18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

'ਆਪ' ਸਰਕਾਰ ਨੂੰ ਹਲਕਾ ਵਾਸੀ ਪੰਜਾਬ ਤੋਂ ਬਾਹਰ ਦਾ ਰਸਤਾ ਦਿਖਾ ਦੇਣਗੇ- ਚੰਨੀ <br/>

Ad Position 21
No active advertisement
ਅਜੀਤ ਡੈਸਕ 07-11-2025

ਕਰਨਬੀਰ ਸਿੰਘ ਬੁਰਜ ਦੇ ਹੱਕ 'ਚ ਝਬਾਲ ਵਿਖੇ ਹੋਈ ਵੱਡੀ ਚੋਣ ਰੈਲੀ
ਝਬਾਲ, 6 ਨਵੰਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਥਾਨਕ ਕਸਬਾ ਝਬਾਲ ਵਿਖੇ ਝਬਾਲ ਖਾਮ ਅਤੇ ਝਬਾਲ ਪੁਖਤਾ ਦੇ ਕਾਂਗਰਸੀ ਵਰਕਰਾਂ ਵਲੋਂ ਹਲਕੇ ਤੋਂ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ 'ਚ ਕਰਵਾਈ ਗਈ ਚੋਣ ਮੀਟਿੰਗ ਵਿਚ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਮੁੱਚੀ ਹਾਈਕਮਾਨ ਨੇ ਇਲਾਕਾ ਵਾਸੀਆਂ ਦੀ ਹਾਜ਼ਰੀ ਤੋਂ ਖੁਸ਼ ਹੁੰਦਿਆਂ ਕਾਂਗਰਸੀ ਵਰਕਰਾਂ ਨੂੰ ਥਾਪੜੇ ਦਿੱਤੇ | ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਕਿ ਜਿਵੇਂ-ਜਿਵੇਂ ਚੋਣਾਂ ਦਾ ਦਿਨ ਨੇੜੇ ਆ ਰਿਹਾ ਹੈ ਤਿਵੇਂ-ਤਿਵੇਂ ਹੀ ਆਪ ਮੁਹਾਰੇ ਲੋਕਾਂ ਦਾ ਰੁਝਾਨ ਕਾਂਗਰਸ ਵੱਲ ਜਿਸ ਤਰ੍ਹਾਂ ਹੁੰਦਾ ਜਾ ਰਿਹਾ ਹੈ, ਉਸ ਨਾਲ ਕਾਂਗਰਸ ਦੀ ਵੱਡੀ ਜਿੱਤ ਦਿਖਾਈ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਵੱਡੇ ਵੱਡੇ ਵਾਅਦੇ ਕਰਨ ਵਾਲੀ ਸੂਬੇ ਦੀ 'ਆਪ' ਸਰਕਾਰ ਨੇ ਜਿਸ ਤਰ੍ਹਾਂ ਲੋਕਾਂ ਨੂੰ ਲਾਅਰਿਆਂ ਵਿਚ ਰੱਖਿਆ ਹੈ, ਉਸ ਤੋਂ ਤੰਗ ਆਏ ਲੋਕ ਇਹ ਜ਼ਿਮਨੀ ਚੋਣ ਵਿਚ 'ਆਪ' ਨੂੰ ਕਰਾਰੀ ਹਾਰ ਦੇ ਕੇ ਪੰਜਾਬ ਵਿਚੋਂ ਬਾਹਰ ਦਾ ਰਸਤਾ ਵਿਖਾਉਣ ਦਾ ਰਾਹ ਪੱਧਰਾ ਕਰ ਦੇਣਗੇ | ਇਸ ਮੌਕੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਉਮੀਦਵਾਰ ਕਰਨਬੀਰ ਸਿੰਘ ਬੁਰਜ ਅਤੇ ਹੋਰ ਵੀ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ | ਇਸ ਮੌਕੇ ਸਾਬਕਾ ਮੰਤਰੀ ਬਲਬੀਰ ਸਿੰਘ, ਸਾਬਕਾ ਮੰਤਰੀ ਆਸ਼ੂਤੋਸ਼, ਡਾ. ਰਾਜ ਕੁਮਾਰ ਵੇਰਕਾ, ਹਰਚਰਨ ਸਿੰਘ ਮੱਲਾ ਸੋਹਲ, ਸਾਬਕਾ ਚੇਅਰਮੈਨ ਲਖਬੀਰ ਸਿੰਘ ਬੁਰਜ, ਐਡਵੋਕੇਟ ਕੁਲਦੀਪ ਸਿੰਘ ਮੱਜੂਪੁਰ, ਚੇਅਰਮੈਨ ਰਮਨ ਕੁਮਾਰ ਝਬਾਲ, ਸਾਬਕਾ ਸਰਪੰਚ ਨਰਿੰਦਰ ਕੁਮਾਰ, ਜੇ.ਈ. ਹਰਪਿੰਦਰ ਸਿੰਘ ਝਬਾਲ, ਸਾਬਕਾ ਸਰਪੰਚ ਮਿਲਖਾ ਸਿੰਘ ਮੱਜੂਪੁਰ, ਨਿੱਪੀ ਸੂਦ, ਨਕਲ ਧੋਨੀ ਅੱਡਾ ਝਬਾਲ, ਸੁਖਵਿੰਦਰ ਸਿੰਘ ਬਿੱਟੂ, ਬਲਵਿੰਦਰ ਸਿੰਘ ਫੌਜੀ ਹਵੇਲੀਆਂ, ਮੇਜਰ ਸਿੰਘ ਝਬਾਲ, ਮਨਜੀਤ ਸਿੰਘ ਕੇਵਲ ਵਾਲਾ ਝਬਾਲ, ਗਗਨਦੀਪ ਸਿੰਘ ਝਬਾਲ, ਬਲਵਿੰਦਰ ਕੌਰ ਝਬਾਲ ਅਤੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁਸ਼ਕਿਲਾਂ ਦੇ ਹੱਲ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਇਕੋ-ਇਕ ਜਵਾਬ-ਸੁਖਬੀਰ <br/> ਅਗਲੀ ਖ਼ਬਰ ਰਾਜਿੰਦਰ ਗੁਪਤਾ ਨੇ ਰਾਜ ਸਭਾ ਮੈਂਬਰ ਵਜੋਂ ਪੰਜਾਬੀ 'ਚ ਚੁੱਕੀ ਸਹੁੰ <br/>
Ad Position 24