18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਧਾਮੀ ਵਲੋਂ ਕੀਤੇ ਸ਼ਲਾਘਾਯੋਗ ਕਾਰਜਾਂ ਦੀ ਬਦੌਲਤ ਉਨ੍ਹਾਂ ਨੂੰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ਦਾ ਮਾਣ ਮਿਲਿਆ-ਭੁੱਲਰ, ਗਿੱਲ

Ad Position 21
No active advertisement
ਅਜੀਤ ਡੈਸਕ 07-11-2025



ਅੰਤਿ੍ੰਗ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਨੂੰ ਦਿੱਤੀ ਵਧਾਈ
ਕਿਸ਼ਨਪੁਰਾ ਕਲਾਂ (ਮੋਗਾ), 6 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਕਮੇਟੀ ਦੇ ਸ: ਹਰਜਿੰਦਰ ਸਿੰਘ ਧਾਮੀ ਨੂੰ ਪੰਜਵੀਂ ਵਾਰ ਪ੍ਰਧਾਨ ਚੁਣੇ ਜਾਣ 'ਤੇ ਜਿੱਥੇ ਉਨ੍ਹਾਂ ਵਲੋਂ ਪਿਛਲੇ ਚਾਰ ਸਾਲ ਤੋਂ ਕੀਤੇ ਜਾ ਰਹੇ ਵਡਮੁੱਲੇ ਕਾਰਜਾਂ 'ਤੇ ਮੋਹਰ ਲਗਾਈ ਹੈ ਉੱਥੇ ਇਹ ਵੀ ਸਪਸ਼ਟ ਹੋ ਗਿਆ ਹੈ ਲੋਕ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਮਾਨਤਾ ਦਿੰਦੇ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਯੋਧੇ ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ ਚੱਕ ਤਾਰੇ ਵਾਲਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਬੇ ਸਮੇਂ ਤੋਂ ਬਹੁਤ ਹੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਧਾਰਮਿਕ ਖੇਤਰ 'ਚ ਵਡਮੁੱਲੇ ਕਾਰਜ ਕਰ ਰਹੇ ਹਨ | ਸਵਰਗੀ ਜਥੇਦਾਰ ਅਜੀਤ ਸਿੰਘ ਕੋਹਾੜ ਦੇ ਅਤਿ ਨਜ਼ਦੀਕੀ ਰਿਸ਼ਤੇਦਾਰ ਅਤੇ ਹਲਕਾ ਸ਼ਾਹਕੋਟ ਦੇ ਇੰਚਾਰਜ ਬਚਿੱਤਰ ਸਿੰਘ ਕੋਹਾੜ ਦੇ ਸਤਿਕਾਰਯੋਗ ਮਾਮਾ ਜੀ ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ ਚੱਕ ਤਾਰੇ ਵਾਲਾ ਨੇ ਕਿਹਾ ਕਿ ਮੇਰੇ ਸਤਿਕਾਰਯੋਗ ਚਾਚਾ ਮੰਗਵਿੰਦਰ ਸਿੰਘ ਖਾਪੜਖੇੜੀ ਨੂੰ ਅੰਤਰਿੰਗ ਕਮੇਟੀ ਮੈਂਬਰ ਚੁਣਿਆ ਗਿਆ ਹੈ, ਜੋ ਕਿ ਲੰਬੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਨ ਅਤੇ ਗੁਰੂ ਘਰਾਂ ਦੀਆਂ ਸੇਵਾਵਾਂ ਨਿਭਾ ਰਹੇ ਹਨ ਇਨ੍ਹਾਂ ਨੂੰ ਦੂਜੀ ਵਾਰ ਅਤੇ ਐਡਵੋਕੇਟ ਧਾਮੀ ਨੂੰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਵਲੋਂ ਇਹ ਮਾਣ ਬਖ਼ਸ਼ਿਆ ਗਿਆ ਹੈ, ਜੋ ਕਿ ਸ਼ਲਾਘਾਯੋਗ ਕਦਮ ਹੈ | ਇਸ ਮੌਕੇ ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ, ਸਰਕਲ ਪ੍ਰਧਾਨ ਅਮਰਜੀਤ ਸਿੰਘ ਖ਼ਾਲਸਾ, ਸੀਨੀਅਰ ਆਗੂ ਗੁਰਮੇਲ ਸਿੰਘ ਸਿੱਧੂ, ਸਰਕਲ ਪ੍ਰਧਾਨ ਬਲਤੇਜ ਸਿੰਘ ਕੰਗ, ਸਰਕਲ ਪ੍ਰਧਾਨ ਨਿਸ਼ਾਨ ਸਿੰਘ ਮੂਸੇ ਵਾਲਾ, ਸਰਕਲ ਪ੍ਰਧਾਨ ਗੁਰਦੇਵ ਸਿੰਘ ਭੋਲਾ, ਸਾਬਕਾ ਸਰਪੰਚ ਪਰਮਿੰਦਰ ਸਿੰਘ ਭੁੱਲਰ, ਸਾਬਕਾ ਸਰਪੰਚ ਬਲਤੇਜ ਸਿੰਘ ਖਹਿਰਾ ਸਾਬਕਾ ਸਰਪੰਚ ਸਰਬਨ ਸਿੰਘ, ਗੁਰਤੇਜ ਸਿੰਘ ਗਿੱਲ, ਪ੍ਰਭਦੇਵ ਸਿੰਘ ਗਿੱਲ, ਚਰਨਜੀਤ ਸਿੰਘ ਗੋਰਾ ਬਰਾੜ, ਮੈਂਬਰ ਜਗਦੀਪ ਸਿੰਘ ਢਿੱਲੋਂ, ਡਾ. ਮੱਸਾ ਸਿੰਘ, ਰੇਸ਼ਮ ਸਿੰਘ ਚੱਕ ਤਾਰੇਵਾਲਾ, ਬੀਰ ਬਰਿੰਦਰ ਸਿੰਘ ਗਿੱਲ, ਨਰਜੀਤ ਸਿੰਘ ਗਿੱਲ, ਜਸਮੀਤ ਸਿੰਘ ਗਿੱਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਅੰਤਰਿੰਗ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਨੂੰ ਮੁਬਾਰਕਬਾਦ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਇਮੀਗ੍ਰੇਸ਼ਨ ਕੰਸਲਟੈਂਸੀ ਦੀ ਆੜ ਹੇਠ ਕੀਤੀ ਜਾ ਰਹੀ ਹੈ ਮਨੁੱਖੀ ਤਸਕਰੀ-ਹਾਈ ਕੋਰਟ <br/> ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਸੰਬੰਧੀ ਸਾਈਕਲ ਯਾਤਰਾ ਪ੍ਰਤੀ ਸੰਗਤਾਂ 'ਚ ਭਾਰੀ ਉਤਸ਼ਾਹ-ਜੀ. ਕੇ.
Ad Position 24