16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਤੇਜ਼ਧਾਰ ਹਥਿਆਰਾਂ ਸਮੇਤ 3 ਕਾਬੂ <br/>

Ad Position 21
No active advertisement
ਅਜੀਤ ਡੈਸਕ 03-09-2025
ਫ਼ਰੀਦਕੋਟ, 2 ਸਤੰਬਰ (ਸਰਬਜੀਤ ਸਿੰਘ)-ਸਿਟੀ ਪੁਲਿਸ ਵਲੋਂ ਲੁੱਟ ਖੋਹ ਦੀ ਤਾਕ ਵਿਚ ਨਵੀਂ ਦਾਣਾ ਮੰਡੀ ਵਿਖੇ ਇਕੱਠੇ ਹੋਏ ਤਿੰਨ ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸਬੰਧੀ ਸਾਦਿਕ ਚੌਂਕ ਵਿਖੇ ਮੌਜੂਦ ਸਨ ਤਾਂ ਮੁਖਬਰ ਵਲੋਂ ਇਤਲਾਹ ਦਿੱਤੀ ਗਈ ਕਿ ਜਸਕਰਨ ਸਿੰਘ ਉਰਫ਼ ਜਸ਼ਨ ਪੁੱਤਰ ਬਲਵਿੰਦਰ ਸਿੰਘ, ਰਵਿੰਦਰ ਸਿੰਘ ਉਰਫ਼ ਤਾਰੀ ਪੁੱਤਰ ਕਰਨੈਲ ਸਿੰਘ ਅਤੇ ਗੁਰਵਿੰਦਰ ਸਿੰਘ ਉਰਫ਼ ਸ਼ੇਖਰ ਪੁੱਤਰ ਬਲਵਿੰਦਰ ਸਿੰਘ ਨਵੀਂ ਦਾਣਾ ਮੰਡੀ 'ਚ ਸ਼ੈਡ ਪਾਸ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਖੜੇ ਹਨ ਅਤੇ ਇਕੱਠੇ ਹੋ ਕੇ ਲੁੱਟ ਖੋਹ ਦੀ ਤਾਕ ਵਿਚ ਯੋਜਨਾ ਬਣਾ ਰਹੇ ਹਨ | ਉਨ੍ਹਾਂ ਕਿਹਾ ਕਿ ਮੌਕੇ 'ਤੇ ਰੇਡ ਕੀਤੀ ਗਈ ਅਤੇ ਤਿੰਨਾਂ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਕਾਪਾ, ਟਕੂਆ ਅਤੇ ਕਿਰਪਾਨ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਇਕ ਹੋਰ ਸਾਥੀ ਅਰਸ਼ਦੀਪ ਸਿੰਘ ਉਰਫ਼ ਗੋਲਾ ਪੁੱਤਰ ਰਾਜ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚਾਰਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਡੀ. ਐਸ. ਪੀ. ਜਸਵਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਧੁੱਸੀ ਬੰਨ੍ਹ 'ਤੇ ਰੱਖ ਰਹੇ ਹਨ ਤਿੱਖੀ ਨਜ਼ਰ ਅਗਲੀ ਖ਼ਬਰ ਕਾਰ-ਕੈਂਟਰ ਸੜਕ ਹਾਦਸੇ 'ਚ ਕਾਰ ਸਵਾਰ ਨੌਜਵਾਨਾਂ ਦੀ ਮੌਤ <br/>
Ad Position 24