27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕੁਲਦੀਪ ਸਿੰਘ ਸਹਿਗਲ ਨੇ ਬੂਟੇ ਲਗਾ ਕੇ ਆਪਣਾ ਜਨਮ ਦਿਨ ਮਨਾਇਆ <br/>

Ad Position 21
No active advertisement
ਅਜੀਤ ਡੈਸਕ 21-09-2025
ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਮੋਗਾ ਵਿਖੇ ਸਕੂਲ ਦੇ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਨੇ ਆਪਣਾ ਜਨਮ ਦਿਨ ਸਕੂਲ 'ਚ ਬੂਟੇ ਲਗਾ ਕੇ ਮਨਾਇਆ ਅਤੇ ਸਾਰਿਆਂ ਨੂੰ ਇਹ ਸੁਨੇਹਾ ਦਿੱਤਾ ਕਿ ਹਰ ਖ਼ੁਸ਼ੀ ਦੇ ਮੌਕੇ 'ਤੇ ਇਕ ਬੂਟਾ ਜ਼ਰੂਰ ਲਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਰਿਆ ਭਰਿਆ ਤੇ ਸ਼ੁੱਧ ਵਾਤਾਵਰਨ ਦੇ ਸਕੀਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸਤਵਿੰਦਰ ਕੌਰ, ਹਰਪ੍ਰੀਤ ਕੌਰ ਸਹਿਗਲ, ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ, ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਅਤੇ ਸਮੂਹ ਸਟਾਫ਼ ਹਾਜ਼ਰ ਸੀ | ਸਕੂਲ ਦੇ ਸਾਰੇ ਸਟਾਫ਼ ਨੇ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਨੂੰ ਮੁਬਾਰਕਬਾਦ ਦਿੱਤੀ | ਪਿ੍ੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਵਿਚ ਹਰ ਖ਼ੁਸ਼ੀ ਦੇ ਮੌਕੇ 'ਤੇ ਬੂਟੇ ਲਗਾਏ ਜਾਂਦੇ ਹਨ | ਮਿਸ਼ਨ ਹਰਿਆਵਲ 2025 ਤਹਿਤ ਵੀ ਸਕੂਲ ਦੇ ਬੱਚਿਆਂ ਨੇ ਮਿਲ ਕੇ ਬਹੁਤ ਸਾਰੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਹਨ |

Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਦੇ ਵਿਦਿਆਰਥੀ ਦਾ ਆਇਲਟਸ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਬੀ.ਬੀ.ਐਸ. ਆਇਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਮੋਗਾ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਓਵਰਆਲ 6.5 ਬੈਂਡ <br/>
Ad Position 24