22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਨਿਹੰਗ ਸਿੰਘ ਦਲ ਪੰਥਾਂ ਤੇ ਸਿੱਖ ਸੰਪਰਦਾਵਾਂ ਵਲੋਂ ਜਥੇਦਾਰ ਗੜਗੱਜ ਨੂੰ 25 ਅਕਤੂਬਰ ਨੂੰ ਮਾਨਤਾ ਦੇਣ ਦੀ ਤਿਆਰੀ! <br/>

Ad Position 21
No active advertisement
ਅਜੀਤ ਡੈਸਕ 23-10-2025
ਅੰਮਿ੍ਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਪਿਛਲੇ ਸਮੇਂ ਦੌਰਾਨ ਨਿਯੁਕਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਨਿਹੰਗ ਸਿੰਘ ਦਲ ਪੰਥ ਤੇ ਸਿੱਖ ਜਥੇਬੰਦੀਆਂ ਵਲੋਂ ਪੰਥਕ ਰਵਾਇਤਾਂ ਅਨੁਸਾਰ ਅਜੇ ਤੱਕ ਮਾਨਤਾ ਨਾ ਦੇਣ ਦਾ ਲਟਕ ਰਿਹਾ ਮਾਮਲਾ ਜਲਦ ਹੱਲ ਹੋਣ ਜਾ ਰਿਹਾ ਹੈ | ਇਸ ਸੰਬੰਧੀ ਸਮੂਹ ਨਿਹੰਗ ਸਿੰਘ ਦਲ ਪੰਥਾਂ, ਸਿੱਖ ਸੰਪਰਦਾਵਾਂ, ਸਿੱਖ ਜਥੇਬੰਦੀਆਂ ਅਤੇ ਮਹਾਂਪੁਰਖਾਂ ਵਲੋਂ ਉਨ੍ਹਾਂ ਨੂੰ ਮਾਣ-ਸਨਮਾਨ ਦੇਣ ਹਿੱਤ ਸ਼ੋ੍ਰਮਣੀ ਕਮੇਟੀ ਵਲੋਂ 25 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਰੱਖ ਲਿਆ ਗਿਆ ਹੈ | ਪ੍ਰਾਪਤ ਵੇਰਵਿਆਂ ਅਨੁਸਾਰ 25 ਅਕਤੂਬਰ ਨੂੰ ਸਵੇਰੇ 10 ਵਜੇ ਰੱਖੇ ਗਏ ਇਸ ਵਿਸ਼ੇਸ਼ ਸਮਾਗਮ ਦੌਰਾਨ ਨਿਹੰਗ ਸਿੰਘ ਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀਆਂ ਕੋਸ਼ਿਸ਼ਾਂ ਅਤੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਮੁੱਖ ਰੱਖਦਿਆਂ ਆਖਿਰ ਜਥੇਦਾਰ ਗੜਗੱਜ ਨੂੰ ਪੰਥਕ ਰਵਾਇਤਾਂ ਅਨੁਸਾਰ ਦਸਤਾਰਾਂ ਅਤੇ ਮਾਣ ਸਨਮਾਨ ਦੇ ਕੇ ਪੰਥਕ ਜ਼ਿੰਮੇਵਾਰੀ, ਖਾਸਕਰ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਵਜੋਂ ਮਾਨਤਾ ਦਿੱਤੀ ਜਾਵੇਗੀ | ਜ਼ਿਕਰਯੋਗ ਹੈ ਕਿ ਜਥੇਦਾਰ ਗੜਗੱਜ ਦੀ ਨਿਯੁਕਤੀ ਉਪਰੰਤ ਸੇਵਾ ਸੰਭਾਲ ਦੇ ਤਰੀਕੇ ਨੂੰ ਲੈ ਕੇ ਨਿਹੰਗ ਸਿੰਘ ਜਥੇਬੰਦੀਆਂ ਸਮੇਤ ਕਈ ਸਿੱਖ ਜਥੇਬੰਦੀਆਂ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਬੀਤੇ ਦਿਨ ਬੰਦੀ ਛੋੜ ਦਿਵਸ ਮੌਕੇ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਨੇ ਉਨ੍ਹਾਂ ਨੂੰ ਅਜੇ ਤੱਕ ਮਾਨਤਾ ਵਾਲੀ ਰਸਮ ਅਦਾ ਨਾ ਹੋਈ ਹੋਣ ਕਾਰਨ ਉਨ੍ਹਾਂ ਤੋਂ ਸਨਮਾਨ ਨਹੀਂ ਲਿਆ ਗਿਆ ਸੀ ਅਤੇ ਇਹ ਰਸਮ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਅਦਾ ਕੀਤੀ ਗਈ ਸੀ | ਜਾਣਕਾਰੀ ਅਨੁਸਾਰ ਨਿਹੰਗ ਸਿੰਘ ਜਥੇਬੰਦੀਆਂ ਤੋਂ ਇਲਾਵਾ ਦਮਦਮੀ ਟਕਸਾਲ ਵਲੋਂ ਵੀ ਹੁਣ ਜਥੇਦਾਰ ਗੜਗੱਜ ਦੀ ਨਿਯੁਕਤੀ ਨੂੰ ਹਰੀ ਝੰਡੀ ਦਿੱਤੇ ਜਾਣ ਦੀ ਸੰਭਾਵਨਾ ਹੈ | ਜ਼ਿਕਰਯੋਗ ਹੈ ਕਿ 25 ਦੇ ਵਿਸ਼ੇਸ਼ ਸਮਾਗਮ ਸੰਬੰਧੀ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵਲੋਂ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਨਿਹੰਗ ਸਿੰਘ ਦਲਾਂ ਨੂੰ ਰਸਮੀ ਸੱਦਾ ਪੱਤਰ ਵੀ ਭੇਜੇ ਜਾ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ -ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ- 25 ਅਕਤੂਬਰ ਤੋਂ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨ... ਅਗਲੀ ਖ਼ਬਰ ਭਾਰਤ-ਪਾਕਿ ਵਿਚਾਲੇ ਚੱਲਣ ਵਾਲੀਆਂ ਬੱਸਾਂ ਦੀ ਆਵਾਜਾਈ ਸਰਹੱਦੀ ਤਲਖ਼ੀਆਂ ਕਾਰਨ ਬਣੀ 'ਇਤਿਹਾਸ' <br/>
Ad Position 24