10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

23 ਨੂੰ ਸਿਰਜਿਆ ਜਾਵੇਗਾ ਇਤਿਹਾਸ, ਕੈਨੇਡਾ 'ਚ ਵੀ ਮਨਾਇਆ ਜਾਵੇਗਾ ਪੰਜਾਬੀ ਦਿਵਸ- ਦਵਿੰਦਰਪਾਲ ਸਿੰਘ <br/>

Ad Position 21
No active advertisement
ਅਜੀਤ ਡੈਸਕ 22-09-2025
ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਆਪਣਾ ਪੰਜਾਬ ਫਾਊਾਡੇਸ਼ਨ ਦੇ ਫਾਊਾਡਰ ਅਤੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਅਤੇ ਡਾਇਰੈਕਟਰ ਦਵਿੰਦਰਪਾਲ ਸਿੰਘ ਨੇ ਸਮੂਹ ਮਾਂ ਬੋਲੀ ਪੰਜਾਬੀ ਨੂੰ ਪਿਆਰ ਕਰਨ ਵਾਲੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬੀ ਦੇ ਵਾਰਿਸ ਹੋਣ ਦੇ ਨਾਤੇ ਵਿਸ਼ਵ ਪੰਜਾਬੀ ਦਿਵਸ ਮਨਾਏ ਜਾਣ ਦੇ ਆਰੰਭ ਸਮਾਰੋਹ ਵਿਚ ਪਹੁੰਚਣ ਜਾਂ ਆਪਣੇ ਪੱਧਰ ਉੱਪਰ ਮਨਾਉਣ | ਉਨ੍ਹਾਂ ਦਾ ਕਹਿਣਾ ਹੈ ਕਿ ਸਦੀਆਂ ਤੋਂ ਪੰਜਾਬੀਆਂ ਦੀ ਸਭਿਆਚਾਰਕ ਅਤੇ ਸਾਹਿਤਕ ਬੋਲੀ ਦਾ ਹੱਕ ਹੈ ਕਿ ਵਿਸ਼ਵ ਵਿਚ ਵੱਸਦੇ ਸਮੂਹ ਪੰਜਾਬੀ ਹਰ ਸਾਲ ਇਕ ਦਿਨ ਵਿਸ਼ੇਸ਼ ਤੌਰ 'ਤੇ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ | ਪੰਜਾਬੀ ਬੋਲੀ ਨੂੰ ਇਹ ਹੱਕ ਦੇਣ ਲਈ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ | ਬਾਬਾ ਫ਼ਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀਆਂ ਵਿਚੋਂ ਹਨ ਜਿਨ੍ਹਾਂ ਦੀ ਬਾਣੀ ਨੂੰ ਗੁਰੂ ਗ੍ਰੰਥ ਸਾਹਿਬ ਵਿਚ ਸਥਾਨ ਦੇ ਕੇ ਸਤਿਕਾਰਿਆ ਗਿਆ ਹੈ | ਜਾਣਕਾਰੀ ਦਿੰਦੇ ਹੋਏ ਆਪਣਾ ਪੰਜਾਬ ਫਾਊਾਡੇਸ਼ਨ ਦੇ ਡਾਇਰੈਕਟਰ ਦਵਿੰਦਰਪਾਲ ਸਿੰਘ ਰਿੰਪੀ ਨੇ ਕਿਹਾ ਕਿ ਇਸ ਫ਼ੈਸਲੇ ਨੂੰ ਮੰਨਦੇ ਹੋਏ ਪੰਜਾਬ ਦੀਆਂ ਸਮੂਹ ਸਿੱਖਿਅਕ ਸੰਸਥਾਵਾਂ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣਗੀਆਂ | ਆਪਣਾ ਪੰਜਾਬ ਫਾਊਾਡੇਸ਼ਨ ਵਲੋਂ 23 ਸਤੰਬਰ ਨੂੰ ਸਵੇਰੇ 10 ਵਜੇ ਆਡੀਟੋਰੀਅਮ ਹਰਪਾਲ ਟਿਵਾਣਾ ਮਾਡਲ ਟਾਊਨ ਪਟਿਆਲਾ ਵਿਖੇ ਵਿਸ਼ਾਲ ਪ੍ਰੋਗਰਾਮ ਕੀਤਾ ਜਾ ਰਿਹਾ ਹੈ ਜਿਸ ਵਿਚ ਸ਼ਾਮਿਲ ਹੋਣ ਦਾ ਮਾਂ ਬੋਲੀ ਪੰਜਾਬੀ ਵਲੋਂ ਖੁੱਲ੍ਹਾ ਸੱਦਾ ਹੈ | ਉਨ੍ਹਾਂ ਕਿਹਾ ਕਿ ਇਹ ਦਿਨ ਸੰਸਾਰ ਭਰ ਵਿਚ ਮਨਾਇਆ ਜਾਵੇਗਾ | ਪੰਜਾਬੀਆਂ ਨੂੰ ਅਪੀਲ ਹੈ ਕਿ ਇਸ ਦਿਨ ਤੁਸੀਂ ਪੰਜਾਬੀ ਪਹਿਰਾਵਾ ਪਹਿਨਣ ਅਤੇ ਨਿਰੋਲ ਪੰਜਾਬੀ ਭਾਸ਼ਾ ਵਿਚ ਗੱਲਬਾਤ ਕਰਨ | ਵਿਦਵਾਨਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵਿਅਕਤੀ ਦੁਨੀਆ ਦੀਆਂ ਸਾਰੀਆਂ ਭਾਸ਼ਾਵਾਂ ਜਾਣਦਾ ਹੈ ਅਤੇ ਆਪਣੀ ਮਾਂ ਬੋਲੀ ਅਤੇ ਸਭਿਆਚਾਰ ਦੀ ਭਾਸ਼ਾ ਨਹੀਂ ਜਾਣਦਾ, ਉਹ ਗ਼ੁਲਾਮ ਹੈ | ਸਾਨੂੰ ਆਪਣੀ ਮਾਂ ਬੋਲੀ ਉੱਪਰ ਮਾਣ ਮਹਿਸੂਸ ਕਰਨਾ ਚਾਹੀਦਾ ਹੈ | ਅੱਜ ਤੋਂ ਬਾਅਦ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਜਾਣਿਆ ਜਾਵੇਗਾ | ਸਾਡੇ ਫੈਡਰੇਸ਼ਨ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਦਵਿੰਦਰਪਾਲ ਸਿੰਘ ਇਸ ਸਮੇਂ ਕੈਨੇਡਾ ਵਿਚ ਹਨ | ਉਨ੍ਹਾਂ ਨੇ ਕੈਨੇਡਾ ਦੇ ਪ੍ਰਸਿੱਧ ਕਾਰੋਬਾਰੀ ਸੁੱਖੀ ਬਾਠ ਦੇ ਸਹਿਯੋਗ ਨਾਲ ਕੈਨੇਡਾ ਵਿਚ ਪੰਜਾਬੀ ਦਿਵਸ ਮਨਾਉਣ ਦਾ ਐਲਾਨ ਕੀਤਾ | ਪ੍ਰਧਾਨ ਜਗਜੀਤ ਸਿੰਘ ਧੂਰੀ ਨੇ ਸੁੱਖੀ ਬਾਠ ਦੇ ਇਸ ਉਪਰਾਲੇ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਮੋਗਾ ਜ਼ਿਲ੍ਹੇ ਦੇ ਚਾਰੇ ਹਲਕਿਆਂ 'ਚ ਉਮੀਦ ਤੋਂ ਵੀ ਵੱਧ ਹੋਈ ਕਣਕ ਦੀ ਸੇਵਾ-ਪੱਤੋ, ਰਾਮੂੰਵਾਲਾ <br/> ਅਗਲੀ ਖ਼ਬਰ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕੀਤੀ- ਪ੍ਰਧਾਨ ਭੁੱਲਰ <br/>
Ad Position 24