16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪੰਜਾਬ ਸਰਕਾਰ ਦੀ ਨਾਲਾਇਕੀ ਸਦਕਾ ਪੰਜਾਬ ਨੂੰ ਹੜ੍ਹਾਂ ਦਾ ਸੰਤਾਪ ਭੋਗਣਾ ਪੈ ਰਿਹੈ-ਵਿਧਾਇਕ ਇਯਾਲੀ, ਮੱਖਣ ਬਰਾੜ

Ad Position 21
No active advertisement
ਅਜੀਤ ਡੈਸਕ 03-09-2025
ਫਤਿਹਗੜ੍ਹ ਪੰਜਤੂਰ, 2 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਨਵੇਂ ਬਣੇ ਅਕਾਲੀ ਦਲ ਦੇ ਸੀਨੀਅਰ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ ਸਿਹਤ ਸੇਵਾਵਾਂ ਅਤੇ ਅਕਾਲੀ ਵਰਕਰਾਂ ਦੇ ਨਾਲ ਹਲਕਾ ਧਰਮਕੋਟ ਦੇ ਅਧੀਨ ਪੈਂਦੇ ਦਰਿਆ ਸਤਲੁਜ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਪਹੁੰਚੇ ਅਤੇ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆਂ | ਇਸ ਦੌਰਾਨ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਪਿੰਡ ਸੰਘੇੜਾ ਵਿਖੇ ਜ਼ਰੂਰੀ ਵਸਤਾਂ ਜਿਨ੍ਹਾਂ ਵਿਚ ਪਸ਼ੂਆਂ ਲਈ ਚਾਰਾ, ਪੀਣ ਲਈ ਪਾਣੀ, ਤਰਪਾਲਾਂ ਸਮੇਤ ਖਾਣ ਪੀਣ ਦੇ ਰਾਸ਼ਨ ਦੀ ਵੰਡ ਕਰਨ ਉਪਰੰਤ ਹਲਕੇ ਦੇ ਸੀਨੀਅਰ ਅਕਾਲੀ ਆਗੂ ਗੁਰਨਾਮ ਸਿੰਘ ਵਿਰਕ ਲਲਿਹਾਂਦੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਧਰਮਕੋਟ ਦੇ ਗ੍ਰਹਿ ਪਹਿਲੀ ਵਾਰ ਪਹੁੰਚੇ | ਜਿੱਥੇ ਗੁਰਨਾਮ ਸਿੰਘ ਵਿਰਕ, ਮਨਜੀਤ ਸਿੰਘ ਵਿਰਕ ਅਤੇ ਸਾਥੀਆਂ ਵਲੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੇ ਬਰਜਿੰਦਰ ਸਿੰਘ ਮੱਖਣ ਬਰਾੜ ਦਾ ਸਵਾਗਤ ਕਰਦੇ ਹੋਏ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਨਵੇਂ ਬਣੇ ਅਕਾਲੀ ਦਲ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਪੰਥਕ ਵਿਚਾਰਾਂ ਕੀਤੀਆਂ ਗਈਆਂ | ਵਿਧਾਇਕ ਇਯਾਲੀ ਤੇ ਬਰਜਿੰਦਰ ਬਰਾੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਨਾਲਾਇਕੀ ਅਤੇ ਅਣਦੇਖੀ ਸਦਕਾ ਅੱਜ ਪੰਜਾਬ ਨੂੰ ਹੜ੍ਹਾਂ ਦਾ ਸੰਤਾਪ ਭੋਗਣਾ ਪੈ ਰਿਹਾ ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਕਿ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾਣ | ਇਸ ਮੌਕੇ ਸਾਬਕਾ ਚੇਅਰਮੈਨ ਗੁਰਨਾਮ ਸਿੰਘ ਵਿਰਕ, ਮਨਜੀਤ ਸਿੰਘ ਵਿਰਕ, ਸਾਬਕਾ ਸਰਪੰਚ ਮਹਿੰਦਰ ਸਿੰਘ ਫਤਿਹਗੜ੍ਹ ਪੰਜਤੂਰ, ਗੁਰਜੰਟ ਸਿੰਘ ਚਾਹਲ ਧਰਮਕੋਟ, ਝੰਡਾ ਸਿੰਘ, ਆੜ੍ਹਤੀਆ ਗੁਰਦੇਵ ਸਿੰਘ, ਇਕਬਾਲਦੀਪ ਹੈਰੀ, ਦਲਜੀਤ ਸਿੰਘ ਤੇ ਹੋਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਕਾਨ ਦੀ ਛੱਤ ਡਿੱਗੀ, ਜਾਨੀ ਨੁਕਸਾਨ ਤੋਂ ਬਚਾਅ ਅਗਲੀ ਖ਼ਬਰ ਛੱਪੜ ਦਾ ਗੰਦਾ ਪਾਣੀ ਘਰਾਂ 'ਚ ਵੜਨ 'ਤੇ ਲੋਕਾਂ ਕੀਤੀ ਨਾਅਰੇਬਾਜ਼ੀ
Ad Position 24