08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਝੰਡਾ ਮਾਰਚ 26 ਨੂੰ <br/>

Ad Position 21
No active advertisement
ਅਜੀਤ ਡੈਸਕ 22-10-2025
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਐਲੀਮੈਂਟਰੀ ਟੀਚਰਜ਼ ਯੂਨੀਅਨ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਤੇ ਸੂਬਾਈ ਆਗੂ ਸੋਹਣ ਸਿੰਘ ਨੇ ਦੱਸਿਆ ਕਿ ਵਿੱਤੀ ਮੰਗਾਂ ਨੂੰ ਲੈ ਕੇ ਜ਼ਿਮਨੀ ਚੋਣ ਦੌਰਾਨ ਤਰਨਤਾਰਨ ਵਿਚ 26 ਅਕਤੂਬਰ ਨੂੰ ਕੀਤੇ ਜਾ ਰਹੇ ਪੰਜਾਬ ਸਰਕਾਰ ਖ਼ਿਲਾਫ਼ ਝੰਡਾ ਮਾਰਚ 'ਚ ਜ਼ਿਲ੍ਹਾ ਮੋਗਾ ਤੋਂ ਵੱਡੀ ਗਿਣਤੀ ਵਿਚ ਅਧਿਆਪਕ ਸ਼ਮੂਲੀਅਤ ਕਰਨਗੇ | ਅਧਿਆਪਕ ਆਗੂਆਂ ਦਿਲਬਾਗ ਸਿੰਘ ਬੌਡੇ, ਸੁਰਜੀਤ ਸਿੰਘ ਸਮਰਾਟ, ਗੁਰਮੁਖ ਸਿੰਘ ਤੂਰ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਵਲੋਂ ਜਾਣਬੁੱਝ ਕੇ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ | ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਤਰਨਤਾਰਨ 'ਚ ਹੋ ਰਹੇ ਝੰਡਾ ਮਾਰਚ ਦੀਆਂ ਵੱਡੇ ਪੱਧਰ 'ਤੇ ਤਿਆਰੀਆਂ ਕਰਨ ਸੰਬੰਧੀ ਐਲੀਮੈਂਟਰੀ ਅਧਿਆਪਕ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ | ਇਸ ਸਮੇਂ ਦਰਸ਼ਨ ਸਿੰਘ ਬੱਧਨੀ, ਲਖਵੀਰ ਸਿੰਘ, ਸੁਸ਼ੀਲ ਕੁਮਾਰ, ਜਸਵੀਰ ਸਿੰਘ, ਬਲਦੇਵ ਰਾਮ, ਬਲਜੀਤ ਸਿੰਘ, ਸਰਬਜੀਤ ਕੌਰ, ਰੁਬਿੰਦਰ ਕੌਰ, ਕਿਰਨ ਲਤਾ, ਸੁਨੀਤਾ ਰਾਣੀ, ਸੁਖਮੰਦਰ ਕੌਰ, ਰਣਜੀਤ ਕੌਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੋਗਾ ਜ਼ਿਲ੍ਹੇ ਦੇ ਪੰਜ ਸਾਇੰਸ ਅਧਿਆਪਕਾਂ ਨੂੰ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਵਿਖੇ ਟਰੇਨਿੰਗ ਲਈ ਚੁਣਿਆ ਅਗਲੀ ਖ਼ਬਰ ਹੜ੍ਹ ਪੀੜਤਾਂ ਲਈ ਆਰਥਿਕ ਸਹਾਇਤਾ ਤੇ ਸਮੱਗਰੀ ਨਿਰੰਤਰ ਵੰਡ ਰਹੇ ਹਾਂ-ਕਰਨੈਲ ਸਿੰਘ ਪੀਰ ਮੁਹੰਮਦ <br/>
Ad Position 24