13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਕੇਂਦਰ ਪੰਜਾਬ 'ਵਰਸਿਟੀ ਨੂੰ ਜੰਗ ਦਾ ਮੈਦਾਨ ਬਣਾਉਣ ਤੋਂ ਗੁਰੇਜ਼ ਕਰੇ-ਚੰਦੂਮਾਜਰਾ

Ad Position 21
No active advertisement
ਅਜੀਤ ਡੈਸਕ 06-11-2025

ਚੰਡੀਗੜ੍ਹ, 5 ਨਵੰਬਰ (ਮਾਰਕੰਡਾ)-ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਸ: ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਜੰਗ ਦਾ ਮੈਦਾਨ ਬਣਾਉਣ ਤੋਂ ਗੁਰੇਜ਼ ਕਰੇ | ਉਨ੍ਹਾਂ ਆਖਿਆ ਕਿ ਸਰਕਾਰ ਵਲੋਂ ਸਿੰਡੀਕੇਟ ਅਤੇ ਸੈਨੇਟ ਸੰਬੰਧੀ ਜਾਰੀ ਕੀਤਾ ਨੋਟੀਫ਼ਿਕੇਸ਼ਨ ਰੱਦ ਕਰਨ ਸੰਬੰਧੀ ਆਇਆ ਪੱਤਰ ਪੰਜਾਬ ਦੇ ਲੋਕਾਂ ਨੂੰ ਚਿੜਾਉਣ ਅਤੇ ਭਰਮ ਭੁਲੇਖੇ ਪੈਦਾ ਕਰਨ ਵਾਲਾ ਹੈ | ਉਨ੍ਹਾਂ ਆਖਿਆ ਕਿ ਭਾਰਤ ਸਰਕਾਰ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਇਸ ਨੋਟੀਫ਼ਿਕੇਸ਼ਨ ਨੂੰ ਮੁੱਢੋਂ ਰੱਦ ਕਰੇ | ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਦੇ ਲੋਕ ਯੂਨੀਵਰਸਿਟੀ ਦੀ ਗ਼ੈਰ-ਜਮਹੂਰੀ ਸ਼ਕਲ ਕਦੇ ਬਰਦਾਸ਼ਤ ਨਹੀਂ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਦਾ ਬੂਟਾ ਸਿੰਘ ਪ੍ਰਤੀ ਬਿਆਨ ਘਟੀਆ ਸੋਚ- ਜੱਗੀ/ਮਾਜਰਾ ਅਗਲੀ ਖ਼ਬਰ ਯੂ.ਪੀ 'ਚ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ 6 ਸ਼ਰਧਾਲੂ ਔਰਤਾਂ ਦੀ ਮੌਤ <br/>
Ad Position 24