24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਮਾਮੂਲੀ ਤਕਰਾਰ ਨੂੰ ਲੈ ਕੇ ਨੌਜਵਾਨ ਦੀ ਹੱਤਿਆ

Ad Position 21
No active advertisement
ਅਜੀਤ ਡੈਸਕ 23-10-2025
ਖਮਾਣੋਂ (ਫ਼ਤਹਿਗੜ੍ਹ ਸਾਹਿਬ), 22 ਅਕਤੂਬਰ (ਜੋਗਿੰਦਰ ਪਾਲ)-ਦੀਵਾਲੀ ਦੀ ਰਾਤ ਖਮਾਣੋਂ ਦੇ ਵਾਰਡ ਨੰ. 6 ਵਿਖੇ ਮਾਮੂਲੀ ਤਕਰਾਰ ਨੂੰ ਲੈ ਕੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਦੀਵਾਲੀ ਦੀ ਰਾਤ ਨੂੰ ਉਕਤ ਵਾਰਡ ਦੇ ਦੋ ਵਿਅਕਤੀਆਂ ਦਾ ਆਪਸ ਵਿਚ ਤਕਰਾਰ ਹੋ ਗਿਆ, ਜੋ ਸਵੇਰੇ ਕਤਲ ਦਾ ਰੂਪ ਧਾਰਨ ਕਰ ਗਿਆ | ਅਮਨਦੀਪ ਸਿੰਘ (45) ਪੁੱਤਰ ਰਾਮ ਸਿੰਘ ਦੀ ਪਤਨੀ ਅਨੁਸਾਰ ਦੀਵਾਲੀ ਦੀ ਰਾਤ ਨੂੰ ਉਨ੍ਹਾਂ ਦੇ ਗੁਆਂਢ ਦੇ ਨੌਜਵਾਨ ਵਰਿੰਦਰ ਸਿੰਘ ਵਿੰਕੀ ਨੇ ਉਸ ਦੇ ਪਤੀ ਨਾਲ ਦੀਵਾਲੀ ਵਾਲੀ ਰਾਤ ਨੂੰ ਕਥਿਤ ਤੌਰ 'ਤੇ ਗਾਲੀ ਗਲੋਚ ਕੀਤਾ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ, ਜਿਸ ਦੀ ਸੂਚਨਾ ਉਨ੍ਹਾਂ ਰਾਤ ਵੇਲੇ ਹੀ ਖਮਾਣੋਂ ਪੁਲਿਸ ਨੂੰ ਦੇ ਦਿੱਤੀ ਪਰ ਸਵੇਰੇ ਜਦੋਂ ਅਮਨਦੀਪ ਸਿੰਘ ਆਪਣੇ ਘਰ ਤੋਂ ਕੁੱਤਾ ਘੁਮਾਉਣ ਲਈ ਗਿਆ ਤਾਂ ਉਕਤ ਗੁਆਂਢੀ ਨੌਜਵਾਨ ਨੇ ਅਮਨਦੀਪ ਸਿੰਘ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਦਿਆਂ ਬਰਹਿਮੀ ਨਾਲ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ | ਉਕਤ ਨੌਜਵਾਨ ਨੂੰ ਪਹਿਲਾਂ ਸਿਵਲ ਹਸਪਤਾਲ ਖਮਾਣੋਂ ਵਿਖੇ ਲਿਜਾਇਆ ਗਿਆ, ਜਿਸ ਉਪਰੰਤ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਪਰ ਉਸ ਨੂੰ ਡਾਕਟਰਾਂ ਨੇ ਮਿ੍ਤਕ ਐਲਾਨ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਦੇ ਬਿਆਨ 'ਚੋਂ ਘੱਟ ਗਿਣਤੀਆਂ ਪ੍ਰਤੀ ਨਫ਼ਰਤ ਦੀ ਭਾਸ਼ਾ ਨਿੰਦਣਯੋਗ-ਕਾ. ਸੇਖੋਂ ਅਗਲੀ ਖ਼ਬਰ ਜ਼ਮੀਨੀ ਵਿਵਾਦ ਦੇ ਚਲਦਿਆਂ ਸਾਬਕਾ ਫ਼ੌਜੀ ਵਲੋਂ ਚਚੇਰੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ <br/>
Ad Position 24