24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪੰਜਾਬ ਦੇ ਕੈਬਨਿਟ ਮੰਤਰੀਆਂ ਵਲੋਂ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ <br/>

Ad Position 21
No active advertisement
ਅਜੀਤ ਡੈਸਕ 23-10-2025
ਗੁਹਾਟੀ, 22 ਅਕਤੂਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ ਇਕ ਵਫ਼ਦ ਨੇ, ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਕਰ ਰਹੇ ਸਨ, ਨੇ ਅੱਜ ਗੁਹਾਟੀ ਵਿਖੇ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ | ਇਸ ਉੱਚ ਪੱਧਰੀ ਮੀਟਿੰਗ ਦੌਰਾਨ ਕੌਮੀ ਏਕਤਾ ਦੀ ਭਾਵਨਾ 'ਤੇ ਜ਼ੋਰ ਦਿੱਤਾ ਗਿਆ ਅਤੇ ਨੌਵੇਂ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਜਿਨ੍ਹਾਂ ਨੂੰ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੀ ਮਹਾਨ ਕੁਰਬਾਨੀ ਕਾਰਨ 'ਹਿੰਦ ਦੀ ਚਾਦਰ' ਵਜੋਂ ਜਾਣਿਆ ਜਾਂਦਾ ਹੈ, ਪ੍ਰਤੀ ਡੂੰਘਾ ਸਤਿਕਾਰ ਪ੍ਰਗਟ ਕੀਤਾ ਗਿਆ | ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਮੁੱਖ ਮੰਤਰੀ ਸਰਮਾ ਨੂੰ ਨਿੱਜੀ ਤੌਰ 'ਤੇ ਸੱਦਾ ਪੱਤਰ ਸੌਂਪਿਆ, ਜਿਸ ਵਿਚ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸ਼ਾਨਦਾਰ ਯਾਦਗਾਰੀ ਸਮਾਗਮਾਂ ਦੀ ਰੂਪ-ਰੇਖਾ ਦੱਸੀ ਗਈ | ਇਹ ਸਮਾਗਮ ਵੱਖ-ਵੱਖ ਇਤਿਹਾਸਕ ਅਸਥਾਨਾਂ, ਜਿਹੜੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬੇਮਿਸਾਲ ਕੁਰਬਾਨੀ ਨਾਲ ਸੰਬੰਧਿਤ ਹਨ, 'ਤੇ ਕਰਵਾਏ ਜਾਣੇ ਹਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਤੇ ਆਮ ਆਦਮੀ ਪਾਰਟੀ ਆਪਸ 'ਚ ਘਿਓ ਖਿੱਚੜੀ-ਪ੍ਰਦੀਪ ਸਿੰਘ ਭੁੱਲਰ ਅਗਲੀ ਖ਼ਬਰ ਮੁੱਖ ਮੰਤਰੀ ਨੇ ਮਜੀਠਾ ਹਲਕੇ ਦੇ ਵਿਕਾਸ ਕਾਰਜਾਂ ਲਈ 122 ਕਰੋੜ ਦੇ ਪ੍ਰੋਜੈਕਟਾਂ ਨੂੰ ਦਿੱਤੀ ਹਰੀ ਝੰਡੀ-ਤਲਬੀਰ ਸਿੰਘ ਗ...
Ad Position 24