18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬਰਿੰਦਰ ਕੁਮਾਰ ਮਧੇਕੇ ਨੇ ਦੀਨਾ ਸਾਹਿਬ ਅਤੇ ਰੌਂਤਾ ਦੀਆਂ ਮੰਡੀਆਂ 'ਚ ਖ਼ਰੀਦ ਸ਼ੁਰੂ ਕਰਵਾਈ <br/>

Ad Position 21
No active advertisement
ਅਜੀਤ ਡੈਸਕ 23-10-2025
ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਵਲੋਂ ਹਲਕੇ ਦੇ ਪਿੰਡ ਦੀਨਾ ਸਾਹਿਬ ਅਤੇ ਰੌਂਤਾ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਸਮੇਂ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੀਆਂ ਹਦਾਇਤਾਂ ਅਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕੇ ਦੀਆਂ ਸਾਰੀਆਂ ਹੀ ਮੰਡੀਆਂ ਵਿਚ ਮੁਲਾਜ਼ਮਾਂ ਨੂੰ ਪੂਰਾ ਮੁਸਤੈਦ ਕੀਤਾ ਗਿਆ ਹੈ ਤਾਂ ਕਿ ਸਾਡੇ ਕਿਸਾਨ ਭਰਾਵਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ | ਪੰਜਾਬ ਸਰਕਾਰ ਵਲੋਂ ਹਰ ਤਰ੍ਹਾਂ ਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਦਿੱਤੇ ਗਏ ਸਨ ਜਿਨ੍ਹਾਂ ਵਿਚ ਲਾਈਟ, ਪਾਣੀ, ਤੋਲ ਅਤੇ ਝੋਨੇ ਦੀ ਨਮੀ ਚੈੱਕ ਕਰਨ ਵਾਲੀਆਂ ਮਸ਼ੀਨਾਂ ਤੱਕ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ | ਚੇਅਰਮੈਨ ਨੇ ਦੱਸਿਆ ਕਿ ਵਿਕੀ ਹੋਈ ਫ਼ਸਲ ਦੇ ਪੈਸੇ 24 ਤੋਂ 48 ਘੰਟਿਆਂ ਵਿਚ ਕਿਸਾਨਾਂ ਦੇ ਖਾਤਿਆਂ ਵਿਚ ਪਾ ਦਿੱਤੇ ਜਾਂਦੇ ਹਨ ਅਤੇ ਮੰਡੀਆਂ ਵਿਚੋਂ ਬੋਰੀਆਂ ਦੀ ਚੁਕਾਈ ਵੀ ਨਾਲੋਂ-ਨਾਲ ਕਰਵਾਈ ਜਾ ਰਹੀ ਹੈ ਤਾਂ ਕਿ ਆਉਣ ਵਾਲੇ ਕਿਸਾਨਾਂ ਨੂੰ ਮੰਡੀਆਂ ਵਿਚ ਪੂਰੀ ਜਗ੍ਹਾ ਮਿਲ ਸਕੇ | ਚੇਅਰਮੈਨ ਮਧੇਕੇ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਕਿਸਾਨ ਭਰਾ ਨੂੰ ਜੇਕਰ ਮੰਡੀ ਵਿਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਬਿਨਾਂ ਕਿਸੇ ਝਿਜਕ ਦੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ | ਇਸ ਸਮੇਂ ਉਨ੍ਹਾਂ ਨਾਲ ਜ਼ਿਲ੍ਹਾ ਪ੍ਰੈੱਸ ਸਕੱਤਰ ਅੰਮਿ੍ਤਪਾਲ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ ਬਰਾੜ, ਅਮਨਦੀਪ ਸਿੰਘ ਮੈਂਬਰ, ਨਵਪ੍ਰੀਤ ਸਿੰਘ ਯੂਥ ਆਗੂ, ਮੇਜਰ ਸਿੰਘ, ਸਵਰਨ ਸਿੰਘ, ਬਲਵੀਰ ਸਿੰਘ ਮਧੇਕੇ, ਦਿਲਪ੍ਰੀਤ ਸਿੱਧੂ ਭਾਗੀਕੇ, ਸ਼ਾਲੀ ਆੜ੍ਹਤੀਆ, ਨਿਰਮਲ ਸਿੰਘ ਬਰਾੜ, ਗੁਰਪ੍ਰੀਤ ਸਿੰਘ ਕਾਕਾ ਬਰਾੜ, ਮਾਰਕੀਟ ਕਮੇਟੀ ਦੇ ਮੁਲਾਜ਼ਮ ਗੁਰਵਿੰਦਰ ਸਿੰਘ, ਪਾਰਟੀ ਦੇ ਆਗੂ ਸਾਹਿਬਾਨ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਮਜ਼ਾਨ ਅਲੀ ਪ੍ਰਧਾਨ ਤੇ ਅਨਵਰ ਖਾਨ ਜਨਰਲ ਸਕੱਤਰ ਬਣੇ <br/> ਅਗਲੀ ਖ਼ਬਰ ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ ਬਰਸੀ ਸੰਬੰਧੀ ਸਮਾਗਮ ਸਮਾਪਤ
Ad Position 24