26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਜ਼ਿਲ੍ਹਾ ਪੱਧਰੀ ਕਿ੍ਕਟ ਮੁਕਾਬਲਿਆਂ 'ਚ ਪੰਜਾਬ ਕੋ ਐਜੂਕੇਸ਼ਨ ਸਕੂਲ ਦੀਆਂ ਲੜਕੀਆਂ ਨੇ ਜਿੱਤਿਆ ਸੋਨ ਤਗਮਾ <br/>

Ad Position 21
No active advertisement
ਅਜੀਤ ਡੈਸਕ 21-09-2025
ਬਾਘਾ ਪੁਰਾਣਾ, 20 ਸਤੰਬਰ (ਟਿੰਕੂ ਕਾਠਪਾਲ)-ਪੰਜਾਬ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਜੋ ਬਾਨੀ ਪਿ੍ੰਸੀਪਲ ਗੁਰਦੇਵ ਸਿੰਘ, ਡਾਇਰੈਕਟਰ ਅਤੇ ਪਿ੍ੰਸੀਪਲ ਸੰਦੀਪ ਮਹਿਤਾ ਦੀ ਯੋਗ ਰਹਿਨੁਮਾਈ 'ਚ ਨਿੱਤ ਨਵੇਂ ਮੁਕਾਮ ਹਾਸਲ ਕਰ ਰਿਹਾ ਹੈ ਦੀਆਂ ਵਿਦਿਆਰਥਣਾਂ ਨੇ 69ਵੇਂ ਜ਼ਿਲ੍ਹਾ ਪੱਧਰੀ ਕਿ੍ਕਟ ਮੁਕਾਬਲਿਆਂ (ਅੰਡਰ-19) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਆਪਣਾ, ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਇਸ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫਸਰ ਅਸ਼ੀਸ਼ ਕੁਮਾਰ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਿਆਲ ਸਿੰਘ, ਸੀਨੀਅਰ ਮੀਤ ਪ੍ਰਧਾਨ ਰਿਸ਼ੀ ਮਨਚੰਦਾ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਬਲਵਿੰਦਰ ਸਿੰਘ ਬੈਂਸ ਵਲੋਂ ਸੰਸਥਾ ਦੇ ਬਾਨੀ ਪਿ੍ੰਸੀਪਲ ਗੁਰਦੇਵ ਸਿੰਘ, ਡਾਇਰੈਕਟਰ ਅਤੇ ਪਿ੍ੰਸੀਪਲ ਸੰਦੀਪ ਮਹਿਤਾ ਨੂੰ ਵਧਾਈ ਦਿੱਤੀ | ਇਹ ਕਿ੍ਕਟ ਮੁਕਾਬਲਾ ਗਿਆਨ ਜੋਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ ਵਿਖੇ ਹੋਇਆ ਜਿਸ 'ਚ ਪੰਜਾਬ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ (ਅੰਡਰ-19) ਦੀਆਂ ਲੜਕੀਆਂ ਦਾ ਸੈਮੀ-ਫਾਈਨਲ ਮੁਕਾਬਲਾ ਮੋਗਾ ਜ਼ੋਨ ਨਾਲ ਹੋਇਆ ਤੇ ਫਾਈਨਲ ਵਿਚ ਜੀ.ਟੀ.ਬੀ ਗੜ੍ਹ ਰੋਡੇ ਦੀਆਂ ਲੜਕੀਆਂ ਨੂੰ ਹਰਾ ਕੇ ਸੋਨ ਤਗਮਾ ਪ੍ਰਾਪਤ ਕੀਤਾ | ਬਾਘਾ ਪੁਰਾਣਾ ਦੇ ਜ਼ੋਨ ਸਕੱਤਰ ਸੁਖਚੈਨ ਸਿੰਘ, ਵਿੱਤ ਸਕੱਤਰ ਸਿਮਰਨਪਾਲ ਕੌਰ, ਬੀ.ਐਮ. ਕੁਲਜੀਤ ਸਿੰਘ, ਡੀ.ਪੀ.ਈ. ਜਗਵੀਰ ਸਿੰਘ ਬਰਾੜ, ਡੀ.ਪੀ.ਈ. ਸੁਰਿੰਦਰ ਸਿੰਘ, ਪੀ.ਟੀ.ਆਈ. ਬਲਜਿੰਦਰ ਸਿੰਘ ਅਤੇ ਕੋਚ ਬੇਅੰਤ ਸਿੰਘ ਨੇ ਸਮੁੱਚੀ ਮੈਨੇਜਮੈਂਟ ਅਤੇ ਟੀਮ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਦੁਸਹਿਰੇ ਦਾ ਤਿਉਹਾਰ ਮਨਾਉਣ ਨੂੰ ਲੈ ਕੇ ਰਾਮ ਲੀਲ੍ਹਾ ਉਤਸਵ ਕਮੇਟੀ ਦੀ ਮੀਟਿੰਗ <br/> ਅਗਲੀ ਖ਼ਬਰ ਡੀ. ਸੀ. ਸਾਗਰ ਸੇਤੀਆ ਵਲੋਂ ਪਾਈਲਟ ਪ੍ਰਾਜੈਕਟ ਅਧੀਨ 2 ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਆਧੁਨਿਕ ਸਮਾਰਟ ਕਲਾਸ ਰੂਮਜ਼ ਦਾ ਉਦ...
Ad Position 24