17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵਲੋਂ ਮੋਗਾ ਮੰਡੀ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 23-10-2025
ਮੋਗਾ, 22 ਅਕਤੂਬਰ (ਅਸ਼ੋਕ ਬਾਂਸਲ)-ਮੋਗਾ ਮੰਡੀ ਵਿਖੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਦੇਖਣ ਲਈ ਪਨਗਰੇਨ ਪੰਜਾਬ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਮੋਗਾ ਮੰਡੀ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਤੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਸਬੰਧੀ ਪੁੱਛਿਆ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸਮੀਰ ਜੈਨ ਤੋਂ ਦਾਣਾ ਮੰਡੀ ਮੋਗਾ ਵਿਖੇ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਉਨ੍ਹਾਂ ਨੇ ਮੰਡੀ ਵਿਚ ਝੋਨੇ ਦੀਆਂ ਭਰੀਆਂ ਹੋਈਆਂ ਬੋਰੀਆਂ ਦੇ ਵਜ਼ਨ ਦੀ ਵੀ ਜਾਂਚ ਕੀਤੀ ਜਿਸ 'ਤੇ ਉਨ੍ਹਾਂ ਨੇ ਤਸੱਲੀ ਪ੍ਰਗਟ ਕੀਤੀ ਅਤੇ ਕਿਹਾ ਕਿ ਮੋਗਾ ਮੰਡੀ ਵਿਚ ਕੰਮ ਤਸੱਲੀ ਪੂਰਵਕ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਜੋ ਝੋਨੇ ਦੀ ਕੁਆਲਿਟੀ ਭਾਰੀ ਬਾਰਸ਼ ਪੈਣ ਕਾਰਨ ਖਰਾਬ ਹੋਈ ਹੈ ਉਸ ਸਬੰਧੀ ਪਿਛਲੇ ਦਿਨੀਂ ਦਿੱਲੀ ਤੋਂ ਕੇਂਦਰ ਸਰਕਾਰ ਦੀ ਟੀਮ ਨੇ ਮੋਗਾ ਮੰਡੀ ਅਤੇ ਸਾਰੇ ਪੰਜਾਬ ਦੀਆਂ ਮੰਡੀਆਂ ਵਿਚ ਆ ਕੇ ਝੋਨੇ ਦੇ ਸੈਂਪਲ ਭਰ ਕੇ ਕੇਂਦਰ ਸਰਕਾਰ ਨੂੰ ਭੇਜੇ ਸਨ ਜਿਸ ਦੀ ਰਿਪੋਰਟ ਵੀ ਜਲਦੀ ਹੀ ਆ ਜਾਵੇਗੀ | ਉਨ੍ਹਾਂ ਕਿਹਾ ਕਿ ਜੋ ਝੋਨੇ ਦੀ ਕੁਆਲਿਟੀ ਖਰਾਬ ਹੋਈ ਹੈ ਉਸ ਨੂੰ ਵੀ ਸਰਕਾਰ ਖਰੀਦਣ ਦੀ ਪਾਬੰਦ ਹੈ | ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਅਠੂਰ ਮਾਰਕੀਟ ਕਮੇਟੀ ਦੇ ਚੇਅਰਮੈਨ ਕਰਮਜੀਤ ਸਿੰਘ, ਏ.ਐਫ.ਐਸ.ਓ. ਗੁਰਲਾਲ ਸਿੰਘ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸਮੀਰ ਜੈਨ, ਅਜੇ ਮੰਗਲਾ, ਵਿਨੋਦ ਗਰਗ, ਯੋਗੇਸ਼ ਕੁਮਾਰ, ਮਾਰਕੀਟ ਕਮੇਟੀ ਦੇ ਸੁਪਰਵਾਈਜ਼ਰ ਬਲਵੰਤ ਸਿੰਘ, ਲੇਖਾਕਾਰ ਪਰਮਿੰਦਰ ਸਿੰਘ ਦਾਤਾ, ਮੰਡੀ ਸੁਪਰਵਾਈਜ਼ਰ ਨਿਰਮਲ ਸਿੰਘ, ਆੜ੍ਹਤੀ ਬਿਪਨ ਕੁਮਾਰ ਬਿੱਟਾ, ਸੂਰਜ ਜੈਨ, ਮੁਰਾਰੀ ਸ਼ਿਮਲਾ, ਰਵੀ ਧੀਰ, ਪਵਨ ਕੁਮਾਰ, ਆੜ੍ਹਤੀਏ ਅਤੇ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ -ਮਾਮਲਾ ਮਹਿਕਮੇ ਵਲੋਂ ਭੇਜੇ ਗਏ ਭਾਰੀ ਭਰਕਮ ਐਵਰੇਜ ਬਿੱਲਾਂ ਦਾ- ਸਮਾਰਟ ਮੀਟਰਾਂ ਖ਼ਿਲਾਫ ਕਿਸਾਨ ਮਜ਼ਦੂਰ ਜਥੇਬੰਦੀਆਂ ਦਾ... ਅਗਲੀ ਖ਼ਬਰ ਸਰਕਾਰੀ ਸਕੂਲ ਭੇਖਾ ਦੀ ਜਸ਼ਨਪ੍ਰੀਤ ਨੇ ਬੈਡਮਿੰਟਨ 'ਚੋਂ ਮਾਰੀ ਬਾਜ਼ੀ
Ad Position 24