26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਖੇਤੀਬਾੜੀ ਵਿਭਾਗ ਵਲੋਂ ਪਿੰਡ ਰਣੀਆਂ ਵਿਖੇ ਕਿਸਾਨ ਸਿਖਲਾਈ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 21-09-2025
ਬੱਧਨੀ ਕਲਾਂ, 20 ਸਤੰਬਰ (ਸੰਜੀਵ ਕੋਛੜ)-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੀਆਂ ਹਦਾਇਤਾਂ ਜ਼ਿਲ੍ਹਾ ਮੋਗਾ ਦੇ ਮੁੱਖ ਖੇਤੀ ਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਅਤੇ ਬਲਾਕ ਖੇਤੀਬਾੜੀ ਅਫ਼ਸਰ ਨਿਹਾਲ ਸਿੰਘ ਵਾਲਾ ਡਾ. ਤਰਨਜੀਤ ਸਿੰਘ ਦੀ ਯੋਗ ਅਗਵਾਈ ਹੇਠ ਸਰਕਲ ਬੱਧਨੀ ਕਲਾਂ ਅਧੀਨ ਆਉਦੇਂ ਪਿੰਡ ਰਣੀਆਂ ਵਿਖੇ ਖੇਤੀਬਾੜੀ ਵਿਭਾਗ ਵਲੋਂ ਕਿਸਾਨ ਸਿਖਲਾਈ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਮੇਂ ਡਾ. ਵਿਨੋਦ ਕੁਮਾਰ ਏ.ਈ.ਓ. ਨੇ ਇਕੱਤਰ ਹੋਏ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਬਿਨਾਂ ਸਾੜੇ ਕਣਕ ਦੀ ਬਿਜਾਈ ਬਾਰੇ ਵਿਸਤਾਰ ਸਹਿਤ ਦੱਸਿਆ | ਇੰਸਪੈਕਟਰ ਡਾ. ਹਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀਆਂ ਵੱਖ-ਵੱਖ ਬਿਮਾਰੀਆਂ ਅਤੇ ਖਾਦਾਂ ਦੀ ਸੁਚੱਜੀ ਵਰਤੋ ਬਾਰੇ ਦੱਸਦਿਆਂ ਕਿਹਾ ਕਿ ਝੋਨੇ ਨੂੰ ਹਲਦੀ ਰੋਗ ਆ ਰਿਹਾ ਹੈ ਤੇ ਹੁਣ ਇਸ ਉੱਪਰ ਕੋਈ ਵੀ ਸਪਰੇਅ ਨਾ ਕੀਤੀ ਜਾਵੇ ਇਸ ਉੱਪਰ ਕਿਸੇ ਵੀ ਦਵਾਈ ਦਾ ਅਸਰ ਨਹੀਂ ਹੋਵੇਗਾ ਅਤੇ ਪੈਸੇ ਦੀ ਫ਼ਜ਼ੂਲ ਖ਼ਰਚੀ ਹੋਵੇਗੀ, ਝੋਨੇ ਉੱਪਰ ਭੂਰੀ ਪਿੱਠ ਵਾਲੇ ਟਿੱਡੇ ਦਾ ਹਮਲਾ ਹੋ ਸਕਦਾ ਹੈ ਲਗਾਤਾਰ ਖੇਤਾਂ ਦਾ ਸਰਵੇਖਣ ਕੀਤਾ ਜਾਵੇ | ਇਸ ਕੈਂਪ ਦੌਰਾਨ ਕਿਸਾਨਾਂ ਦੀ ਈ.ਕੇ.ਵਾਈ.ਸੀ. ਕਰਦਿਆਂ ਹੋਰਨਾਂ ਮੁਸ਼ਕਲਾਂ ਦਾ ਹੱਲ ਵੀ ਕੀਤਾ ਗਿਆ | ਪਿੰਡ ਦੇ ਸਰਪੰਚ ਰਾਜਪਾਲ ਸਿੰਘ ਨੇ ਕਿਸਾਨ ਜਾਗਰੂਕਤਾ ਕੈਂਪ 'ਚ ਪਹੰੁਚੇ ਵਿਭਾਗ ਦੇ ਅਫ਼ਸਰ ਸਾਹਿਬਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਰਾਜਪਾਲ ਸਿੰਘ ਸਰਪੰਚ, ਜਗਜੀਤ ਸਿੰਘ ਪੰਚ, ਦਵਿੰਦਰ ਸਿੰਘ ਬੇਲਦਾਰ, ਸੁਖਵਿੰਦਰ ਸਿੰਘ ਸੋਸਾਇਟੀ ਪ੍ਰਧਾਨ, ਜਗਦੀਪ ਸਿੰਘ ਸਕੱਤਰ, ਹਰਜਿੰਦਰ ਸਿੰਘ ਸੱਤੂ, ਜਗਤਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਲੀਫੋਰਨੀਆ ਸਕੂਲ ਖੁਖਰਾਣਾ ਵਲੋਂ 23 ਨੂੰ ਵਿਸ਼ਵ ਪੰਜਾਬੀ ਦਿਵਸ 'ਤੇ ਅਲੱਗ-ਅਲੱਗ ਗਤੀਵਿਧੀਆਂ ਕਰਵਾਉਣ ਦਾ ਉਲੀਕਿਆ ਪ੍ਰ... ਅਗਲੀ ਖ਼ਬਰ ਖੇਤੀਬਾੜੀ ਵਿਭਾਗ ਬਲਾਕ ਬਾਘਾ ਪੁਰਾਣਾ ਵਲੋਂ ਜੀ.ਟੀ.ਬੀ. ਗੜ੍ਹ ਸਕੂਲ 'ਚ ਸੈਮੀਨਾਰ <br/>
Ad Position 24