26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕੈਲੀਫੋਰਨੀਆ ਸਕੂਲ ਖੁਖਰਾਣਾ ਵਲੋਂ 23 ਨੂੰ ਵਿਸ਼ਵ ਪੰਜਾਬੀ ਦਿਵਸ 'ਤੇ ਅਲੱਗ-ਅਲੱਗ ਗਤੀਵਿਧੀਆਂ ਕਰਵਾਉਣ ਦਾ ਉਲੀਕਿਆ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 21-09-2025
ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਮਾਂ ਬੋਲੀ ਹਰ ਵਿਅਕਤੀ ਦੇ ਵਿਕਾਸ 'ਚ ਮਹੱਤਵਪੂਰਨ ਯੋਗਦਾਨ ਰੱਖਦੀ ਹੈ | ਮਾਂ ਬੋਲੀ ਸਾਡੀ ਅਸਲੀ ਪਹਿਚਾਣ ਹੈ ਤੇ ਸਾਡੀ ਹੋਂਦ ਤੇ ਸਾਡੇ ਜਿਉਂਦੇ ਰਹਿਣ ਦੀ ਗਵਾਹੀ ਭਰਦੀ ਹੈ | ਹਰ ਇਨਸਾਨ ਨੂੰ ਆਪਣੀ ਮਾਂ ਬੋਲੀ ਨਾਲ ਲਗਾਓ ਹੁੰਦਾ ਹੈ ਕਿਉਂਕਿ ਉਹ ਆਪਣੇ ਜਜ਼ਬਾਤ ਵਲਵਲਿਆਂ ਤੇ ਅਹਿਸਾਸਾਂ ਨੂੰ ਬੜੀ ਪ੍ਰਭਾਵਸ਼ਾਲੀ ਢੰਗ ਨਾਲ ਖੁੱਲ੍ਹ ਕੇ ਪ੍ਰਗਟ ਕਰ ਸਕਦੇ ਹਨ | ਇਸੇ ਗੱਲ ਦੀ ਅਹਿਮੀਅਤ ਨੂੰ ਸਮਝਦੇ ਹੋਏ ਬਾਬਾ ਫ਼ਰੀਦ ਜੀ ਦੇ ਆਗਮਨ ਮੌਕੇ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ 23 ਸਤੰਬਰ ਦਾ ਦਿਨ ਹਰ ਸਾਲ ਵਿਸ਼ਵ ਪੰਜਾਬੀ ਦਿਵਸ ਦੇ ਤੌਰ 'ਤੇ ਮਨਾਉਣ ਲਈ ਨਿਸ਼ਚਿਤ ਕੀਤਾ ਗਿਆ ਹੈ ਤਾਂ ਕਿ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਮਾਣਮੱਤੇ ਇਤਿਹਾਸ ਅਤੇ ਗੁਰੂਆਂ ਦੀ ਬਾਣੀ ਨਾਲ ਜੋੜ ਸਕੀਏ | ਕੈਲੇਫੋਰਨੀਆ ਪਬਲਿਕ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਬਰਾੜ ਅਤੇ ਸਕੂਲ ਦੇ ਪਿ੍ੰਸੀਪਲ ਵੇਦ ਪ੍ਰਕਾਸ਼ ਸ਼ਰਮਾ ਦੇ ਸਹਿਯੋਗ ਨਾਲ ਇਸ ਦਿਨ ਸਕੂਲ ਵਿਚ ਤਰ੍ਹਾਂ-ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਣ ਦਾ ਫ਼ੈਸਲਾ ਲਿਆ ਗਿਆ ਹੈ |
ਇਸ ਦਿਨ ਜਿੱਥੇ ਅਸੀਂ ਪੰਜਾਬੀ ਬੋਲੀ ਦੇ ਪਹਿਲੇ ਕਵੀ ਬਾਬਾ ਫ਼ਰੀਦ ਜੀ ਬਾਰੇ ਅਤੇ ਉਨ੍ਹਾਂ ਦੀ ਗੁਰਬਾਣੀ ਬਾਰੇ ਵਿਚਾਰ ਕਰਾਂਗੇ ਉੱਥੇ ਹੀ ਉੱਘੇ ਸਾਹਿਤਕਾਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਉਲੀਕੀਆਂ ਗਈਆਂ ਹਨ |
Ad Position 22
No active advertisement
ਪਿਛਲੀ ਖ਼ਬਰ ਡਰਾਮਾ ਮੁਕਾਬਲੇ 'ਚ ਸੰਤ ਬਾਬਾ ਭਾਗ ਸਿੰਘ ਕਾਲਜ ਸੁਖਾਨੰਦ ਦੇ ਸਾਇੰਸ ਵਿਭਾਗ ਦੀਆਂ ਵਿਦਿਆਰਥਣਾਂ ਨੇ ਹਾਸਿਲ ਕੀਤਾ ਤੀਜਾ ਸ... ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਪਿੰਡ ਰਣੀਆਂ ਵਿਖੇ ਕਿਸਾਨ ਸਿਖਲਾਈ ਜਾਗਰੂਕਤਾ ਕੈਂਪ ਲਗਾਇਆ
Ad Position 24