18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ਼ਹੀਦੀ ਸ਼ਤਾਬਦੀ ਸੰਬੰਧੀ ਸਾਈਕਲ ਯਾਤਰਾ ਪ੍ਰਤੀ ਸੰਗਤਾਂ 'ਚ ਭਾਰੀ ਉਤਸ਼ਾਹ-ਜੀ. ਕੇ.

Ad Position 21
No active advertisement
ਅਜੀਤ ਡੈਸਕ 07-11-2025

ਗੁਰੂ ਸਾਹਿਬ ਦੇ ਮਾਨਵਤਾਵਾਦੀ ਸੰਦੇਸ਼ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਉਣ ਦਾ ਯਤਨ
ਜਲੰਧਰ, 6 ਨਵੰਬਰ (ਜਸਪਾਲ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਇਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਸੀਨੀਅਰ ਮੀਤ ਪ੍ਰਧਾਨ ਸ. ਮਨਜੀਤ ਸਿੰਘ ਜੀ. ਕੇ. ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਇਕਲਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 15 ਤੋਂ 20 ਨਵੰਬਰ ਤੱਕ ਕੀਤੀ ਜਾ ਰਹੀ ਸਾਈਕਲ ਯਾਤਰਾ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਯਾਤਰਾ ਗੁਰੂ ਸਾਹਿਬ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਆਰੰਭ ਹੋ ਕੇ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕਾ ਮਹਿਲ ਅੰਮਿ੍ਤਸਰ ਵਿਖੇ ਜਾ ਕੇ ਸਮਾਪਤ ਹੋਵੇਗੀ | ਇਸ ਸੰਬੰਧੀ ਉਨ੍ਹਾਂ 'ਅਜੀਤ' ਭਵਨ ਵਿਖੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਯਾਤਰਾ ਦਾ ਮਕਸਦ ਜਿੱਥੇ ਗੁਰੂ ਸਾਹਿਬ ਵਲੋਂ ਧਰਮ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦਿੱਤੀ ਗਈ ਮਹਾਨ ਕੁਰਬਾਨੀ ਤੋਂ ਸਮੁੱਚੀ ਲੋਕਾਈ ਨੂੰ ਜਾਣੂ ਕਰਵਾਉਣਾ ਹੈ, ਉੱਥੇ ਉਨ੍ਹਾਂ ਦੇ ਮਹਾਨ ਗੁਣਾਂ ਦਇਆ, ਨਿਰਭਉਤਾ ਅਤੇ ਨਿਡਰਤਾ ਦੀ ਵਿਰਾਸਤ ਅਤੇ ਮਾਨਵਤਾਵਾਦੀ ਸੰਦੇਸ਼ ਨੂੰ ਵੀ ਘਰ-ਘਰ ਪਹੁੰਚਾਉਣਾ ਹੈ | ਇਸ ਦੇ ਨਾਲ ਹੀ ਯਾਤਰਾ ਦੌਰਾਨ ਲੋਕਾਂ ਨੂੰ ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਤੰਦਰੁਸਤ ਜੀਵਨ ਪ੍ਰਤੀ ਵੀ ਸੁਚੇਤ ਤੇ ਮਨੁੱਖੀ ਕਦਰਾਂ ਕੀਮਤਾਂ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ ਜਾਵੇਗਾ | ਸ. ਜੀ. ਕੇ. ਨੇ ਦੱਸਿਆ ਕਿ ਇਸ ਯਾਤਰਾ ਦਾ ਨਾਂਅ 'ਸੀਸ ਦੀਆ ਪਰ ਸਿਰੁਰ ਨ ਦੀਆ' ਸਾਈਕਲ ਯਾਤਰਾ ਹੋਵੇਗਾ | ਇਹ ਯਾਤਰਾ ਗੁਰੂ ਸਾਹਿਬ ਦੇ ਨਾਲ-ਨਾਲ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ, ਭਾਈ ਜੈਤਾ ਜੀ, ਭਾਈ ਲੱਖੀ ਸ਼ਾਹ ਵਣਜਾਰਾ ਅਤੇ ਗੁਰੂ ਸਾਹਿਬ ਦੇ ਮਾਤਾ ਨਾਨਕੀ ਜੀ ਅਤੇ ਧਰਮ ਪਤਨੀ ਮਾਤਾ ਗੁਜਰੀ ਜੀ ਨੂੰ ਵੀ ਸਮਰਪਿਤ ਕੀਤੀ ਗਈ ਹੈ | ਇਹ ਯਾਤਰਾ 15 ਤਰੀਕ ਨੂੰ ਦਿੱਲੀ ਤੋਂ ਆਰੰਭ ਹੋਵੇਗੀ ਪਾਣੀਪਤ, ਅੰਬਾਲਾ, ਲੁਧਿਆਣਾ ਤੇ ਜਲੰਧਰ ਤੋਂ ਹੁੰਦੀ ਹੋਈ ਕਰੀਬ 500 ਕਿਲੋਮੀਟਰ ਦਾ ਸਫਰ ਤੈਅ ਕਰਦੀ ਹੋਈ 20 ਨਵੰਬਰ ਨੂੰ ਗੁਰਦੁਆਰਾ ਗੁਰੂ ਕਾ ਮਹਿਲ ਅੰਮਿ੍ਤਸਰ ਵਿਖੇ ਨਗਰ ਕੀਰਤਨ ਦੇ ਰੂਪ 'ਚ ਪਹੁੰਚੇਗੀ |

Ad Position 22
No active advertisement
ਪਿਛਲੀ ਖ਼ਬਰ ਧਾਮੀ ਵਲੋਂ ਕੀਤੇ ਸ਼ਲਾਘਾਯੋਗ ਕਾਰਜਾਂ ਦੀ ਬਦੌਲਤ ਉਨ੍ਹਾਂ ਨੂੰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ਦਾ ਮਾਣ ਮਿ... ਅਗਲੀ ਖ਼ਬਰ ਜਥੇ ਨਾਲ ਆਏ ਸ਼ਰਧਾਲੂਆਂ ਨੇ ਗੁਰਦੁਆਰਾ ਸੱਚਾ ਸੌਦਾ ਸਾਹਿਬ ਦੇ ਕੀਤੇ ਦਰਸ਼ਨ <br/>
Ad Position 24