10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨਸ਼ਾ-ਮੁਕਤੀ ਮੋਰਚਾ ਦੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦਾ ਸਨਮਾਨ ਕੀਤਾ

Ad Position 21
No active advertisement
ਅਜੀਤ ਡੈਸਕ 22-09-2025
ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਅੱਜ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਹਲਕੇ ਦੇ ਨਸ਼ਾ ਮੁਕਤੀ ਮੋਰਚਾ ਦੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦਾ ਸਨਮਾਨ ਕਰਨ ਲਈ ਆਪਣੇ ਨਿਵਾਸ ਸਥਾਨ 'ਤੇ ਇਕ ਸਨਮਾਨ ਸਮਾਰੋਹ ਕਰਵਾਇਆ, ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਵਲੋਂ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਸਨ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨਵੇਂ ਪ੍ਰਧਾਨਾਂ ਨੂੰ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਾਰੇ ਅਹੁਦੇਦਾਰ ਪਾਰਟੀ ਵਲੋਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸਮੇਂ-ਸਮੇਂ 'ਤੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਬਣਦਾ ਸਤਿਕਾਰ ਦੇ ਰਹੀ ਹੈ | ਸਮਾਰੋਹ ਦੌਰਾਨ ਉਨ੍ਹਾਂ ਮੋਗਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਸਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਦੇ ਹੱਲ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ |
Ad Position 22
No active advertisement
ਪਿਛਲੀ ਖ਼ਬਰ ਦੁਸਹਿਰਾ ਮਨਾਉਣ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਗਲੀ ਖ਼ਬਰ ਸੂਬਾ ਸਰਕਾਰ ਪਿੰਡਾਂ 'ਚ ਪੰਚਾਇਤਾਂ ਨੂੰ ਮਿਲਣ ਵਾਲਾ ਪੈਸਾ ਪੰਚਾਇਤਾਂ ਤੋਂ ਲੈ ਕੇ ਕਰ ਰਹੀ ਹੈ ਹੜ੍ਹ ਰਾਹਤ ਫ਼ੰਡ 'ਚ ਤਬ...
Ad Position 24