ਨਵੀਂ ਜ਼ਿੰਦਗੀ <br/> ਅਗਲੀ ਖ਼ਬਰ ਬੀ. ਆਈ. ਐੱਸ. ਚੰਡੀਗੜ੍ਹ ਵਲੋਂ ਅਦਰਸ਼ ਸਕੂਲ ਖਟਕੜ ਕਲਾਂ 'ਚ ਸਵੱਛਤਾ ਪਖਵਾੜਾ ਸੰਬੰਧੀ ਸੈਮੀਨਾਰ
Ad Position 24