13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਪਿੰਡ ਬੋਪਾਰਾਏ ਖ਼ੁਰਦ ਵਿਖੇ ਵਿਅਕਤੀ ਦਾ ਕਤਲ-ਚਾਰ ਗੰਭੀਰ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 22-10-2025

ਰਾਮ ਤੀਰਥ (ਅੰਮਿ੍ਤਸਰ), 21 ਅਕਤੂਬਰ (ਧਰਵਿੰਦਰ ਸਿੰਘ ਔਲਖ)-ਬੀਤੀ ਰਾਤ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬੋਪਾਰਾਏ ਖ਼ੁਰਦ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਹਮਲੇ ਵਿਚ ਇਕ ਧਿਰ ਦੇ ਇਕ ਵਿਅਕਤੀ ਦਾ ਕਤਲ ਹੋਣ ਅਤੇ ਚਾਰ ਹੋਰਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹਮਲਾਵਰ ਧਿਰ ਦੇ ਵਿਅਕਤੀ ਆਮ ਆਦਮੀ ਪਾਰਟੀ ਨਾਲ ਸੰਬੰਧਿਤ, ਜਦੋਂਕਿ ਹਮਲੇ ਵਿਚ ਜ਼ਖ਼ਮੀ ਹੋਏ ਤੇ ਮਾਰਿਆ ਗਿਆ ਵਿਅਕਤੀ ਕਾਂਗਰਸ ਪਾਰਟੀ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ | ਬੀਤੀ ਰਾਤ ਕਰੀਬ 9:30 ਵਜੇ ਹੋਏ ਇਸ ਹਮਲੇ ਵਿਚ ਹਰੀ ਸਿੰਘ (65) ਦੀ ਮੌਤ ਹੋ ਗਈ, ਜਦੋਂਕਿ ਹਰਜਿੰਦਰ ਸਿੰਘ, ਸਤਵੰਤ ਸਿੰਘ, ਲਖਬੀਰ ਸਿੰਘ ਤੇ ਹਰਪ੍ਰੀਤ ਸਿੰਘ ਹੈਪੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਅੰਮਿ੍ਤਸਰ ਦੇ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ | ਮਿ੍ਤਕ ਵਿਅਕਤੀ ਹਰੀ ਸਿੰਘ ਦੇ ਭਤੀਜੇ ਅਤੇ ਪਿੰਡ ਬੋਪਾਰਾਏ ਖ਼ੁਰਦ ਦੇ ਸਾਬਕਾ ਸਰਪੰਚ ਕੇਵਲ ਸਿੰਘ ਪਹਿਲਵਾਨ ਨੇ ਦੱਸਿਆ ਕਿ ਹਮਲਾਵਰ ਵਿਅਕਤੀਆਂ ਨਾਲ ਉਨ੍ਹਾਂ ਦੀ ਪੁਰਾਣੀ ਰੰਜਿਸ਼ ਚੱਲ ਰਹੀ ਹੈ, ਜਿਸ ਦੇ ਚਲਦਿਆਂ ਹਾਕਮ ਧਿਰ ਨਾਲ ਸੰਬੰਧਿਤ ਹਮਲਾਵਰ ਧਿਰ ਨੇ ਉਨ੍ਹਾਂ ਦੇ 11 ਵਿਅਕਤੀਆਂ ਦੇ ਖ਼ਿਲਾਫ਼ ਪਹਿਲਾਂ ਵੀ ਨਾਜਾਇਜ਼ ਪਰਚੇ ਦਰਜ ਕਰਵਾਏ ਸਨ, ਜਿਸ ਕਰਕੇ ਉਨ੍ਹਾਂ ਦੇ ਪੰਜ ਵਿਅਕਤੀਆਂ ਨੂੰ ਜੇਲ੍ਹ ਵਿਚ ਵੀ ਰਹਿਣਾ ਪਿਆ ਹੈ | ਉਨ੍ਹਾਂ ਦੱਸਿਆ ਕਿ ਹਰਜਿੰਦਰ ਸਿੰਘ ਪੁੱਤਰ ਹਰੀ ਸਿੰਘ ਦੀ ਚੱਕੀ ਦੇ ਸਾਹਮਣੇ ਰਾਤੀਂ ਕੁਝ ਨੌਜਵਾਨ ਪਟਾਕੇ ਚਲਾ ਰਹੇ ਸਨ ਤਾਂ ਰੰਜਿਸ਼ ਕਾਰਨ ਵਿਰੋਧੀ ਧਿਰ ਦੇ ਵਿਅਕਤੀਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ, ਜਿਸ ਵਿਚ ਹਰੀ ਸਿੰਘ ਦੀ ਮੌਤ ਅਤੇ ਬਾਕੀ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਜਿਸ ਦੀ ਸੂਚਨਾ ਦੇਣ ਤੇ ਪੁਲਿਸ ਥਾਣਾ ਲੋਪੋਕੇ ਦੀ ਪੁਲਿਸ ਰਾਤ ਸਮੇਂ ਹੀ ਘਟਨਾ ਸਥਾਨ 'ਤੇ ਪਹੁੰਚੀ | ਮਿ੍ਤਕ ਹਰੀ ਸਿੰਘ ਦੇ ਪੁੱਤਰ ਜਸਬੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ 11 ਵਿਅਕਤੀਆਂ ਰਣਜੀਤ ਸਿੰਘ ਪੁੱਤਰ ਕੁਲਦੀਪ ਸਿੰਘ, ਰਸ਼ਪਾਲ ਸਿੰਘ ਪੁੱਤਰ ਕੁਲਦੀਪ ਸਿੰਘ, ਅਜਮੇਰ ਸਿੰਘ ਪੁੱਤਰ ਕਸ਼ਮੀਰ ਸਿੰਘ, ਗੁਰਤਾਜ ਸਿੰਘ ਪੁੱਤਰ ਸੁਖਪਾਲ ਸਿੰਘ, ਕਸ਼ਮੀਰ ਸਿੰਘ ਪੁੱਤਰ ਗੁਲਜ਼ਾਰ ਸਿੰਘ, ਅਜੀਤ ਸਿੰਘ ਪੁੱਤਰ ਸੁੱਚਾ ਸਿੰਘ, ਕਸ਼ਮੀਰ ਸਿੰਘ ਪੁੱਤਰ ਟਹਿਲ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ, ਅਵਤਾਰ ਸਿੰਘ ਉਰਫ ਲਾਲੀ ਪੁੱਤਰ ਇੰਦਰ ਸਿੰਘ, ਗੁਰਕਮਲ ਸਿੰਘ ਪੁੱਤਰ ਬਿਕਰਮਜੀਤ ਸਿੰਘ, ਬਿਕਰਮਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਦੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਕਿਰਪਾਨਾਂ, ਦਾਤਰਾਂ ਤੋਂ ਇਲਾਵਾ ਪਿਸਤੌਲ ਅਤੇ 315 ਰਾਈਫ਼ਲ ਦੀ ਵਰਤੋਂ ਕੀਤੀ | ਪੁਲਿਸ ਥਾਣਾ ਲੋਪੋਕੇ ਦੇ ਐੱਸ. ਐੱਚ. ਓ. ਸਤਪਾਲ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਲਈ 26 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ ਅਗਲੀ ਖ਼ਬਰ ਉਪ ਚੋਣ 'ਚ ਕਾਲੇ ਧਨ ਦੀ ਵਰਤੋਂ ਰੋਕਣ ਲਈ ਆਮਦਨ ਕਰ ਵਿਭਾਗ ਵਲੋਂ ਕੰਟਰੋਲ ਰੂਮ ਸਥਾਪਿਤ <br/>
Ad Position 24