14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸੁਖਬੀਰ ਦੀ ਅਗਵਾਈ 'ਚ ਅਕਾਲੀ ਦਲ ਤਰਨ ਤਾਰਨ ਜ਼ਿਮਨੀ ਚੋਣ ਜਿੱਤੇਗਾ-ਗਨੀਵ ਕੌਰ ਮਜੀਠੀਆ <br/>

Ad Position 21
No active advertisement
ਅਜੀਤ ਡੈਸਕ 22-10-2025

ਜੇਠੂਵਾਲ, 21 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ 11 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਹਲਕੇ ਦਾ ਫਤਵਾ ਲੈ ਕੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਵਿਰੋਧੀਆਂ ਦੇ ਸਾਰੇ ਭਰਮ ਭਲੇਖੇ ਦੁੂਰ ਕਰੇਗੀ, ਕਿਉਂਕਿ ਹਲਕੇ ਦੇ ਹਰੇਕ ਪਿੰਡ ਵਿਚੋਂ ਵੋਟਰਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਤੇ ਮਜੀਠਾ ਹਲਕੇ ਦੀ ਵਿਧਾਇਕਾ ਗੁਨੀਵ ਕੌਰ ਮਜੀਠੀਆ ਨੇ ਗੱਲਬਾਤ ਦੌਰਾਨ ਕੀਤਾ | ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਹਲਕੇ ਦੇ ਪਿੰਡ ਪੱਧਰ 'ਤੇ ਵਰਕਰਾਂ ਨੂੰ ਘਰ-ਘਰ ਜਾ ਕੇ ਵੋਟਰਾਂ ਨੂੰ ਲਾਮਬੰਦ ਕਰਨ ਲਈ ਮਜੀਠਾ ਹਲਕੇ ਦੇ ਆਗੂ ਤੇ ਵਰਕਰ ਦਿਨ-ਰਾਤ ਇਕ ਕਰਨਗੇ | ਇਸ ਮੌਕੇ ਮੇਜਰ ਸ਼ਿਵਚਰਨ ਸਿੰਘ ਸਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਸਰਪੰਚ ਗੁਰਭੇਜ ਸਿੰਘ ਸੋਨਾ, ਸਾਬਕਾ ਸਰਪੰਚ ਜਸਪਾਲ ਸਿੰਘ ਭੋਆ, ਸ਼ਰਨਬੀਰ ਸਿੰਘ ਰੂਪੋਵਾਲੀ, ਸਰਪੰਚ ਸੁਖਦੀਪ ਸਿੰਘ ਦੀਪੀ, ਮੱਖਣ ਸਿੰਘ ਹਰੀਆਂ, ਜੋਧਬੀਰ ਸਿੰਘ ਜੋਧਾ ਖੁਜਾਲਾ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁਰਾਤਨ ਮਰਿਯਾਦਾ ਅਨੁਸਾਰ 'ਤਖ਼ਤ ਇਸ਼ਨਾਨ' ਮਨਾਇਆ <br/> ਅਗਲੀ ਖ਼ਬਰ ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਵਲੋਂ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ 'ਤੇ ਸੰਗਤਾਂ ਨੂੰ ਵਧਾਈਆਂ <br/>
Ad Position 24