29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕਰੀਮਪੁਰੀ ਦੀ ਅਗਵਾਈ 'ਚ ਬਸਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 17-10-2025

ਆਈ.ਪੀ.ਐਸ. ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦੀ ਕੀਤੀ ਮੰਗ
ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)-ਬਹੁਜਨ ਸਮਾਜ ਪਾਰਟੀ ਪੰਜਾਬ ਦਾ ਇਕ ਵਫ਼ਦ ਸੂਬਾ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ 'ਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ | ਕਰੀਮਪੁਰੀ ਨੇ ਦੱਸਿਆ ਕਿ ਇਸ ਵਫ਼ਦ ਵਿਚ ਬਸਪਾ ਸੂਬਾ ਕੁਆਰਡੀਨੇਟਰ ਤੇ ਵਿਧਾਇਕ ਨਵਾਂਸ਼ਹਿਰ ਡਾ. ਨਛੱਤਰ ਪਾਲ, ਸੂਬਾ ਕੋਆਰਡੀਨੇਟਰ ਪਰਜਾਪਤ ਅਜੀਤ ਸਿੰਘ ਭੈਣੀ, ਸੂਬਾ ਕੁਆਰਡੀਨੇਟਰ ਤੀਰਥ ਸਿੰਘ ਮਹਿਰਾ, ਰਾਜਪੁਰਾ ਸੂਬਾ ਕੋਆਰਡੀਨੇਟਰ ਚੌਧਰੀ ਗੁਰਨਾਮ ਸਿੰਘ ਤੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਸ਼ਾਮਿਲ ਸਨ | ਇਸ ਮੌਕੇ ਬਸਪਾ ਆਗੂਆਂ ਨੇ ਰਾਜਪਾਲ ਤੋਂ ਹਰਿਆਣਾ ਦੇ ਆਈ.ਪੀ.ਐਸ. ਅਧਿਕਾਰੀ ਵਾਈ ਪੂਰਨ ਕੁਮਾਰ ਦੇ ਖ਼ੁਦਕੁਸ਼ੀ ਮਾਮਲੇ ਵਿਚ ਨਿਰਪੱਖ ਉਚ ਪੱਧਰੀ ਜਾਂਚ ਅਤੇ ਪੀੜਿਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ | ਇਸ ਦੇ ਨਾਲ ਹੀ ਉਨ੍ਹਾਂ ਰਾਜਪਾਲ ਦੇ ਧਿਆਨ ਵਿਚ ਇਹ ਵੀ ਲਿਆਂਦਾ ਕਿ ਅਨੁਸੂਚਿਤ ਜਾਤੀਆਂ 'ਤੇ ਅੱਤਿਆਚਾਰ ਦੇ ਮਾਮਲੇ ਸਿਰਫ਼ ਹਰਿਆਣਾ ਵਿਚ ਹੀ ਨਹੀਂ ਬਲਕਿ ਪੰਜਾਬ ਦੇ ਵਿਚ ਵਾਪਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ 'ਆਪ' ਦੀ ਸਰਕਾਰ ਵਿਚ ਸੱਤਾਧਾਰੀ ਧਿਰ 'ਤੇ ਪ੍ਰਸ਼ਾਸਨ ਵਲੋਂ ਆਮ ਲੋਕਾਂ ਦੇ ਨਾਲ ਐਸ.ਸੀ. ਵਰਗ 'ਤੇ ਵੀ ਵੱਡੇ ਪੱਧਰ 'ਤੇ ਅੱਤਿਆਚਾਰ ਕੀਤੇ ਜਾ ਰਹੇ ਹਨ ਤੇ ਇਸ ਤਰ੍ਹਾਂ ਦੇ ਮਾਮਲੇ ਸੂਬੇ ਦੇ ਹਰ ਜ਼ਿਲੇ੍ਹ ਵਿਚ ਹੀ ਸਾਹਮਣੇ ਆ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਭਵਨ ਰਕਬਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ 355ਵੇਂ ਜਨਮ ਦਿਹਾੜੇ 'ਤੇ ਰਾਜ ਪੱਧਰੀ ਸਮਾਗਮ <br/> ਅਗਲੀ ਖ਼ਬਰ ਫ਼ਿਲਮ 'ਗੋਡੇ ਗੋਡੇ ਚਾਅ 2' ਵਿਚ ਨਛੱਤਰ ਗਿੱਲ ਵਲੋਂ ਗਾਇਆ ਗੀਤ 'ਮੇਲਣਾ' ਪਾਵੇਗਾ ਧਮਾਲਾਂ <br/>
Ad Position 24