17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸਮਾਲਸਰ 'ਚ ਦੂਜੀਆਂ ਪਾਰਟੀਆਂ ਦੇ ਲੋਕ ਸ਼ਾਮਿਲ ਹੋਏ ਭਾਰਤੀ ਜਨਤਾ ਪਾਰਟੀ 'ਚ <br/>

Ad Position 21
No active advertisement
ਅਜੀਤ ਡੈਸਕ 23-10-2025
ਸਮਾਲਸਰ, 22 ਅਕਤੂਬਰ (ਗੁਰਜੰਟ ਕਲਸੀ ਲੰਡੇ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਡਾ. ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਸਮਾਲਸਰ ਵਿਚ ਪਾਰਟੀ ਦੀ ਮੀਟਿੰਗ ਹਰਵਿੰਦਰ ਸਿੰਘ ਧਾਲੀਵਾਲ ਸਮਾਲਸਰ ਸੀਨੀਅਰ ਨੇਤਾ ਭਾਰਤੀ ਜਨਤਾ ਪਾਰਟੀ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਸਰਗਰਮ ਵਰਕਰਾਂ ਨੇ ਭਾਰਤੀ ਜਨਤਾ ਪਾਰਟੀ ਦੇ ਅਹਿਮ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ | ਇਸ ਪ੍ਰੋਗਰਾਮ ਦੌਰਾਨ ਪਿੰਡ ਸਮਾਲਸਰ ਦੇ ਅਲੱਗ-ਅਲੱਗ ਪਾਰਟੀਆਂ ਦੇ ਵਰਕਰਾਂ ਨੂੰ ਜਨਤਾ ਪਾਰਟੀ 'ਚ ਸ਼ਾਮਿਲ ਕੀਤਾ ਗਿਆ | ਇਸ ਮੌਕੇ ਮੁਖਤਿਆਰ ਸਿੰਘ ਨੰਬਰਦਾਰ, ਦਰਸ਼ਨ ਸਿੰਘ ਬਾਬਾ, ਜਸਵੀਰ ਸਿੰਘ, ਦਰਸ਼ਨ ਸਿੰਘ, ਸੋਨੀ, ਸੀਰਾ, ਮੁਖਤਿਆਰ ਸਿੰਘ, ਹਰਬੰਸ ਸਿੰਘ ਰਿੰਡਾ, ਮਿੱਠੂ ਸਿੰਘ, ਬਿੰਦਰ ਸਿੰਘ, ਮੇਲਕ ਸਿੰਘ, ਬੇਅੰਤ ਸਿੰਘ ਡੀ.ਜੇ. ਵਾਲਾ, ਬਿੰਦਰ ਸਿੰਘ ਟੱਲੀ, ਛਿੰਦਰ ਕੌਰ, ਪਰਮਜੀਤ ਕੌਰ, ਬਲਜੀਤ ਕੌਰ, ਚਰਨਜੀਤ ਕੌਰ, ਰਮਨਦੀਪ ਕੌਰ, ਗੁਰਵਿੰਦਰ, ਕੌਰ ਸਿੰਘ, ਹੰਸਾ ਸਿੰਘ ਮੈਂਬਰ ਪੰਚਾਇਤ, ਬੀ.ਜੇ.ਪੀ. ਸੇਵਾਦਾਰ ਡਾਕਟਰ ਗੁਰਪ੍ਰੀਤ, ਅਰਮਾਨ ਸਿੰਘ ਘਾਰੂ ਸਮੇਤ 23 ਪਰਿਵਾਰਾਂ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ | ਇਸ ਮੌਕੇ ਹਰਵਿੰਦਰ ਸਿੰਘ ਧਾਲੀਵਾਲ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਮਫਲਰ ਪਹਿਨਾਉਣ ਉਪਰੰਤ ਜੀ ਆਇਆਂ ਕਿਹਾ | ਹਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਵਿਚੋਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਲੋਕਾਂ ਨੇ ਸਾਡੀ ਪਾਰਟੀ ਵਿਚ ਭਰੋਸਾ ਪ੍ਰਗਟਾਇਆ ਹੈ ਇਹ ਦਿਨੋਂ ਦਿਨ ਵੱਧ ਫੁੱਲ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ 'ਚ ਬੰਦੀ ਛੋੜ ਦਿਵਸ ਮਨਾਇਆ <br/> ਅਗਲੀ ਖ਼ਬਰ ਸੇਵਾ, ਸਮਰਪਣ ਅਤੇ ਸਮਾਜਿਕ ਏਕਤਾ ਦਾ ਇਕ ਵਿਲੱਖਣ ਫ਼ਾਰਮੂਲਾ ਹਨ ਦੇਵ ਪਿ੍ਆ ਤਿਆਗੀ <br/>
Ad Position 24