12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਬੁੱਢਾ ਦਰਿਆ ਪੁਨਰ-ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ-ਸੰਜੀਵ ਅਰੋੜਾ <br/>

Ad Position 21
No active advertisement
ਅਜੀਤ ਡੈਸਕ 06-11-2025

ਚੰਡੀਗੜ੍ਹ, 5 ਨਵੰਬਰ (ਅਜੀਤ ਬਿਊਰੋ)- ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਲਈ ਉੱਚ-ਪੱਧਰੀ ਕਮੇਟੀ ਨੇ ਵਾਤਾਵਰਨ ਦੇ ਲਿਹਾਜ਼ ਤੋਂ ਇਸ ਜਲ ਸਰੋਤ ਨੂੰ ਬਹਾਲ ਕਰਨ ਵੱਲ ਵੱਡੇ ਪੱਧਰ 'ਤੇ ਹੋ ਰਹੀ ਪ੍ਰਗਤੀ ਦੀ ਰਿਪੋਰਟ ਪੇਸ਼ ਕੀਤੀ ਹੈ | ਹਾਲ ਹੀ ਵਿਚ ਕੀਤੀ ਗਈ ਸਮੀਖਿਆ ਮੁਤਾਬਿਕ, ਜੁਲਾਈ-ਅਗਸਤ 2025 ਦੀਆਂ ਮੀਟਿੰਗਾਂ ਦੌਰਾਨ ਲਏ ਗਏ ਲਗਭਗ 90% ਫ਼ੈਸਲਿਆਂ ਨੂੰ ਲਾਗੂ ਕੀਤਾ ਗਿਆ ਹੈ | ਇਸ ਉੱਚ ਪੱਧਰੀ ਕਮੇਟੀ ਦਾ ਗਠਨ ਪੰਜਾਬ ਸਰਕਾਰ ਦੁਆਰਾ 14 ਜੁਲਾਈ, 2025 ਦੇ ਨੋਟੀਫ਼ਿਕੇਸ਼ਨ ਰਾਹੀਂ ਕੀਤਾ ਗਿਆ ਸੀ | ਇਸ ਦੀ ਪ੍ਰਧਾਨਗੀ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਕੀਤੀ ਅਤੇ ਮੁੱਖ ਸਕੱਤਰ, ਪੰਜਾਬ ਇਸਦੇ ਉਪ-ਚੇਅਰਪਰਸਨ ਹਨ | ਸਥਾਨਕ ਸਰਕਾਰਾਂ, ਜਲ ਸਰੋਤ, ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਪੀ.ਪੀ.ਸੀ.ਬੀ, ਪੇਡਾ, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ), ਪੀ.ਡੀ.ਸੀ, ਆਈ.ਆਈ.ਟੀ ਰੋਪੜ ਦੇ ਸੀਨੀਅਰ ਅਧਿਕਾਰੀ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਇਸ ਕਮੇਟੀ ਦੇ ਮੈਂਬਰ ਹਨ | ਜੁਲਾਈ ਤੋਂ ਅਕਤੂਬਰ 2025 ਤੱਕ ਦੀਆਂ ਮੁੱਖ ਪ੍ਰਾਪਤੀਆਂ ਵਿਚ 650/- ਕਰੋੜ ਰੁਪਏ ਵਾਲਾ ਬੁਨਿਆਦੀ ਢਾਂਚਾ ਨਵੀਨੀਕਰਨ ਪ੍ਰੋਜੈਕਟ ਸ਼ਾਮਿਲ ਹੈ | ਗੌਘਾਟ ਇੰਟਰਮੀਡੀਏਟ ਪੰਪਿੰਗ ਸਟੇਸ਼ਨ ਹੁਣ ਪੂਰੀ ਤਰ੍ਹਾਂ ਕਾਰਜਸ਼ੀਲ ਹੈ |

Ad Position 22
No active advertisement
ਪਿਛਲੀ ਖ਼ਬਰ 'ਚਾਹ ਦਾ ਕੱਪ' ਪਾਕਿ ਨੂੰ ਪਿਆ ਮਹਿੰਗਾ-ਇਸਹਾਕ ਡਾਰ <br/> ਅਗਲੀ ਖ਼ਬਰ ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਵਿਸ਼ੇ 'ਤੇ ਤੀਜੀ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਉਦਘਾਟਨ <br/>...
Ad Position 24