18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਕਿਸਾਨ ਜਥੇਬੰਦੀਆਂ ਵਲੋਂ 21 ਨੂੰ ਰਾਸ਼ਟਰੀ ਰਾਜ ਮਾਰਗ ਤੇ ਰੇਲ ਪਟੜੀ ਜਾਮ ਕਰਨ ਦੀ ਚਿਤਾਵਨੀ <br/>

Ad Position 21
No active advertisement
ਅਜੀਤ ਡੈਸਕ 07-11-2025

• ਗੰਨੇ ਦਾ 213 ਕਰੋੜ ਰੁਪਏ ਬਕਾਇਆ ਤੁਰੰਤ ਜਾਰੀ ਕਰਨ ਦੀ ਮੰਗ
• ਅੱਜ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੰਗ ਪੱਤਰ
ਜਲੰਧਰ, 6 ਨਵੰਬਰ (ਜਸਪਾਲ ਸਿੰਘ)-ਦੁਆਬੇ ਤੇ ਮਾਝੇ ਦੀਆਂ ਕਿਸਾਨ ਜਥੇਬੰਦੀਆਂ ਨੇ ਗੰਨੇ ਦੀ ਬਕਾਇਆ ਅਦਾਇਗੀ ਨੂੰ ਲੈ ਕੇ ਸਰਕਾਰ ਨੂੰ ਸਖ਼ਤ ਤੇ ਵੱਡੇ ਸੰਘਰਸ਼ ਦੀ ਚਿਤਾਵਨੀ ਦਿੰਦੇ ਹੋਏ 21 ਨਵੰਬਰ ਨੂੰ ਰਾਸ਼ਟਰੀ ਰਾਜ ਮਾਰਗ ਤੇ ਰੇਲ ਪੱਟੜੀ ਜਾਮ ਕਰਨ ਦਾ ਐਲਾਨ ਕੀਤਾ ਹੈ | ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਬੀ. ਕੇ. ਯੂ. ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲ੍ਹੀਨੰਗਲ ਤੇ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਨੇ ਕਿਹਾ ਕਿ ਪਿਛਲੇ ਗੰਨੇ ਦੇ ਸੀਜ਼ਨ ਦਾ ਬਕਾਇਆ (61 ਰੁਪਏ ਦੇ ਹਿਸਾਬ ਨਾਲ) ਤਕਰੀਬਨ 93 ਕਰੋੜ ਰੁਪਏ, ਸਹਿਕਾਰੀ ਖੰਡ ਮਿੱਲਾਂ ਦਾ ਕਰੀਬ 120 ਕਰੋੜ ਅਤੇ ਫਗਵਾੜਾ ਮਿੱਲ ਦਾ ਪਿਛਲਾ ਬਕਾਇਆ 27 ਕਰੋੜ ਰੁਪਏ ਅਜੇ ਤੱਕ ਪੰਜਾਬ ਸਰਕਾਰ ਵਲੋਂ ਜਾਰੀ ਨਹੀਂ ਕੀਤੇ ਗਏ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਪਿਛਲੇ ਸਾਲ ਦੀ ਬਕਾਇਆ ਰਾਸ਼ੀ ਤਕਰੀਬਨ 213 ਕਰੋੜ ਰੁਪਏ ਤਰੁੰਤ ਜਾਰੀ ਕਰੇ ਤੇ ਨਾਲ ਹੀ ਉਨ੍ਹਾਂ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਵੀ ਮੰਗ ਕੀਤੀ | ਇਸ ਮੌਕੇ ਕਿਸਾਨ ਆਗੂਆਂ ਨੇ 7 ਨਵੰਬਰ ਨੂੰ ਮਾਝੇ ਤੇ ਦੁਆਬੇ ਦੇ ਜ਼ਿਲਿ੍ਹਆਂ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ ਤੇ ਜੇਕਰ 15 ਨਵੰਬਰ ਤੱਕ ਪੰਜਾਬ ਸਰਕਾਰ ਨੇ ਕਿਸਾਨੀ ਮੰਗਾਂ ਨਾ ਮੰਨੀਆਂ ਤਾਂ 18 ਨਵੰਬਰ ਨੂੰ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਸਵੇਰੇ 11 ਤੋਂ 2 ਵਜੇ ਤੱਕ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਜੇਕਰ ਫਿਰ ਵੀ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ 21 ਨਵੰਬਰ ਨੂੰ ਵੱਡੀ ਪੱਧਰ 'ਤੇ ਰਾਸ਼ਟਰੀ ਰਾਜ ਮਾਰਗ ਤੇ ਰੇਲ ਪੱਟੜੀ ਜਾਮ ਕੀਤੇ ਜਾਣਗੇ | ਇਸ ਮੌਕੇ ਉਨ੍ਹਾਂ ਨਾਲ ਮੁਕੇਸ਼ ਚੰਦਰ ਸ਼ਰਮਾ, ਸੁਖਬੀਰ ਸਿੰਘ ਕੁੱਕੜ ਪਿੰਡ, ਸੁਰਜੀਤ ਸਿੰਘ ਬਿੱਲਾ, ਪਰਮਿੰਦਰ ਸਿੰਘ ਲਾਚੋਵਾਲ, ਪਿ੍ਥਪਾਲ ਸਿੰਘ ਗੁਰਾਇਆ, ਮਨਦੀਪ ਸਿੰਘ, ਹਰਪ੍ਰੀਤ ਸਿੰਘ ਲਾਲੀ, ਹਰਵਿੰਦਰ ਸਿੰਘ ਡੱਲੀ ਤੇ ਸ਼ਮਿੰਦਰ ਸਿੰਘ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ 'ਆਪ' ਦੇ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ <br/> ਅਗਲੀ ਖ਼ਬਰ ਗੁਜਰਾਤ ਹਾਈ ਕੋਰਟ ਨੇ ਜਬਰ ਜਨਾਹ ਮਾਮਲੇ 'ਚ ਆਸਾਰਾਮ ਨੂੰ ਛੇ ਮਹੀਨੇ ਦੀ ਜ਼ਮਾਨਤ ਦਿੱਤੀ
Ad Position 24