11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਭਾਈ ਸੰਦੀਪ ਸਿੰਘ 'ਤੇ ਤਸ਼ੱਦਦ ਕਰਨ ਵਾਲੇ ਜੇਲ੍ਹ ਸਟਾਫ਼ ਖ਼ਿਲਾਫ਼ ਹੋਵੇ ਕਾਰਵਾਈ-ਜਥੇਦਾਰ ਹਵਾਰਾ ਕਮੇਟੀ

Ad Position 21
No active advertisement
ਅਜੀਤ ਡੈਸਕ 22-09-2025

ਸੁਲਤਾਨਵਿੰਡ, 21 ਸਤੰਬਰ (ਗੁਰਨਾਮ ਸਿੰਘ ਬੁੱਟਰ)-ਜਥੇਦਾਰ ਹਵਾਰਾ ਕਮੇਟੀ ਨੇ ਕਿਹਾ ਕਿ ਪਟਿਆਲਾ ਕੇਂਦਰੀ ਜੇਲ੍ਹ ਵਿਚ ਸੁਧੀਰ ਸੂਰੀ ਦੀ ਹੱਤਿਆ ਮਾਮਲੇ ਵਿਚ ਨਜ਼ਰਬੰਦ ਭਾਈ ਸੰਦੀਪ ਸਿੰਘ ਸੰਨੀ 'ਤੇ ਜੇਲ੍ਹ ਸਟਾਫ਼ ਵਲੋਂ ਕੀਤੇ ਗਏ ਅੰਨ੍ਹੇ ਤਸ਼ੱਦਦ ਦੀ ਮੂੰਹ ਬੋਲਦੀ ਤਸਵੀਰ ਮੈਡੀਕਲ ਰਿਪੋਰਟ ਤੋਂ ਸਪੱਸ਼ਟ ਹੋ ਗਈ ਹੈ | ਭਾਈ ਮਹਾਂਬੀਰ ਸਿੰਘ ਸੁਲਤਾਨਵਿੰਡ, ਡਾ. ਸੁਖਦੇਵ ਸਿੰਘ ਬਾਬਾ ਅਤੇ ਬਲਦੇਵ ਸਿੰਘ ਨਵਾਂ ਪਿੰਡ ਨੇ ਪਿੰਡ ਸੁਲਤਾਨਵਿੰਡ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਬੇਰਹਿਮੀ ਨਾਲ ਭਾਈ ਸੰਨੀ 'ਤੇ ਜ਼ੁਲਮ ਢਾਹਿਆ ਹੈ, ਉਸ ਤੋਂ ਇਹ ਪਤਾ ਲੱਗਦਾ ਹੈ ਕਿ ਮਿ੍ਤਕ ਸੂਬਾ ਦੇ ਨਕਸ਼ੇ ਕਦਮ 'ਤੇ ਚੱਲਣ ਵਾਲੇ ਮੁਲਾਜ਼ਮਾਂ ਦੀ ਘਾਟ ਨਹੀਂ | ਕਮੇਟੀ ਆਗੂਆਂ ਨੇ ਦੋਸ਼ੀ ਮੁਲਾਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ | ਇਸ ਮੌਕੇ ਐਡਵੋਕੇਟ ਜਸਬੀਰ ਸਿੰਘ ਜੰਮੂ ਤੇ ਰਘਬੀਰ ਸਿੰਘ ਭੁੱਚਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਯੱਗ ਤੇ ਬਰਸੀ ਸੰਬੰਧੀ ਵਿਸ਼ਾਲ ਸੰਤ ਸਮਾਗਮ <br/> ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਸ਼ੁਰੂ ਕੀਤੇ ਮਿਸ਼ਨ ਚੜ੍ਹਦੀ ਕਲਾ 'ਚ ਇਕੱਠੇ ਹੋਏ ਪੈਸੇ ਦੀ ਹੋਵੇਗੀ ਦੁਰਵਰਤੋਂ-ਬਿੱਟੂ <br/>
Ad Position 24