22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

-ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ- 25 ਅਕਤੂਬਰ ਤੋਂ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਲੜੀਵਾਰ ਸਮਾਗਮਾਂ ਦੀ ਹੋਵੇਗੀ ਸ਼ੁਰੂਆਤ-ਸੌਂਦ <br/>

Ad Position 21
No active advertisement
ਅਜੀਤ ਡੈਸਕ 23-10-2025
ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਏ ਜਾ ਰਹੇ ਹਨ¢ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਕੀਤੀ ਜਾਵੇਗੀ¢ ਉਨ੍ਹਾਂ ਦੱਸਿਆ ਕਿ ਨÏਵੇਂ ਪਾਤਸ਼ਾਹ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਮੌਕੇ ਸੂਬੇ ਦੇ ਮੁੱਖ ਮੰਤਰੀ, ਕੈਬਨਿਟ ਦੇ ਸਾਰੇ ਮੰਤਰੀ ਅਤੇ ਹੋਰ ਉੱਚ ਅਧਿਕਾਰੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਣਗੇ¢ਸੌਂਦ ਨੇ ਅੱਗੇ ਦੱਸਿਆ ਕਿ 25 ਅਕਤੂਬਰ ਦੀ ਸ਼ਾਮ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰ ਹੋਵੇਗਾ ਅਤੇ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ ਤੇ ਫਲਸਫੇ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੇ ਮਹੀਨੇ ਦੌਰਾਨ ਵੱਡੇ ਪੱਧਰ 'ਤੇ ਸਮਾਗਮ ਕਰਵਾਏ ਜਾਣਗੇ¢ ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੌਕੇ ਪੰਜਾਬ ਸਰਕਾਰ ਵਲੋਂ ਖ਼ਾਲਸੇ ਦੀ ਪਵਿੱਤਰ ਧਰਤੀ ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵੱਡੇ ਕਾਰਜ ਆਰੰਭ ਦਿੱਤੇ ਗਏ ਹਨ ਅਤੇ ਬੀਤੇ ਦਿਨੀਂ ਭਾਈ ਜੈਤਾ ਜੀ ਦੀ ਯਾਦਗਾਰ 'ਚ ਇਤਿਹਾਸ ਨੂੰ ਰੂਪਮਾਨ ਕਰਦੀਆਂ ਪੰਜ ਗੈਲਰੀਆਂ ਮਨੁੱਖਤਾ ਨੂੰ ਸਮਰਪਿਤ ਕੀਤੀਆਂ ਗਈਆਂ ਹਨ¢ ਇਸ ਯਾਦਗਾਰ ਦਾ ਕੁੱਲ ਖੇਤਰ 5 ਏਕੜ ਹੈ¢ ਇਸ 'ਚੋਂ 'ਕਵਰਡ' ਖੇਤਰ ਤਕਰੀਬਨ 2 ਏਕੜ ਹੈ ਅਤੇ 'ਕੰਸਟ੍ਰਕਸ਼ਨ' ਖੇਤਰ 3200 ਵਰਗ ਫੁੱਟ ਹੈ¢ ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦੀ ਸਮਾਗਮਾਂ ਦੇ ਹਿੱਸੇ ਵਜੋਂ 19 ਨਵੰਬਰ ਤੋਂ 22 ਨੰਬਰ ਤੱਕ 4 ਨਗਰ ਕੀਰਤਨ ਸਜਾਏ ਜਾਣਗੇ, ਜਿਸ ਦੀ ਸ਼ੁਰੂਆਤ ਸ੍ਰੀਨਗਰ ਤੋਂ ਹੋਵੇਗੀ¢

Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ <br/> ਅਗਲੀ ਖ਼ਬਰ ਨਿਹੰਗ ਸਿੰਘ ਦਲ ਪੰਥਾਂ ਤੇ ਸਿੱਖ ਸੰਪਰਦਾਵਾਂ ਵਲੋਂ ਜਥੇਦਾਰ ਗੜਗੱਜ ਨੂੰ 25 ਅਕਤੂਬਰ ਨੂੰ ਮਾਨਤਾ ਦੇਣ ਦੀ ਤਿਆਰੀ! <b...
Ad Position 24