17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

350ਵੀਂ ਸ਼ਹੀਦੀ ਸ਼ਤਾਬਦੀ ਮੌਕੇ ਨਾਂਦੇੜ 'ਚ 5 ਲੱਖ ਸ਼ਰਧਾਲੂਆਂ ਦੇ ਆਉਣ ਦੀ ਸੰਭਾਵਨਾ

Ad Position 21
No active advertisement
ਅਜੀਤ ਡੈਸਕ 17-10-2025
ਨਾਂਦੇੜ (ਮਹਾਰਾਸ਼ਟਰ), 16 ਅਕਤੂਬਰ (ਪੀ.ਟੀ.ਆਈ.)-ਸਥਾਨਕ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਂਦੇੇੜ ਪ੍ਰਸ਼ਾਸਨ ਅਗਲੇ ਮਹੀਨੇ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸੰਬੰਧੀ ਕਰਵਾਏ ਜਾ ਰਹੇ ਸਮਾਗਮਾਂ ਲਈ ਵਿਆਪਕ ਪ੍ਰਬੰਧ ਕਰ ਰਿਹਾ ਹੈ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਕਿ ਸ਼ਹੀਦੀ ਸ਼ਤਾਬਦੀ ਦੇ ਕਰਵਾਏ ਜਾ ਰਹੇ ਸਮਾਗਮਾਂ 'ਚ ਲਗਪਗ ਪੰਜ ਲੱਖ ਸ਼ਰਧਾਲੂਆਂ ਦੇ ਮਹਾਰਾਸ਼ਟਰ ਦੇ ਨਾਂਦੇੜ ਵਿਖੇ ਆਉਣ ਦੀ ਸੰਭਾਵਨਾ ਹੈ ਅਤੇ ਇਨ੍ਹਾਂ ਸ਼ਰਧਾਲੂਆਂ ਲਈ ਰਿਹਾਇਸ਼, ਭੋਜਨ ਅਤੇ ਪਾਰਕਿੰਗ ਲਈ ਵਿਸ਼ੇਸ਼ ਤੌਰ 'ਤੇ ਪ੍ਰਬੰਧ ਕੀਤੇ ਜਾ ਰਹੇ ਹਨ | ਅਧਿਕਾਰੀਆਂ ਨੇ ਕਿਹਾ ਕਿ ਨੌਵੇੇਂ ਸਿੱਖ ਗੁਰੂ, ਜਿਨ੍ਹਾਂ ਨੂੰ 'ਹਿੰਦ ਦੀ ਚਾਦਰ' ਵੀ ਕਿਹਾ ਜਾਂਦਾ ਹੈ | ਗੁਰੂ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਸਮਾਰੋਹਾਂ ਦੌਰਾਨ ਸ਼ਾਮਿਲ ਹੋਣ ਲਈ ਸ਼ਰਧਾਲੂਆਂ ਦੇ ਰਹਿਣ ਲਈ ਜ਼ਿਲ੍ਹੇ ਭਰ ਦੇ ਸਕੂਲਾਂ, ਕਾਲਜਾਂ, ਵਿਆਹ ਹਾਲਾਂ ਅਤੇ ਖੁੱਲ੍ਹੇ ਮੈਦਾਨਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਰੱਖਿਆ ਖੇਤਰ 'ਚ ਆਤਮ ਨਿਰਭਰਤਾ ਦੀ ਬਿਹਤਰੀਨ ਉਦਾਹਰਣ ਹੈ 'ਆਪ੍ਰੇਸ਼ਨ ਸੰਧੂਰ'-ਰਾਜਨਾਥ ਅਗਲੀ ਖ਼ਬਰ ਚੀਫ਼ ਜਸਟਿਸ ਗਵਈ 'ਤੇ ਜੁੱਤੀ ਸੁੱਟਣ ਦਾ ਮਾਮਲਾ -ਰਾਕੇਸ਼ ਕਿਸ਼ੋਰ ਦੇ ਖ਼ਿਲਾਫ਼ ਤੌਹੀਨ ਦਾ ਮਾਮਲਾ ਚਲਾਉਣ ਦੀ ਮਨਜ਼ੂਰੀ
Ad Position 24