27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਭਾਜਪਾ ਨੇ ਸਮਾਲਸਰ 'ਚ ਲਗਾਇਆ ਖ਼ੂਨਦਾਨ ਕੈਂਪ

Ad Position 21
No active advertisement
ਅਜੀਤ ਡੈਸਕ 21-09-2025
ਸਮਾਲਸਰ, 20 ਸਤੰਬਰ (ਗੁਰਜੰਟ ਕਲਸੀ ਲੰਡੇ)-ਇੱਥੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਧਾਲੀਵਾਲ ਸਮਾਲਸਰ ਦੀ ਅਗਵਾਈ ਹੇਠ ਡੇਰਾ ਬਾਬਾ ਕੌਲ ਦਾਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 75ਵੇਂ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਬਾਬਾ ਸੁੰਦਰ ਦਾਸ ਪੰਜਗਰਾਈਾ ਖ਼ੁਰਦ ਵਾਲਿਆਂ ਨੇ ਕੀਤਾ | ਇਸ ਮੌਕੇ ਕੋਟਕਪੂਰਾ ਤੋਂ ਬਾਲਾ ਜੀ ਸਮਾਜ ਸੇਵਾ ਸੰਘ ਨੇ ਪ੍ਰਾਈਵੇਟ ਡਾਕਟਰਾਂ ਦੀ ਟੀਮ ਭੇਜੀ | ਇਸ ਡਾਕਟਰਾਂ ਦੀ ਟੀਮ ਨੇ 36 ਯੂਨਿਟ ਖ਼ੂਨ ਇਕੱਤਰ ਕੀਤਾ | ਹਰਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਮੌਕੇ ਖ਼ੂਨਦਾਨੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਕੈਂਪ ਨੂੰ ਸਫਲ ਬਣਾਉਣ ਲਈ ਮੰਡਲ ਪ੍ਰਧਾਨ ਚਮਨ ਲਾਲ, ਜੱਜ ਸਿੰਘ, ਹੰਸਾ ਸਿੰਘ ਪੰਚ, ਪ੍ਰੇਮਜੀਤ ਸਿੰਘ, ਡਾ. ਗੁਰਪ੍ਰੀਤ ਸਿੰਘ, ਉਂਕਾਰ ਸਿੰਘ ਅਹੂਜਾ, ਰਾਵਲ ਸਿੰਘ ਗੁਰਦੁਆਰਾ ਪ੍ਰਧਾਨ, ਲਖਵੀਰ ਸਿੰਘ, ਸੁਖਬੀਰ ਸਿੰਘ, ਮਨਿੰਦਰ ਸਿੰਘ, ਸ਼ਿੰਦਾ ਸਿੰਘ, ਸ਼ਰਮਾ ਟੈਂਟ ਹਾਊਸ ਵਾਲੇ, ਸੁਖਨੰਦਨ ਸਿੰਘ ਬਾਘਾ ਪੁਰਾਣਾ, ਗੁਰਜੰਟ ਸਿੰਘ ਨੇ ਵਿਸ਼ੇਸ਼ ਭੂਮਿਕਾ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਸ੍ਰੀ ਕ੍ਰਿਸ਼ਨ ਕਥਾ ਚੌਥੇ ਦਿਨ ਵੀ ਜਾਰੀ <br/> ਅਗਲੀ ਖ਼ਬਰ ਤਹਿਸੀਲ ਕੰਪਲੈਕਸ ਬਾਘਾ ਪੁਰਾਣਾ 'ਚ ਸਵੱਛ ਭਾਰਤ ਦੇ ਨਾਅਰੇ ਉੱਡੇ ਹਵਾ 'ਚ <br/>
Ad Position 24