13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਪਾਕਿ ਤੋਂ ਮੰਗਵਾਏ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਕਾਬੂ <br/>

Ad Position 21
No active advertisement
ਅਜੀਤ ਡੈਸਕ 22-10-2025

ਅਟਾਰੀ ਸਰਹੱਦ (ਅੰਮਿ੍ਤਸਰ), 21 ਅਕਤੂਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੰਜਾਬ ਅੰਦਰ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਲਈ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਦੇ ਇਸ਼ਾਰੇ 'ਤੇ ਮੰਗਵਾਏ ਗਏ ਮਾਰੂ ਹਥਿਆਰ ਸਮੇਤ ਪੰਜਾਬ ਪੁਲਿਸ ਨੇ ਅੱਤਵਾਦੀ ਮਾਡਿਊਲ ਦੇ ਕਾਰਕੁਨਾਂ ਨੂੰ ਗਿ੍ਫ਼ਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ | ਪੰਜਾਬ ਪੁਲਿਸ ਵਲੋਂ ਅਨੁਸਾਰ ਖੁਫ਼ੀਆ ਜਾਣਕਾਰੀ 'ਤੇ ਅਧਾਰਿਤ ਕੀਤੀ ਗਈ ਕਾਰਵਾਈ ਵਿਚ ਅੰਮਿ੍ਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਰਦਿਆਂ ਅੰਮਿ੍ਤਸਰ ਤੋਂ ਦੋ ਅੱਤਵਾਦੀ ਕਾਰਕੁਨਾਂ ਮਹਿਕਦੀਪ ਸਿੰਘ ਉਰਫ਼ ਮਹਿਕ ਅਤੇ ਆਦਿਤਿਆ ਉਰਫ਼ ਅਧੀ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਇਕ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ. ਪੀ. ਜੀ.) ਅਤੇ ਲਾਂਚਰ ਬਰਾਮਦ ਕੀਤਾ ਹੈ, ਜੋ ਕਿ ਗਿ੍ਫ਼ਤਾਰ ਕੀਤੇ ਗਏ ਅੱਤਵਾਦੀ ਕਾਰਕੁਨਾਂ ਵਲੋਂ ਪਾਕਿਸਤਾਨ ਤੋਂ ਮੰਗਵਾਇਆ ਗਿਆ ਹੈ | ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਪਾਕਿਸਤਾਨ ਦੇ ਆਈ. ਐਸ. ਆਈ. ਆਪਰੇਟਰ, ਜਿਸ ਨੇ ਹਥਿਆਰ ਭੇਜੇ ਹਨ ਅਤੇ ਹਰਪ੍ਰੀਤ ਸਿੰਘ ਉਰਫ਼ ਵਿੱਕੀ, ਜੋ ਇਸ ਸਮੇਂ ਫਿਰੋਜ਼ਪੁਰ ਜੇਲ੍ਹ ਵਿਚ ਬੰਦ ਹੈ, ਦੇ ਸੰਪਰਕ ਵਿਚ ਸਨ | ਉਨ੍ਹਾਂ ਦੱਸਿਆ ਕਿ ਆਰ.ਪੀ.ਜੀ. ਦੀ ਵਰਤੋਂ ਅੱਤਵਾਦੀ ਹਮਲੇ ਲਈ ਕੀਤੀ ਜਾਣੀ ਸੀ | ਇਸ ਸੰਬੰਧੀ ਪੁਲਿਸ ਥਾਣਾ ਘਰਿੰਡਾ (ਅੰਮਿ੍ਤਸਰ) ਵਿਖੇ ਪਰਚਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਤੇ ਕੇਂਦਰੀ ਏਜੰਸੀ ਵਲੋਂ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਬੰਦੀ ਛੋੜ ਦਿਵਸ ਮੌਕੇ ਪੰਥਕ ਰਵਾਇਤ ਅਨੁਸਾਰ ਨਿਹੰਗ ਸਿੰਘ ਦਲ ਪੰਥਾਂ ਦੇ ਮੁਖੀਆਂ ਨੇ ਕਾਰਜਕਾਰੀ ਜਥੇਦਾਰ ਗੜਗੱਜ ਤੋਂ ਨਹੀ... ਅਗਲੀ ਖ਼ਬਰ ਕੰਬਾਈਨ ਥੱਲੇ ਆਉਣ ਕਾਰਨ ਪਿਓ-ਧੀ ਦੀ ਮੌਤ <br/>
Ad Position 24