14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਪੁਲਿਸ ਕਰਮੀਆਂ ਦਾ ਦਿ੍ੜ੍ਹ ਸਮਰਪਣ ਦੇਸ਼ ਤੇ ਲੋਕਾਂ ਨੂੰ ਸੁਰੱਖਿਅਤ ਰੱਖਦਾ ਹੈ-ਮੋਦੀ

Ad Position 21
No active advertisement
ਅਜੀਤ ਡੈਸਕ 22-10-2025
ਪੁਲਿਸ ਯਾਦਗਾਰੀ ਦਿਵਸ 'ਤੇ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 21 ਅਕਤੂਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਲਿਸ ਕਰਮਚਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਦਿ੍ੜ ਸਮਰਪਣ ਦੇਸ਼ ਤੇ ਇਸ ਦੇ ਲੋਕਾਂ ਨੂੰ ਸੁਰੱਖਿਅਤ ਰੱਖਦਾ ਹੈ | ਪ੍ਰਧਾਨ ਮੰਤਰੀ ਮੋਦੀ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ ਕਿ ਪੁਲਿਸ ਯਾਦਗਾਰੀ ਦਿਵਸ 'ਤੇ ਅਸੀਂ ਆਪਣੇ ਪੁਲਿਸ ਕਰਮਚਾਰੀਆਂ ਦੇ ਹੌਂਸਲੇ ਨੂੰ ਸਲਾਮ ਕਰਦੇ ਹਾਂ ਤੇ ਡਿਊਟੀ ਦੌਰਾਨ ਉਨ੍ਹਾਂ ਦੁਆਰਾ ਦਿੱਤੀ ਗਈ ਸਰਵਉੱਚ ਕੁਰਬਾਨੀ ਨੂੰ ਯਾਦ ਕਰਦੇ ਹਾਂ | ਉਨ੍ਹਾਂ ਦਾ ਦਿ੍ੜ੍ਹ ਸਮਰਪਣ ਸਾਡੇ ਦੇਸ਼ ਤੇ ਲੋਕਾਂ ਨੂੰ ਸੁਰੱਖਿਅਤ ਰੱਖਦਾ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਕਟ ਦੇ ਸਮੇਂ ਤੇ ਲੋੜ ਦੇ ਪਲਾਂ 'ਚ ਉਨ੍ਹਾਂ ਦੀ ਬਹਾਦਰੀ ਤੇ ਵਚਨਬੱਧਤਾ ਸ਼ਲਾਘਾਯੋਗ ਹੈ | ਪੁਲਿਸ ਯਾਦਗਾਰੀ ਦਿਵਸ ਹਰ ਸਾਲ 21 ਅਕਤੂਬਰ ਨੂੰ ਮਨਾਇਆ ਜਾਂਦਾ ਹੈ | ਇਸ ਦਿਨ ਨੂੰ ਦੇਸ਼ ਦੇ ਸਾਰੇ ਪੁਲਿਸ ਬਲਾਂ 'ਚ ਸ਼ਹੀਦ ਦਿਵਸ ਵਜੋਂ ਮਨਾਇਆ ਜਾਂਦਾ ਹੈ ਤਾਂ ਜੋ 1959 'ਚ ਚੀਨ ਨਾਲ ਭਾਰਤ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹੋਏ ਆਪਣੀਆਂ ਜਾਨਾਂ ਵਾਰਨ ਵਾਲੇ 10 ਪੁਲਿਸ ਕਰਮਚਾਰੀਆਂ ਦੀਆਂ ਕੁਰਬਾਨੀਆਂ ਦੀ ਯਾਦ 'ਚ ਮਨਾਇਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਜੰਮੂ ਦੇ ਜੰਗਲਾਂ 'ਚ ਲੁਕੇ ਵਿਦੇਸ਼ੀ ਅੱਤਵਾਦੀਆਂ ਨੂੰ ਬੇਅਸਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ-ਆਈ.ਜੀ.ਪੀ. ਅਗਲੀ ਖ਼ਬਰ ਬਲਵਿੰਦਰ ਦਾਰਾ ਦੀ ਪਹਿਲੀ ਬਰਸੀ 'ਤੇ ਮਾਹਿਲ ਗਹਿਲਾਂ 'ਚ ਖੂਨਦਾਨ ਕੈਂਪ
Ad Position 24