08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪਾਕਿਸਤਾਨ ਤੋਂ ਮੰਗਵਾਈ 10 ਕਿੱਲੋ ਹੈਰੋਇਨ ਸਮੇਤ 4 ਤਸਕਰ ਕਾਬੂ <br/>

Ad Position 21
No active advertisement
ਅਜੀਤ ਡੈਸਕ 22-09-2025

ਡੇਰਾ ਬਾਬਾ ਨਾਨਕ, 21 ਸਤੰਬਰ (ਹੀਰਾ ਸਿੰਘ ਮਾਂਗਟ)-ਸਰਹੱਦੀ ਸੁਰੱਖਿਆ ਬਲ (ਬੀ.ਐਸ.ਐਫ.) ਅਤੇ ਪੁਲਿਸ ਵਲੋਂ ਸਰਹੱਦੀ ਇਲਾਕਿਆਂ 'ਚ ਭਾਵੇਂ ਸੁਰੱਖਿਆ ਦੇ ਸਖ਼ਤ ਪ੍ਰਬੰਧਾਂ ਕੀਤੇ ਹੋਏ ਹਨ ਪਰ ਪਾਕਿਸਤਾਨ ਤੋਂ ਹੈਰੋਇਨ ਦੀਆਂ ਖੇਪਾਂ ਨਿਰਵਿਘਨ ਜਾਰੀ ਹਨ | ਐਤਵਾਰ ਤੜਕੇ ਬੀ.ਐਸ.ਐਫ. ਅਤੇ ਪੁਲਿਸ ਵਲੋਂ ਨਸ਼ਿਆਂ ਨੂੰ ਠੱਲ ਪਾਉਣ ਲਈ ਸਰਹੱਦੀ ਇਲਾਕੇ ਅੰਦਰ ਚਲਾਈ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਠੇਠਰਕੇ ਦੇ ਖੇਤਾਂ 'ਚੋਂ ਪਾਕਿਸਤਾਨ ਵਲੋਂ ਡਰੋਨ ਰਾਹੀਂ ਭੇਜੀ ਗਈ 10 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ | ਡੀ.ਐਸ.ਪੀ. ਜੋਗਾ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ 'ਚ ਸ਼ਾਮਿਲ 4 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨਾਂ ਕੋਲੋਂ ਦੋ ਮੋਟਰਸਾਈਕਲ ਤੇ ਮੋਬਾਇਲ ਵੀ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਹੈਰੋਇਨ ਸਮੇਤ ਉਕਤ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਪਸ਼ੂਆਂ ਨੂੰ ਡਾਕਟਰੀ ਸਹਾਇਤਾ ਦੇਣ ਲਈ 1300 ਤੋਂ ਵੱਧ ਕੈਂਪ ਲਗਾਏ-ਖੁੱਡੀਆਂ ਅਗਲੀ ਖ਼ਬਰ ਤਾਲਿਬਾਨ ਵਲੋਂ ਬਗਰਾਮ ਏਅਰਬੇਸ ਮੁੜ ਹਾਸਿਲ ਕਰਨ ਦੀ ਟਰੰਪ ਦੀ ਕੋਸ਼ਿਸ਼ ਖਾਰਜ <br/>
Ad Position 24