18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਮੁਸ਼ਕਿਲਾਂ ਦੇ ਹੱਲ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਇਕੋ-ਇਕ ਜਵਾਬ-ਸੁਖਬੀਰ <br/>

Ad Position 21
No active advertisement
ਅਜੀਤ ਡੈਸਕ 07-11-2025

ਪਿੰ੍ਰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਜਿਤਾਉਣ ਦੀ ਕੀਤੀ ਅਪੀਲ
ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੂਬੇ ਦੀਆਂ ਮੁਸ਼ਕਿਲਾਂ ਅਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਭਿ੍ਸ਼ਟ ਤੇ ਘੁਟਾਲਿਆਂ ਭਰੇ ਕੁਸ਼ਾਸਨ ਦਾ ਇਕੋ-ਇਕ ਜਵਾਬ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਮਨੀ ਚੋਣ ਵਿਚ ਅਕਾਲੀ ਦਲ ਦੀ ਦਿਲੋਂ ਹਮਾਇਤ ਕਰਨ | ਅਕਾਲੀ ਦਲ ਦੇ ਪ੍ਰਧਾਨ ਜਿਨ੍ਹਾਂ ਨੇ ਚੋਣ ਜਲਿਸਆਂ ਦੇ ਨਾਲ-ਨਾਲ ਬਾਰ ਕੌਂਸਲ ਦੀ ਮੀਟਿੰਗ ਨੂੰ ਵੀ ਸੰਬੋਧਨ ਕੀਤਾ ਨੇ ਕਿਹਾ ਕਿ ਜੇਕਰ ਹਰਿਆਣਾ ਨਾਲ ਕੋਈ ਟਕਰਾਅ ਹੁੰਦਾ ਹੈ ਤਾਂ ਸਿਰਫ ਅਕਾਲੀ ਦਲ ਹੀ ਪੰਜਾਬ ਪੱਖੀ ਸਟੈਂਡ ਲੈ ਸਕਦਾ ਹੈ | ਉਨ੍ਹਾਂ ਕਿਹਾ ਕਿ ਦੂਜੇ ਪਾਸੇ ਹੋਰ ਸਾਰੀਆਂ ਕੌਮੀ ਪਾਰਟੀਆਂ ਦੋਵੇਂ ਪਾਸੇ ਦੀ ਖੇਡ ਖੇਡਦੀਆਂ ਹਨ ਤੇ ਉਹ ਕਦੇ ਵੀ ਤੁਹਾਡੀਆਂ ਆਸਾਂ ਪੂਰੀਆਂ ਨਹੀਂ ਕਰ ਸਕਦੀਆਂ | ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ 'ਆਪ' ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਤੇ ਪਾਰਟੀ ਹੁਣ ਵੀ ਇਹ ਜ਼ਿਮਨੀ ਚੋਣ ਜਿੱਤਣ ਵਾਸਤੇ ਵਿਰੋਧੀਆਂ ਖਿਲਾਫ਼ ਝੂਠੇ ਕੇਸ ਦਰਜ ਕਰ ਰਹੀ ਹੈ, ਵੋਟਰਾਂ ਨੂੰ ਅਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਡਰਾ ਧਮਕਾ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੇ ਆਪਣਾ ਮਨ ਬਣਾ ਲਿਆ ਹੈ ਕਿ ਉਹ ਅਕਾਲੀ ਦਲ ਅਤੇ ਇਸਦੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਹਮਾਇਤ ਕਰ ਕੇ 'ਆਪ' ਨੂੰ ਕਰਾਰਾ ਸਬਕ ਸਿਖਾਉਣਗੇ | ਅਕਾਲੀ ਦਲ ਦੇ ਪ੍ਰਧਾਨ ਨੇ ਕੋਰਟ ਕੰਪਲੈਕਸ ਵਿਚ ਬਾਰ ਐਸੋਸੀਏਸ਼ਨ ਦੇ ਦਫਤਰ ਪਹੁੰਚ ਕੇ ਵਕੀਲਾਂ ਨਾਲ ਗੱਲਬਾਤ ਕੀਤੀ ਜਿਹਨਾਂ ਨੇ ਭਰੋਸਾ ਦੁਆਇਆ ਕਿ ਉਹ ਪਿ੍ੰਸੀਪਲ ਰੰਧਾਵਾ ਦੀ ਹਮਾਇਤ ਕਰਨਗੇ | ਸ: ਸੁਖਬੀਰ ਸਿੰਘ ਬਾਦਲ ਨੇ ਪੰਡੋਰੀ ਤਖ਼ਤ ਮੱਲ, ਦਬੁਰਜੀ, ਗੁਰਦੁਆਰਾ ਝੂਲਨੇ ਮਹਿਲ, ਠੱਠੀ, ਮੱਲੀਆਂ, ਬੀਹਲਾ, ਮੁਰਾਦਪੁਰ ਖੁਰਦ ਅਤੇ ਤਰਨ ਤਾਰਨ ਸ਼ਹਿਰ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਸੁਖਦੀਪ ਸਿੰਘ ਸ਼ੂਕਰ, ਬਲਦੇਵ ਖਹਿਰਾ, ਗੁਰਇਕਬਾਲ ਸਿੰਘ ਮਾਹਲ, ਜੇ.ਐੱਸ. ਢਿੱਲੋਂ, ਗੌਰਵ ਵਲਟੋਹਾ, ਸਰਬਜੀਤ ਸਿੰਘ ਝਿੰਜਰ, ਜਸਪਾਲ ਗਿਆਸਪੁਰਾ, ਪ੍ਰਭਜੋਤ ਧਾਲੀਵਾਲ, ਰਵਿੰਦਰ ਖਹਿਰਾ, ਆਕਾਸ਼ਦੀਪ ਮਿੱਡੂਖੇੜਾ ਅਤੇ ਜਗਜੀਤ ਸਿੰਘ ਜੱਗੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਸ.ਸੀ. ਕਮਿਸ਼ਨ ਅੱਗੇ ਰਾਜਾ ਵੜਿੰਗ ਦੇ ਵਕੀਲ ਹੋਏ ਪੇਸ਼ <br/> ਅਗਲੀ ਖ਼ਬਰ 'ਆਪ' ਸਰਕਾਰ ਨੂੰ ਹਲਕਾ ਵਾਸੀ ਪੰਜਾਬ ਤੋਂ ਬਾਹਰ ਦਾ ਰਸਤਾ ਦਿਖਾ ਦੇਣਗੇ- ਚੰਨੀ <br/>
Ad Position 24