17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਅਫ਼ਗਾਨਿਸਤਾਨ-ਪਾਕਿਸਤਾਨ ਟਕਰਾਅ 'ਤੇ ਭਾਰਤ ਰੱਖ ਰਿਹੈ ਨੇੜਿਓਾ ਨਜ਼ਰ <br/>

Ad Position 21
No active advertisement
ਅਜੀਤ ਡੈਸਕ 17-10-2025
ਨਵੀਂ ਦਿੱਲੀ, 16 ਅਕਤੂਬਰ (ਪੀ. ਟੀ. ਆਈ.)-ਭਾਰਤ ਨੇ ਵੀਰਵਾਰ ਨੂੰ ਕਿਹਾ ਕਿ ਉਹ ਅਫਗਾਨਿਸਤਾਨ-ਪਾਕਿਸਤਾਨ ਟਕਰਾਅ ਵਿਚਾਲੇ ਟਕਰਾਅ ਨਾਲ ਪੈਦਾ ਹੋਈ ਸਥਿਤੀ 'ਤੇ ਨੇੜਿਉਂ ਨਜ਼ਰ ਰੱਖ ਰਿਹਾ ਹੈ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਭਾਰਤ ਅਫਗਾਨਿਸਤਾਨ ਦੀ ਪ੍ਰਭੂਸਤਾ, ਖੇਤਰੀ ਅਖੰਡਤਾ ਅਤੇ ਆਜ਼ਾਦੀ ਦੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਨੇ ਕਿਹਾ ਕਿ ਤਿੰਨ ਗੱਲਾਂ ਸਪੱਸ਼ਟ ਹਨ, ਪਹਿਲੀ, ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਪਨਾਹ ਦਿੰਦਾ ਹੈ ਅਤੇ ਅੱਤਵਾਦੀ ਸਰਗਰਮੀਆਂ ਦੀ ਪੁਸ਼ਤ ਪਨਾਹੀ ਕਰਦਾ ਹੈ ਅਤੇ ਦੂਸਰੀ ਆਪਣੀਆਂ ਅੰਤਰ ਅਸਫਲਤਾਵਾਂ ਲਈ ਆਪਣੇ ਗੁਆਂਢੀਆਂ ਨੂੰ ਦੋਸ਼ ਦੇਣਾ ਪਾਕਿਸਤਾਨ ਦੀ ਪੁਰਾਣੀ ਆਦਤ ਹੈ | ਉਨ੍ਹਾਂ ਨੇ ਕਿਹਾ ਕਿ ਤੀਸਰੀ ਇਹ ਕਿ ਪਾਕਿਸਤਾਨ ਇਸ ਗੱਲ ਤੋਂ ਨਰਾਜ਼ ਹੈ ਕਿ ਅਫਗਾਨਿਸਤਾਨ ਆਪਣੇ ਖੇਤਰਾਂ 'ਚ ਪ੍ਰਭੂਸਤਾ ਦਾ ਪ੍ਰਯੋਗ ਕਰ ਰਿਹਾ ਹੈੈ | ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਕਾਬੁਲ 'ਚ ਭਾਰਤ ਦਾ 'ਤਕਨੀਕੀ ਮਿਸ਼ਨ' ਅਗਲੇ ਕੁਝ ਦਿਨਾਂ ਤੱਕ ਇਕ ਦੂਤਘਰ 'ਚ ਤਬਦੀਲ ਹੋ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਭੋਜਪੁਰੀ ਸੁਪਰਸਟਾਰ ਖੇਸਾਰੀ ਲਾਲ ਯਾਦਵ ਆਰ.ਜੇ.ਡੀ. 'ਚ ਸ਼ਾਮਿਲ ਅਗਲੀ ਖ਼ਬਰ ਮਰਦਮਸ਼ੁਮਾਰੀ 2027 ਦੇ ਪਹਿਲੇ ਪੜਾਅ ਲਈ ਪੂਰਵ ਪ੍ਰੀਖਣ ਅਭਿਆਸ 10-30 ਨਵੰਬਰ ਤੱਕ ਕੀਤਾ ਜਾਏਗਾ
Ad Position 24