10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪੰਜਾਬ ਸਰਕਾਰ ਨੇ ਦੀਵਾਲੀ ਦੇ ਤਿਉਹਾਰ ਲਈ ਮੋਗਾ ਨਗਰ ਨਿਗਮ 'ਚ ਫਾਇਰ ਬਿ੍ਗੇਡ ਨੂੰ 2 ਨਵੀਆਂ ਗੱਡੀਆਂ ਦਿੱਤੀਆਂ-ਵਿਧਾਇਕ ਡਾ. ਅਰੋੜਾ

Ad Position 21
No active advertisement
ਅਜੀਤ ਡੈਸਕ 18-10-2025
ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਨੇ ਦੀਵਾਲੀ ਦੇ ਤਿਉਹਾਰ ਲਈ ਮੋਗਾ ਨਗਰ ਨਿਗਮ 'ਚ ਫਾਇਰ ਬਿ੍ਗੇਡ ਨੂੰ ਦੋ ਨਵੀਆਂ ਗੱਡੀਆਂ ਦਿੱਤੀਆਂ ਹਨ ਜਿਨ੍ਹਾਂ ਨੂੰ ਅੱਜ ਨਗਰ ਨਿਗਮ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਦਾ ਪੰਜਾਬ ਸਰਕਾਰ ਵਲੋਂ ਮੋਗਾ ਨਗਰ ਨਿਗਮ ਨੂੰ ਤਿੰਨ ਫਾਇਰ ਬਿ੍ਗੇਡ ਗੱਡੀਆਂ, ਜਿਨ੍ਹਾਂ 'ਚ ਇਕ ਵੱਡਾ ਅਤੇ ਇਕ ਛੋਟਾ ਵਾਹਨ ਸ਼ਾਮਿਲ ਹੈ, ਪ੍ਰਦਾਨ ਕਰਨ ਲਈ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸੁਰੱਖਿਆ ਕਿੱਟਾਂ ਵੀ ਪ੍ਰਦਾਨ ਕੀਤੀਆਂ ਗਈਆਂ ਹਨ | ਉਨ੍ਹਾਂ ਅੱਗੇ ਕਿਹਾ ਕਿ ਨਗਰ ਨਿਗਮ ਕੋਲ ਪਹਿਲਾਂ ਹੀ ਪੰਜ ਵਾਹਨ ਸਨ ਅਤੇ ਹੁਣ ਇਹ ਗਿਣਤੀ ਵਧਾ ਕੇ ਸੱਤ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਮੋਗਾ ਨਗਰ ਨਿਗਮ ਦੇ ਦੋ ਫਾਇਰ ਸਟੇਸ਼ਨ ਹਨ, ਇਕ ਨਗਰ ਨਿਗਮ ਮੋਗਾ ਵਿਖੇ ਅਤੇ ਦੂਜਾ ਬੱਸ ਸਟੈਂਡ ਅਤੇ ਫੋਕਲ ਪੁਆਇੰਟ ਦੇ ਨੇੜੇ, ਜੋ ਕਿਸੇ ਵੀ ਤਰ੍ਹਾਂ ਦੀ ਅੱਗ ਦਾ ਜਵਾਬ ਦੇਣ ਲਈ ਤਿਆਰ ਹਨ | ਉੁਨ੍ਹਾਂ ਕਿਹਾ ਕਿ ਦੀਵਾਲੀ ਅਤੇ ਝੋਨੇ ਦੀ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਅੱਗ ਦੀਆਂ ਘਟਨਾਵਾਂ ਨੂੰ ਕਾਬੂ ਕਰਨ ਲਈ ਮੋਗਾ ਵਿਚ ਚਾਰ ਫਾਇਰ ਸਟੇਸ਼ਨ ਸਥਾਪਿਤ ਕੀਤੇ ਗਏ ਹਨ | ਇਸ ਮੌਕੇ ਫਾਇਰ ਬਿ੍ਗੇਡ ਅਧਿਕਾਰੀ ਨੇ ਕਿਹਾ ਕਿ 19, 20 ਤੇ 21 ਅਕਤੂਬਰ ਨੂੰ ਵੀ 35-40 ਕਰਮਚਾਰੀ ਡਿਊਟੀ 'ਤੇ ਹੋਣਗੇ | ਇਸ ਮੌਕੇ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸ਼ਰਮਾ, ਡਿਪਟੀ ਮੇਅਰ ਅਸ਼ੋਕ ਧਮੀਜਾ, ਨਗਰ ਨਿਗਮ ਦੇ ਕੌਂਸਲਰ, ਫਾਇਰ ਬਿ੍ਗੇਡ ਅਧਿਕਾਰੀ, ਆਮ ਆਦਮੀ ਪਾਰਟੀ ਦੇ ਵਲੰਟੀਅਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਵਚਨਬੱਧ <br/> ਅਗਲੀ ਖ਼ਬਰ 60 ਗਰਾਮ ਹੈਰੋਇਨ ਸਮੇਤ 3 ਵਿਅਕਤੀ ਕਾਬੂ <br/>
Ad Position 24